Farmers Protest: ਘੱਟੋ-ਘੱਟ ਸਮਰਥਨ ਮੁੱਲ ਲਈ ਕਾਨੂੰਨ ਬਣਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਅਤੇ ਆਸ-ਪਾਸ ਦੇ ਰਾਜਾਂ ਵਿੱਚ ਰੋਸ ਪ੍ਰਦਰਸ਼ਨ ਕਰਨ ਆਏ ਕਿਸਾਨਾਂ ਨੂੰ ਪ੍ਰਸ਼ਾਸਨ ਵੱਲੋਂ ਰੋਕਿਆ ਜਾ ਰਿਹਾ ਹੈ।


ਦੂਜੇ ਪਾਸੇ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਦੇ ਧਰਨੇ ਦੌਰਾਨ ਕਾਂਗਰਸ ਦੀ ਪਹਿਲੀ ਗਾਰੰਟੀ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਸਵਾਮੀਨਾਥਨ ਕਮਿਸ਼ਨ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇਗਾ।


ਕਾਂਗਰਸ ਦੀ ਭਾਰਤ ਜੋੜੋ ਨਿਆ ਯਾਤਰਾ ਲਈ ਛੱਤੀਸਗੜ੍ਹ ਪੁੱਜੇ ਰਾਹੁਲ ਗਾਂਧੀ ਨੇ ਕਿਹਾ, "ਦੇਸ਼ ਵਿੱਚ ਕਿਸਾਨਾਂ ਨੂੰ ਉਹ ਨਹੀਂ ਮਿਲ ਰਿਹਾ, ਜੋ ਉਨ੍ਹਾਂ ਨੂੰ ਮਿਲਣਾ ਚਾਹੀਦਾ ਹੈ। ਇਸੇ ਲਈ ਕਿਸਾਨ ਦਿੱਲੀ ਵੱਲ ਜਾ ਰਹੇ ਹਨ, ਪਰ ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ। ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਕਿਸਾਨ ਸਿਰਫ਼ ਇਹ ਕਹਿ ਰਹੇ ਹਨ - ਸਾਨੂੰ ਸਾਡੀ ਮਿਹਨਤ ਦਾ ਫਲ ਮਿਲਣਾ ਚਾਹੀਦਾ ਹੈ।


ਇਹ ਵੀ ਪੜ੍ਹੋ: Punjab news: ਕਿਸਾਨਾਂ 'ਤੇ ਅਥਰੂ ਗੈਸ ਦੇ ਗੋਲੇ ਸੁੱਟਣ ਨੂੰ ਲੈੇਕੇ ਪੰਜਾਬ ਸਰਕਾਰ 'ਤੇ ਭੜਕੇ ਮਜੀਠੀਆ, ਆਖ ਦਿੱਤੀ ਇਹ ਗੱਲ, ਪੜ੍ਹੋ


ਰਾਹੁਲ ਗਾਂਧੀ ਨੇ 'ਐਕਸ' 'ਤੇ ਪੋਸਟ ਕਰਦਿਆਂ ਕਿਹਾ, 'ਕਿਸਾਨ ਭਰਾਵੋ, ਅੱਜ ਇਤਿਹਾਸਕ ਦਿਨ ਹੈ! ਕਾਂਗਰਸ ਨੇ ਸਵਾਮੀਨਾਥਨ ਕਮਿਸ਼ਨ ਦੇ ਅਨੁਸਾਰ ਹਰ ਕਿਸਾਨ ਨੂੰ ਫਸਲਾਂ 'ਤੇ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦਾ ਫੈਸਲਾ ਕੀਤਾ ਹੈ। ਇਹ ਕਦਮ 15 ਕਰੋੜ ਕਿਸਾਨ ਪਰਿਵਾਰਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਕੇ ਉਨ੍ਹਾਂ ਦੀ ਜ਼ਿੰਦਗੀ ਨੂੰ ਬਦਲ ਦੇਵੇਗਾ। ਨਿਆ ਦੇ ਰਾਹ 'ਤੇ ਕਾਂਗਰਸ ਦੀ ਇਹ ਪਹਿਲੀ ਗਾਰੰਟੀ ਹੈ।


ਰਾਹੁਲ ਗਾਂਧੀ ਨੇ ਅੱਗੇ ਕਿਹਾ, 'ਮਣੀਪੁਰ ਨੂੰ ਭਾਜਪਾ ਨੇ ਸਾੜ ਦਿੱਤਾ ਹੈ। ਅਸੀਂ ਕਬਾਇਲੀ ਇਲਾਕਿਆਂ ਵਿੱਚ ਜਾ ਕੇ ਉਨ੍ਹਾਂ ਨਾਲ ਗੱਲਬਾਤ ਕਰ ਰਹੇ ਹਾਂ। ਭਾਰਤ ਵਿੱਚ ਚੀਨੀ ਸਮਾਨ ਵੇਚਿਆ ਜਾ ਰਿਹਾ ਹੈ। ਦੇਸ਼ ਵਿੱਚ ਮਹਿੰਗਾਈ ਵੱਧ ਰਹੀ ਹੈ। ਭਾਰਤ ਜੋੜੋ ਯਾਤਰਾ ਵਿੱਚ ਹਰ ਰਾਜ ਤੋਂ ਲੱਖਾਂ ਲੋਕ ਪਹੁੰਚੇ ਹਨ। ਨਫਰਤ ਦੇ ਬਜ਼ਾਰ ਵਿੱਚ ਪਿਆਰ ਦੀ ਦੁਕਾਨ ਖੋਲ੍ਹਣੀ ਹੈ। ਸਾਡੀ ਕੋਸ਼ਿਸ਼ ਹੁੰਦੀ ਹੈ ਕਿ ਅਸੀਂ ਹਿੰਸਾ ਨਾ ਫੈਲਾਈਏ। ਭਾਜਪਾ ਵਰਕਰ ਨਫ਼ਰਤ ਫੈਲਾ ਰਹੀ ਹੈ।


ਇਹ ਵੀ ਪੜ੍ਹੋ: Farmer Protest: ਟਰੈਕਟਰਾਂ ਨਾਲ ਧੱਕ ਕੇ ਪਾਸੇ ਕੀਤੇ ਸਰਕਾਰ ਦੇ ਬੈਰੀਕੇਡ, ਖੇਤਾਂ ਚੋਂ ਲੰਘਦੇ ਕਿਸਾਨਾਂ ਨੂੰ ਪੁਲਿਸ ਨੇ ਬਣਾਇਆ ਨਿਸ਼ਾਨਾ