PM Modi, Biden's Virtual Meet: ਰੂਸ-ਯੂਕਰੇਨ ਜੰਗ ਵਿਚਾਲੇ ਸੋਮਵਾਰ ਨੂੰ ਰਾਸ਼ਟਰਪਤੀ ਜੋਅ ਬਾਇਡਨ ਅਤੇ ਪੀਐਮ ਮੋਦੀ ਦੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਚਰਚਾ
ਦੋਵਾਂ ਨੇਤਾਵਾਂ ਵਿਚਾਲੇ ਇਹ ਆਨਲਾਈਨ ਮੁਲਾਕਾਤ ਸੋਮਵਾਰ ਨੂੰ ਵਾਸ਼ਿੰਗਟਨ 'ਚ ਭਾਰਤ ਅਤੇ ਅਮਰੀਕਾ ਵਿਚਾਲੇ 'ਟੂ ਪਲੱਸ ਟੂ' ਮੰਤਰੀ ਪੱਧਰੀ ਵਾਰਤਾ ਦੇ ਚੌਥੇ ਸੈਸ਼ਨ ਤੋਂ ਪਹਿਲਾਂ ਹੋਵੇਗੀ।
Amid Russia Ukraine War: Joe biden PM Narendra Modi online meeting on monday
Modi and Biden Meeting: ਰੂਸ-ਯੂਕਰੇਨ ਯੁੱਧ, ਸ਼੍ਰੀਲੰਕਾ 'ਚ ਆਰਥਿਕ ਸੰਕਟ ਅਤੇ ਪਾਕਿਸਤਾਨ 'ਚ ਸਿਆਸੀ ਉਥਲ-ਪੁਥਲ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਸੋਮਵਾਰ ਨੂੰ ਮੁਲਾਕਾਤ ਕਰਨਗੇ। ਦੋਵਾਂ ਨੇਤਾਵਾਂ ਵਿਚਾਲੇ ਇਹ ਮੁਲਾਕਾਤ ਵਰਚੁਅਲ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਕੱਲ੍ਹ ਸ਼ਾਮ ਸਾਢੇ ਸੱਤ ਤੋਂ ਅੱਠ ਵਜੇ ਦਰਮਿਆਨ ਹੋ ਸਕਦੀ ਹੈ। ਦੋਵੇਂ ਨੇਤਾ ਮੌਜੂਦਾ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨਗੇ ਅਤੇ ਨਾਲ ਹੀ ਦੱਖਣੀ ਏਸ਼ੀਆ, ਇੰਡੋ-ਪੈਸੀਫਿਕ ਅਤੇ ਆਪਸੀ ਹਿੱਤਾਂ ਦੇ ਗਲੋਬਲ ਮੁੱਦਿਆਂ 'ਤੇ ਹਾਲ ਹੀ ਦੇ ਘਟਨਾਕ੍ਰਮ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ। ਵਿਦੇਸ਼ ਮੰਤਰਾਲੇ ਨੇ ਐਤਵਾਰ ਨੂੰ ਇਸ ਆਨਲਾਈਨ ਬੈਠਕ ਬਾਰੇ ਜਾਣਕਾਰੀ ਦਿੱਤੀ।
ਦੋਵਾਂ ਨੇਤਾਵਾਂ ਵਿਚਾਲੇ ਇਹ ਆਨਲਾਈਨ ਮੁਲਾਕਾਤ ਸੋਮਵਾਰ ਨੂੰ ਵਾਸ਼ਿੰਗਟਨ 'ਚ ਭਾਰਤ ਅਤੇ ਅਮਰੀਕਾ ਵਿਚਾਲੇ 'ਟੂ ਪਲੱਸ ਟੂ' ਮੰਤਰੀ ਪੱਧਰੀ ਵਾਰਤਾ ਦੇ ਚੌਥੇ ਸੈਸ਼ਨ ਤੋਂ ਪਹਿਲਾਂ ਹੋਵੇਗੀ। ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਇਸ ਵਾਰਤਾ ਦੇ ਚੌਥੇ ਸੈਸ਼ਨ ਦੇ ਹਿੱਸੇ ਵਜੋਂ 11 ਅਪ੍ਰੈਲ ਨੂੰ ਵਾਸ਼ਿੰਗਟਨ ਵਿੱਚ ਅਮਰੀਕੀ ਰੱਖਿਆ ਸਕੱਤਰ ਲੋਇਡ ਆਸਟਿਨ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨਾਲ ਗੱਲਬਾਤ ਕਰਨਗੇ।
ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, "ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਬਾਇਡਨ ਮੀਟਿੰਗ ਦੌਰਾਨ ਮੌਜੂਦਾ ਦੁਵੱਲੇ ਸਹਿਯੋਗ ਦੀ ਸਮੀਖਿਆ ਦੇ ਨਾਲ-ਨਾਲ ਦੱਖਣੀ ਏਸ਼ੀਆ ਵਿੱਚ ਹਾਲ ਹੀ ਦੇ ਵਿਕਾਸ, ਭਾਰਤ-ਪ੍ਰਸ਼ਾਂਤ ਅਤੇ ਆਪਸੀ ਹਿੱਤਾਂ ਦੇ ਗਲੋਬਲ ਮੁੱਦਿਆਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨਗੇ।'
ਬਿਆਨ ਵਿੱਚ ਕਿਹਾ ਗਿਆ ਕਿ, "ਆਨਲਾਈਨ ਮੀਟਿੰਗ ਦੋ-ਪੱਖੀ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਆਪਣੇ ਨਿਯਮਤ ਅਤੇ ਉੱਚ-ਪੱਧਰੀ ਸੰਪਰਕ ਨੂੰ ਜਾਰੀ ਰੱਖਣ ਵਿੱਚ ਸਮਰੱਥ ਕਰੇਗੀ।"
ਇਸ ਦੌਰਾਨ ਵਾਸ਼ਿੰਗਟਨ ਤੋਂ ਹਾਸਲ ਖ਼ਬਰਾਂ ਅਨੁਸਾਰ ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਕਿਹਾ, "ਰਾਸ਼ਟਰਪਤੀ ਬਾਇਡਨ ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਸਾਡੀਆਂ ਸਰਕਾਰਾਂ, ਅਰਥਵਿਵਸਥਾਵਾਂ ਅਤੇ ਸਾਡੇ ਲੋਕਾਂ ਵਿਚਕਾਰ ਸਬੰਧਾਂ ਨੂੰ ਹੋਰ ਡੂੰਘਾ ਕਰਨ ਲਈ ਆਨਲਾਈਨ ਮੀਟਿੰਗ ਕਰਨਗੇ।"
ਉਨ੍ਹਾਂ ਨੇ ਕਿਹਾ ਕਿ ਬਾਇਡਨ ਅਤੇ ਮੋਦੀ ਇਸ ਦੌਰਾਨ ਕਈ ਮੁੱਦਿਆਂ 'ਤੇ ਚਰਚਾ ਕਰਨਗੇ, ਜਿਨ੍ਹਾਂ 'ਚ ਕੋਵਿਡ-19 ਮਹਾਮਾਰੀ ਨੂੰ ਖ਼ਤਮ ਕਰਨਾ, ਜਲਵਾਯੂ ਸੰਕਟ ਦਾ ਮੁਕਾਬਲਾ ਕਰਨਾ, ਵਿਸ਼ਵ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਇੰਡੋ-ਪੈਸੀਫਿਕ ਖੇਤਰ 'ਚ ਸੁਰੱਖਿਆ, ਜਮਹੂਰੀਅਤ ਅਤੇ ਸੁਰੱਖਿਆ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ।
ਸਾਕੀ ਨੇ ਕਿਹਾ ਕਿ ਦੋਵੇਂ ਨੇਤਾ ਇੰਡੋ-ਪ੍ਰਸ਼ੇਾਂਤ ਆਰਥਿਕ ਬੁਨਿਆਦੀ ਢਾਂਚੇ ਅਤੇ ਉੱਚ ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਚੱਲ ਰਹੀ ਗੱਲਬਾਤ ਨੂੰ ਅੱਗੇ ਵਧਾਉਣਗੇ। ਉਨ੍ਹਾਂ ਕਿਹਾ, "ਦੋਵੇਂ ਪੱਖ ਯੂਕਰੇਨ ਦੇ ਖਿਲਾਫ ਰੂਸ ਦੇ ਬੇਰਹਿਮ ਯੁੱਧ ਦੇ ਨਤੀਜੇ ਅਤੇ ਊਰਜਾ ਅਤੇ ਭੋਜਨ ਦੀਆਂ ਕੀਮਤਾਂ ਵਿੱਚ ਵਾਧੇ ਵਰਗੇ ਮੁੱਦਿਆਂ ਨਾਲ ਨਜਿੱਠਣ ਲਈ ਨੇੜਿਓਂ ਤਾਲਮੇਲ ਕਰਨਾ ਜਾਰੀ ਰੱਖਣਗੇ।"