ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਸੁਧਾਰ ਕਾਨੂੰਨਾਂ ਦਾ ਦੇਸ਼ ਦੇ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ। ਦਿੱਲੀ ਵਿੱਚ ਕਿਸਾਨਾਂ ਦੇ ਅੰਦੋਲਨ ਨੂੰ ਅੱਜ 88 ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਡਟੇ ਹਨ ਤਾਂ ਉੱਥੇ ਹੀ ਸਰਕਾਰ ਵੀ ਆਪਣੇ ਫੈਸਲੇ ਤੋਂ ਪੈਰ ਪਛਾਂਹ ਕਰਨ ਲਈ ਤਿਆਰ ਨਹੀਂ ਹੈ। ਇਸ ਵਿਚਾਲੇ ਅੱਜ ਦਿੱਲੀ ਦੀ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਵਿਧਾਨ ਸਭਾ ਵਿੱਚ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ।



ਇਸ ਬੈਠਕ ਵਿੱਚ ਆਪ ਨੇਤਾ ਸੰਜੇ ਸਿੰਘ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ 28 ਫਰਵਰੀ ਨੂੰ ਮਰੇਠ ਵਿੱਚ ਮਹਾਪੰਚਾਇਤ ਨੂੰ ਸੰਬੋਧਨ ਕਰਨਗੇ। ਇਸੇ ਸਿਲਸਿਲੇ ਵਿੱਚ ਕਿਸਾਨ ਨੇਤਾਂਵਾਂ ਨਾਲ ਅੱਜ ਕੇਜਰੀਵਾਲ ਨੇ ਮੁਲਾਕਾਤ ਕੀਤੀ।





ਕਿਸਾਨਾਂ ਦੇ ਮੁੱਦੇ ਨੂੰ ਉਠਾਉਂਦਿਆਂ ਉਨ੍ਹਾਂ ਕਿਹਾ ਕਿ ‘ਗੰਨੇ ਦਾ ਭਾਅ ਨਹੀਂ ਵਧਾਇਆ ਗਿਆ, ਬਿਜਲੀ 3 ਗੁਣਾ ਵਧੇਰੇ ਮਹਿੰਗੀ ਕਰ ਦਿੱਤੀ ਗਈ ਹੈ, ਸਥਾਨਕ ਮੁੱਦਿਆਂ ਤੋਂ ਇਲਾਵਾ ਸੀਐਮ ਕੇਜਰੀਵਾਲ ਉੱਤਰ ਪ੍ਰਦੇਸ਼ ਅਤੇ ਸਾਰੇ ਮੁੱਦਿਆਂ ‘ਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ।ਇਸ ਸਮੇਂ ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਦੀਆਂ ਕਈ ਖਾਪ ਪੰਚਾਇਤਾਂ ਦੇ ਆਗੂ ਇਸ ਬੈਠਕ ਵਿੱਚ ਸ਼ਾਮਲ ਹੋ ਰਹੇ ਹਨ।