(Source: ECI/ABP News)
ਭਾਰੀ ਹੰਗਾਮੇ ਦਰਮਿਆਨ ਰਾਜ ਸਭਾ 'ਚ ਚੋਣ ਕਾਨੂੰਨ (ਸੋਧ) ਬਿੱਲ 2021 ਪਾਸ
ਵਿਰੋਧੀ ਧਿਰ ਦੇ ਭਾਰੀ ਹੰਗਾਮੇ ਦਰਮਿਆਨ ਰਾਜ ਸਭਾ ਵਿੱਚ ਚੋਣ ਕਾਨੂੰਨ (ਸੋਧ) ਬਿੱਲ 2021 ਵੀ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਲੋਕ ਸਭਾ ਵਿੱਚ ਪਹਿਲਾਂ ਹੀ ਪਾਸ ਹੋ ਚੁੱਕਾ ਹੈ।

ਨਵੀਂ ਦਿੱਲੀ: ਵਿਰੋਧੀ ਧਿਰ ਦੇ ਭਾਰੀ ਹੰਗਾਮੇ ਦਰਮਿਆਨ ਰਾਜ ਸਭਾ ਵਿੱਚ ਚੋਣ ਕਾਨੂੰਨ (ਸੋਧ) ਬਿੱਲ 2021 ਵੀ ਪਾਸ ਕਰ ਦਿੱਤਾ ਗਿਆ ਹੈ। ਇਹ ਬਿੱਲ ਲੋਕ ਸਭਾ ਵਿੱਚ ਪਹਿਲਾਂ ਹੀ ਪਾਸ ਹੋ ਚੁੱਕਾ ਹੈ। ਕਾਨੂੰਨ ਅਤੇ ਨਿਆਂ ਮੰਤਰੀ ਕਿਰਨ ਰਿਜਿਜੂ ਨੇ ਰਾਜ ਸਭਾ ਵਿੱਚ 'ਚੋਣ ਕਾਨੂੰਨ (ਸੋਧ) ਬਿੱਲ, 2021' ਚਰਚਾ ਅਤੇ ਪਾਸ ਕਰਨ ਲਈ ਪੇਸ਼ ਕੀਤਾ।
ਇਸ ਬਿੱਲ ਵਿੱਚ ਆਧਾਰ ਕਾਰਡ ਨੂੰ ਵੋਟਰ ਸੂਚੀ ਨਾਲ ਲਿੰਕ ਕਰਨ ਦੀ ਵਿਵਸਥਾ ਹੈ। ਹਾਲਾਂਕਿ ਵਿਰੋਧੀ ਧਿਰ ਇਸ ਬਿੱਲ ਦਾ ਸਖ਼ਤ ਵਿਰੋਧ ਕਰ ਰਹੀ ਹੈ। ਇਸ ਬਿੱਲ ਦੇ ਵਿਰੋਧ 'ਚ ਟੀਐੱਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਗੁੱਸੇ 'ਚ ਸੰਸਦ ਦੀ ਨਿਯਮ ਕਿਤਾਬ ਸਕੱਤਰ ਜਨਰਲ 'ਤੇ ਸੁੱਟ ਦਿੱਤੀ ਅਤੇ ਸਦਨ 'ਚੋਂ ਵਾਕਆਊਟ ਕਰ ਦਿੱਤਾ।
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਬਿੱਲ ਦੀ ਆਲੋਚਨਾ ਕਰਦਿਆਂ ਏਆਈਐਮਆਈਐਮ ਦੇ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਕਿਹਾ ਕਿ ਸਰਕਾਰ ਕੋਲ ਅਜਿਹੇ ਕਾਨੂੰਨ ਬਣਾਉਣ ਦੀ ਵਿਧਾਨਕ ਸਮਰੱਥਾ ਨਹੀਂ ਹੈ। ਵੋਟਰ ਸੂਚੀ ਦੇ ਮੁਕਾਬਲੇ ਆਧਾਰ 'ਚ 1.5 ਫੀਸਦੀ ਜ਼ਿਆਦਾ ਤਰੁੱਟੀਆਂ ਹਨ। ਨਾਲ ਹੀ ਇਹ ਕਾਨੂੰਨ ਵਿਸ਼ਵ-ਵਿਆਪੀ ਮਤਾ ਦੇ ਵਿਰੁੱਧ ਹੈ।
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
