5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੌਰਾਨ 1000 ਕਰੋੜ ਤੋਂ ਵੱਧ ਜ਼ਬਤ, 510 ਕਰੋੜ ਨਾਲ ਪੰਜਾਬ ਪਹਿਲੇ ਨੰਬਰ 'ਤੇ
ਚੋਣ ਕਮਿਸ਼ਨ ਮੁਤਾਬਕ ਪੰਜ ਸੂਬਿਆਂ ਚੋਂ ਸਭ ਤੋਂ ਵੱਧ 510.91 ਕਰੋੜ ਰੁਪਏ ਦੀ ਜ਼ਬਤ ਪੰਜਾਬ ਵਿੱਚ ਹੋਈ ਹੈ, ਜੋ ਇਸ ਸੂਚੀ ਵਿੱਚ ਸਭ ਤੋਂ ਉੱਪਰ ਹੈ।
Assembly polls in 5 states ECI seizes over Rs 1,000 crore Punjab tops list with 510 crore
ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ 1,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜ਼ਬਤ ਕੀਤੀ ਗਈ ਹੈ। ਇਨਫੋਰਸਮੈਂਟ ਏਜੰਸੀਆਂ ਦੀ ਸਰਗਰਮ ਸ਼ਮੂਲੀਅਤ ਕਾਰਨ, ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਮਨੀਪੁਰ ਅਤੇ ਗੋਆ ਸੂਬਿਆਂ ਵਿੱਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ 2022 ਵਿੱਚ ਜ਼ਬਤ ਦਾ ਅੰਕੜਾ 1000 ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ।
ਚੋਣ ਕਮਿਸ਼ਨ ਨੇ ਨਿਗਰਾਨੀ ਪ੍ਰਕਿਰਿਆ ਰਾਹੀਂ ਚੋਣਾਂ ਵਿੱਚ ਪੈਸੇ ਦੀ ਤਾਕਤ ਦੇ ਖ਼ਤਰੇ ਨੂੰ ਰੋਕਣ ਲਈ ਕਮਿਸ਼ਨ ਦੀਆਂ ਕੋਸ਼ਿਸ਼ਾਂ 'ਤੇ ਜ਼ਿਆਦਾ ਧਿਆਨ ਦਿੱਤਾ। ਚੋਣ ਕਮਿਸ਼ਨ ਮੁਤਾਬਕ ਪੰਜ ਸੂਬਿਆਂ ਚੋਂ ਸਭ ਤੋਂ ਵੱਧ 510.91 ਕਰੋੜ ਰੁਪਏ ਪੰਜਾਬ ਚੋਂ ਜ਼ਬਤ ਹੋਏ, ਜੋ ਇਸ ਸੂਚੀ ਵਿੱਚ ਸਭ ਤੋਂ ਉੱਪਰ ਹੈ। ਇਸ ਤੋਂ ਬਾਅਦ ਉੱਤਰ ਪ੍ਰਦੇਸ਼ (307.92 ਕਰੋੜ ਰੁਪਏ) ਅਤੇ ਮਨੀਪੁਰ (167.83 ਕਰੋੜ ਰੁਪਏ), ਉੱਤਰਾਖੰਡ ਵਿੱਚ ਚੋਣਾਂ ਦੌਰਾਨ 18.81 ਕਰੋੜ ਰੁਪਏ ਅਤੇ ਗੋਆ ਵਿੱਚ 12.73 ਕਰੋੜ ਰੁਪਏ ਜ਼ਬਤ ਕੀਤੇ ਗਏ।
1018.20 ਰੁਪਏ ਦੀ ਕੁੱਲ ਜ਼ਬਤ ਵਿੱਚ 140.29 ਕਰੋੜ ਰੁਪਏ ਦੀ ਨਕਦੀ, 99.84 ਕਰੋੜ ਰੁਪਏ ਦੀ ਸ਼ਰਾਬ (82,07,221 ਲੀਟਰ), 569.52 ਕਰੋੜ ਰੁਪਏ ਦੀਆਂ ਦਵਾਈਆਂ, 115.05 ਕਰੋੜ ਰੁਪਏ ਦੀਆਂ ਕੀਮਤੀ ਧਾਤਾਂ ਅਤੇ 93.55 ਕਰੋੜ ਰੁਪਏ ਦੀਆਂ ਹੋਰ ਵਸਤਾਂ ਸ਼ਾਮਲ ਹਨ। ਪੰਜਾਬ ਚੋਂ ਹੀ 376.19 ਕਰੋੜ ਰੁਪਏ ਦਾ ਨਸ਼ਾ ਬਰਾਮਦ ਹੋਇਆ। ਚੋਣ ਕਮਿਸ਼ਨ ਨੇ ਸੀਬੀਡੀਟੀ, ਸੀਬੀਆਈਸੀ, ਐਨਸੀਬੀ, ਆਬਕਾਰੀ ਅਤੇ ਸਰਹੱਦੀ ਸੂਬਿਆਂ ਦੇ ਸੀਨੀਅਰ ਅਧਿਕਾਰੀਆਂ ਵਰਗੀਆਂ ਇਨਫੋਰਸਮੈਂਟ ਏਜੰਸੀਆਂ ਦੇ ਮੁਖੀਆਂ ਨਾਲ ਚੋਣਾਂ ਵਾਲੇ ਸੂਬਿਆਂ ਵਿੱਚ ਸੂਚਾਰੁ ਢੰਗ ਨਾਲ ਚੋਣਾਂ ਨੂੰ ਯਕੀਨੀ ਬਣਾਉਣ ਲਈ ਇੱਕ ਮੁਕੰਮਲ ਰੋਡਮੈਪ ਲਈ ਕਈ ਮੀਟਿੰਗਾਂ ਕੀਤੀਆਂ ਸੀ।
