ਬੰਗਲੌਰ: ਕਰਨਾਟਕ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਕਾਂਗਰਸ ਦੇ ਸੀਨੀਅਰ ਵਿਧਾਇਕ ਕੇਆਰ ਰਮੇਸ਼ ਕੁਮਾਰ ਨੇ ਵੀਰਵਾਰ ਨੂੰ ਵਿਧਾਨ ਸਭਾ ਵਿੱਚ ਇੱਕ ਬਹੁਤ ਹੀ ਵਿਵਾਦਤ ਟਿੱਪਣੀ ਦਿੰਦਿਆਂ ਕਿਹਾ ਕਿ ਜਦੋਂ ਬਲਾਤਕਾਰ ਹੋਣਾ ਲਾਜ਼ਮੀ ਹੈ, ਤਾਂ ਲੇਟ ਜਾਓ ਅਤੇ ਐਂਜੁਆਏ ਕਰੋ। ਬਾਰਿਸ਼ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਨੂੰ ਲੈ ਕੇ ਵਿਧਾਨ ਸਭਾ 'ਚ ਚਰਚਾ ਚੱਲ ਰਹੀ ਸੀ, ਜਿਸ 'ਚ ਕਈ ਵਿਧਾਇਕ ਆਪਣੇ-ਆਪਣੇ ਖੇਤਰ ਦੇ ਲੋਕਾਂ ਦੀ ਹਾਲਤ ਨੂੰ ਟੇਬਲ 'ਤੇ ਰੱਖਣਾ ਚਾਹੁੰਦੇ ਸੀ।


ਵਿਧਾਨ ਸਭਾ ਸਪੀਕਰ ਵਿਸ਼ਵੇਸ਼ਵਰ ਹੇਗੜੇ ਕਾਗੇਰੀ ਕੋਲ ਸਮਾਂ ਘੱਟ ਸੀ ਅਤੇ ਉਨ੍ਹਾਂ ਨੂੰ ਸ਼ਾਮ 6 ਵਜੇ ਤੱਕ ਬਹਿਸ ਪੂਰੀ ਕਰਨੀ ਪਈ ਜਦੋਂ ਕਿ ਵਿਧਾਇਕ ਸਮਾਂ ਵਧਾਉਣ ਦੀ ਬੇਨਤੀ ਕਰ ਰਹੇ ਸੀ।


ਕੀ ਸੀ ਪੂਰਾ ਮਾਮਲਾ?


ਕਾਗੇਰੀ ਨੇ ਹੱਸਦੇ ਹੋਏ ਕਿਹਾ, 'ਮੈਂ ਅਜਿਹੀ ਸਥਿਤੀ ਵਿਚ ਹਾਂ ਜਿੱਥੇ ਮੈਨੂੰ ਮਸਤੀ ਕਰਨੀ ਹੈ ਅਤੇ ਹਾਂ, ਹਾਂ ਕਰਨਾ ਹੈ। ਠੀਕ ਹੈ। ਮੈਨੂੰ  ਇਹੀ ਮਹਿਸੂਸ ਹੁੰਦਾ ਹੈ। ਮੈਨੂੰ ਸਥਿਤੀ ਨੂੰ ਨਿਯੰਤਰਿਤ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਇੱਕ ਵਿਵਸਥਿਤ ਤਰੀਕੇ ਨਾਲ ਅੱਗੇ ਵਧਣਾ ਚਾਹੀਦਾ ਹੈ। ਮੈਨੂੰ ਸਾਰਿਆਂ ਨੂੰ ਦੱਸਣਾ ਚਾਹੀਦਾ ਹੈ ਕਿ ਤੁਸੀਂ ਆਪਣੀ ਗੱਲ ਜਾਰੀ ਰੱਖੋ।' ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ ਸਿਰਫ਼ ਇਹ ਸੀ ਕਿ ਸਦਨ ਕੰਮ ਨਹੀਂ ਕਰ ਰਿਹਾ।


ਅਜਿਹੇ ‘ਚ ਸਾਬਕਾ ਮੰਤਰੀ ਰਮੇਸ਼ ਕੁਮਾਰ ਨੇ ਦਖਲ ਦਿੰਦੇ ਹੋਏ ਕਿਹਾ ਕਿ ਕਹਾਵਤ ਹੈ, 'ਜਦੋਂ ਬਲਾਤਕਾਰ ਹੋਣਾ ਹੀ ਹੈ, ਲੇਟ ਜਾਓ ਅਤੇ ਮੌਜ ਕਰੋ'। ਤੁਸੀਂ ਬਿਲਕੁਲ ਉਸੇ ਸਥਿਤੀ ਵਿੱਚ ਹੋ।



ਇਹ ਵੀ ਪੜ੍ਹੋ: Kiara Advani New Car Photos: ਕਿਆਰਾ ਅਡਵਾਨੀ ਨੇ ਖਰੀਦੀ ਲਗਜ਼ਰੀ ਕਾਰ, ਵੇਖੋ ਕਾਰ ਦੀਆਂ ਖਾਸ ਤਸਵੀਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904