ਜ਼ਹਿਰੀਲੀ ਸ਼ਰਾਬ ਨੇ ਢਾਹਿਆ ਕਹਿਰ! 33 ਦੀ ਮੌਤ, 60 ਹਸਪਤਾਲ 'ਚ ਦਾਖਲ, ਐਕਸ਼ਨ 'ਚ CM
Tamil Nadu Kallakurichi dead : ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 33 ਲੋਕਾਂ ਦੀ ਮੌਤ ਹੋ ਗਈ, ਜਦਕਿ 60 ਤੋਂ ਵੱਧ ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
Tamil Nadu Kallakurichi dead : ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 33 ਲੋਕਾਂ ਦੀ ਮੌਤ ਹੋ ਗਈ, ਜਦਕਿ 60 ਤੋਂ ਵੱਧ ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਮਾਮਲੇ 'ਚ ਨਾਜਾਇਜ਼ ਸ਼ਰਾਬ ਬਣਾਉਣ ਦੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 200 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਜਾਂਚ 'ਚ ਪਤਾ ਲੱਗਿਆ ਹੈ ਕਿ ਸ਼ਰਾਬ 'ਚ ਘਾਤਕ ਮਿਥੇਨੌਲ ਪਾਇਆ ਗਿਆ ਸੀ।
ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਲਾਜ ਅਧੀਨ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਹੈ ਕਿ ਗੈਰ-ਕਾਨੂੰਨੀ ਸ਼ਰਾਬ ਦੇ ਉਤਪਾਦਨ ਨੂੰ ਰੋਕਣ ਵਿੱਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਟਵਿੱਟਰ 'ਤੇ ਪੋਸਟ ਸਾਂਝੀ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਹੈ, ''ਜੇਕਰ ਜਨਤਾ ਨੂੰ ਅਜਿਹੀ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ ਬਾਰੇ ਸੂਚਨਾ ਮਿਲਦੀ ਹੈ, ਤਾਂ ਉਹ ਤੁਰੰਤ ਸੂਚਿਤ ਕਰਨ। ਉਨ੍ਹਾਂ ਦੀ ਸੂਚਨਾ 'ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
கள்ளக்குறிச்சியில் கள்ளச்சாராயம் அருந்தியவர்கள் உயிரிழந்த செய்திகேட்டு அதிர்ச்சியும் வேதனையும் அடைந்தேன். இந்த விவகாரத்தில் குற்றத்தில் ஈடுபட்டவர்கள் கைது செய்யப்பட்டுள்ளார்கள். தடுக்கத் தவறிய அதிகாரிகள் மீதும் நடவடிக்கை எடுக்கப்பட்டுள்ளது.
— M.K.Stalin (@mkstalin) June 19, 2024
இதுபோன்ற குற்றங்களில் ஈடுபடுபவர்கள்… pic.twitter.com/QGEYo9FWJq
ਰਾਜਪਾਲ ਨੇ ਵੀ ਦੁੱਖ ਕੀਤਾ ਜ਼ਾਹਰ
ਉੱਥੇ ਹੀ ਰਾਜਪਾਲ ਨੇ ਵੀ ਕਾਲਾਕੁਰਿਚੀ ਵਿੱਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਅਜਿਹੀਆਂ ਘਟਨਾਵਾਂ ਆਪਣੇ ਆਪ ਵਿੱਚ ਚਿੰਤਾ ਦਾ ਵਿਸ਼ਾ ਹਨ। ਸੂਬੇ 'ਚ ਸਮੇਂ-ਸਮੇਂ 'ਤੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਸੂਬੇ ਵਿੱਚ ਨਾਜਾਇਜ਼ ਸ਼ਰਾਬ ਦੀ ਖਪਤ ਘੱਟ ਨਹੀਂ ਹੋਈ ਹੈ। ਇਹ ਇੱਕ ਵੱਡੀ ਕਮੀ ਹੈ ਅਤੇ ਚਿੰਤਾ ਦਾ ਵਿਸ਼ਾ ਵੀ ਹੈ।
ਇਹ ਵੀ ਪੜ੍ਹੋ: NEET Paper Leak: 'NEET ਪ੍ਰੀਖਿਆ ਤੋਂ ਇੱਕ ਦਿਨ ਪਹਿਲਾਂ ਲੀਕ ਹੋਇਆ ਪੇਪਰ', ਮਾਸਟਰਮਾਈਂਡ ਨੇ ਕਬੂਲਿਆ ਆਪਣਾ ਗੁਨਾਹ