ਕਮਿਸ਼ਨ ਨੇ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਤਿਆਰ ਕੀਤੀਆਂ ਗਈਆਂ ਚੀਜ਼ਾਂ ਦੀ ਨਜ਼ਦੀਕੀ ਅਤੇ ਪ੍ਰਭਾਵੀ ਨਿਗਰਾਨੀ 'ਤੇ ਜ਼ੋਰ ਦੇਣ ਦੇ ਨਾਲ ਸੂਬਿਆਂ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਤੇ ਪੁਲਿਸ ਨੋਡਲ ਅਫਸਰਾਂ ਦੀ ਵਿਆਪਕ ਸਮੀਖਿਆ ਕੀਤੀ। ਈਡੀ ਨੇ ਕਿਹਾ ਕਿ ਇਨ੍ਹਾਂ ਸੂਬਿਆਂ ਦੇ 63 ਵਿਧਾਨ ਸਭਾ ਹਲਕਿਆਂ ਨੂੰ ਜ਼ਿਆਦਾ ਧਿਆਨ ਦੇਣ ਲਈ ਸੰਵੇਦਨਸ਼ੀਲ ਹਲਕਿਆਂ ਵਜੋਂ ਚਿੰਨ੍ਹਿਤ ਕੀਤਾ ਗਿਆ ਹੈ।
ਦੱਸ ਦਈਏ ਕਿ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵਿਧਾਨ ਸਭਾ ਚੋਣਾਂ ਹੋ ਚੁੱਕੀਆਂ ਹਨ। ਇਸ ਦੌਰਾਨ ਉੱਤਰ ਪ੍ਰਦੇਸ਼ ਵਿੱਚ ਸੱਤ ਪੜਾਵਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚਾਰ ਪੜਾਅ ਪੂਰੇ ਹੋ ਗਏ ਹਨ। ਜਦੋਂਕਿ ਅਜੇ ਉੱਤਰ ਪ੍ਰਦੇਸ਼ ਵਿੱਚ ਬਾਕੀ ਤਿੰਨ ਗੇੜਾਂ ਦੀ ਵੋਟਿੰਗ ਬਾਕੀ ਹੈ ਜੋ 27 ਫਰਵਰੀ, 3 ਮਾਰਚ ਅਤੇ 7 ਮਾਰਚ ਨੂੰ ਹੋਵੇਗੀ। ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਦੋ ਪੜਾਵਾਂ ਵਿੱਚ 28 ਫਰਵਰੀ ਅਤੇ 5 ਮਾਰਚ ਨੂੰ ਹੋਣਗੀਆਂ। ਸਾਰੇ ਸੂਬਿਆਂ ਵਿੱਚ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
ਇਹ ਵੀ ਪੜ੍ਹੋ: Russia Ukraine: ਯੂਕਰੇਨ 'ਚ ਫਸੇ ਭਾਰਤੀਆਂ ਦਾ ਪਹਿਲਾ ਸਮੂਹ ਸਰਹੱਦ ਰਾਹੀਂ ਰੋਮਾਨੀਆ ਪਹੁੰਚਿਆ, ਜਲਦੀ ਹੀ ਪਰਤੇਗਾ ਘਰ
<iframe width="1113" height="626" src="https://www.youtube.com/embed/TUlwqu9hVEk" title="YouTube video player" frameborder="0" allow="accelerometer; autoplay; clipboard-write; encrypted-media; gyroscope; picture-in-picture" allowfullscreen></iframe>