ਹਰਿਆਣਾ 'ਚ ਚੋਣ ਪ੍ਰਚਾਰ ਦੌਰਾਨ ਅਮਿਤ ਸ਼ਾਹ ਨੇ ਅਗਨੀਵੀਰਾਂ ਨੂੰ ਦਿੱਤਾ ‘ਲੌਲੀਪੌਪ’, ਕਿਹਾ- ਜਦੋਂ ਫੌਜ ਤੋਂ ਵਾਪਸ ਆਏ, ਅਸੀਂ ਦਿਆਂਗੇ ਨੌਕਰੀ
Haryana Assembly Election 2024: ਭਾਜਪਾ ਨੇਤਾ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਦਾ ਇੱਕ ਹੀ ਏਜੰਡਾ ਹੈ ਕਿ ਉਹ ਪਾਕਿਸਤਾਨ ਨਾਲ ਗੱਲ ਕਰਨਾ ਚਾਹੁੰਦੇ ਹਨ ਅਤੇ ਅੱਤਵਾਦੀਆਂ ਨੂੰ ਰਿਹਾਅ ਕਰਵਾਉਣਾ ਚਾਹੁੰਦੇ ਹਨ।

Haryana Election 2024: ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦਾ ਪ੍ਰਚਾਰ ਆਪਣੇ ਸਿਖਰਾਂ 'ਤੇ ਹੈ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਤੇ ਭਾਜਪਾ ਨੇਤਾ ਅਮਿਤ ਸ਼ਾਹ ਨੇ ਮੰਗਲਵਾਰ (17 ਸਤੰਬਰ) ਨੂੰ ਭਿਵਾਨੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਰੈਲੀ 'ਚ ਅਮਿਤ ਸ਼ਾਹ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਵੱਡਾ ਦਾਅਵਾ ਕੀਤਾ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੈਲੀ 'ਚ ਕਿਹਾ ਕਿ ਅਗਨੀਵੀਰ ਯੋਜਨਾ ਦੇ ਜ਼ਰੀਏ ਵਿਰੋਧੀ ਧਿਰ, ਰਾਹੁਲ ਗਾਂਧੀ ਅਤੇ ਹੁੱਡਾ ਪਰਿਵਾਰ ਦੇਸ਼ 'ਚ ਸੈਨਿਕਾਂ ਨੂੰ ਭੰਬਲਭੂਸੇ 'ਚ ਪਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਅਗਨੀਵੀਰਾਂ ਲਈ ਵੱਡੀ ਗਾਰੰਟੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੈਂ ਹਰਿਆਣਾ ਦੇ ਸਾਰੇ ਅਗਨੀਵੀਰਾਂ ਨੂੰ ਗਾਰੰਟੀ ਦਿੰਦਾ ਹਾਂ ਕਿ ਜਦੋਂ ਉਹ ਫੌਜ ਤੋਂ ਵਾਪਸ ਆਉਣਗੇ ਤਾਂ ਅਸੀਂ ਉਨ੍ਹਾਂ ਨੂੰ ਨੌਕਰੀਆਂ ਦੇਵਾਂਗੇ।
ਭਾਜਪਾ ਨੇਤਾ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਅਤੇ ਰਾਹੁਲ ਗਾਂਧੀ ਦਾ ਇੱਕ ਹੀ ਏਜੰਡਾ ਹੈ ਕਿ ਉਹ ਪਾਕਿਸਤਾਨ ਨਾਲ ਗੱਲਬਾਤ ਕਰ ਕੇ ਅੱਤਵਾਦੀਆਂ ਨੂੰ ਰਿਹਾਅ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਧਾਰਾ 370 ਨੂੰ ਵਾਪਸ ਲਿਆਉਣਾ ਚਾਹੁੰਦੀ ਹੈ, ਪਰ ਅਜਿਹਾ ਕਦੇ ਨਹੀਂ ਕਰ ਸਕੇਗੀ।
ਰੈਲੀ ਦੌਰਾਨ ਅਮਿਤ ਸ਼ਾਹ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਲੈ ਕੇ ਵੀ ਵੱਡਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਕਬਜ਼ੇ ਵਾਲਾ ਕਸ਼ਮੀਰ ਵੀ ਸਾਡਾ ਹੈ ਤੇ ਭਾਰਤ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਧਰਤੀ ਸੂਰਬੀਰਾਂ ਦੀ ਧਰਤੀ ਹੈ, ਹਰਿਆਣਾ ਦੇ ਜਵਾਨ ਅੱਜ ਦੇਸ਼ ਵਿੱਚ ਫੌਜ ਦਾ ਮਾਣ ਵਧਾ ਰਹੇ ਹਨ।
'ਸਾਰੇ ਕਾਂਗਰਸੀ ਆਗੂ CM ਬਣਨਾ ਚਾਹੁੰਦੇ ਹਨ' - ਅਮਿਤ ਸ਼ਾਹ
ਉਨ੍ਹਾਂ ਕਿਹਾ ਕਿ ਭਾਵੇਂ ਓਲੰਪਿਕ ਹੋਵੇ ਜਾਂ ਪੈਰਾਲੰਪਿਕ, ਇਨ੍ਹਾਂ ਸਾਰਿਆਂ ਵਿੱਚ ਸਾਡੇ ਹਰਿਆਣਾ ਦੇ ਜਵਾਨਾਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਾਂਗਰਸ ਆਪਸ ਵਿੱਚ ਲੜ ਰਹੀ ਹੈ। ਇੱਥੇ ਸਾਰੇ ਕਾਂਗਰਸੀ ਆਗੂ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।
Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ

















