ਨਵੀਂ ਦਿੱਲੀ: ਬੀਜੇਪੀ ਦੇ ਸੀਨੀਅਰ ਨੇਤਾ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਹ ਲੈਣ 'ਚ ਪ੍ਰੇਸ਼ਾਨੀ ਦੇ ਚੱਲਦਿਆਂ ਸ਼ਾਹ ਨੂੰ ਦਿੱਲੀ ਦੇ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।



ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਤੋਂ ਠੀਕ ਹੋਣ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਰੀਰ 'ਤੇ ਕਈ ਪ੍ਰਭਾਅ ਵੇਖੇ ਸੀ, ਕੁਝ ਦਿਨਾਂ ਤੋਂ ਉਨ੍ਹਾਂ ਦੇ ਸਰੀਰ 'ਚ ਦਰਦ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕੱਲ੍ਹ ਰਾਤ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦੀ ਹਾਲਤ ਹੁਣ ਠੀਕ ਦੱਸੀ ਜਾ ਰਹੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904