Amit Shah Birthday : ਅੱਜ 58 ਸਾਲ ਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ , ਜਨਮ ਦਿਨ 'ਤੇ ਪੀਐਮ ਮੋਦੀ ਸਮੇਤ ਸਾਰੇ ਨੇਤਾਵਾਂ ਨੇ ਦਿੱਤੀ ਜਨਮ ਦਿਨ ਦੀਆਂ ਵਧਾਈ
Amit Shah Birthday: ਅੱਜ 22 ਅਕਤੂਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਉਮਰ ਦੇ 58 ਸਾਲ ਪੂਰੇ ਕਰ ਚੁੱਕੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜਨਮ 1964 ਵਿੱਚ ਅੱਜ ਦੇ ਦਿਨ ਹੋਇਆ ਸੀ।
Amit Shah Birthday: ਅੱਜ 22 ਅਕਤੂਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੀ ਉਮਰ ਦੇ 58 ਸਾਲ ਪੂਰੇ ਕਰ ਚੁੱਕੇ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜਨਮ 1964 ਵਿੱਚ ਅੱਜ ਦੇ ਦਿਨ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਨ੍ਹਾਂ ਦੇ 58ਵੇਂ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਦੇਸ਼ ਦੀ ਤਰੱਕੀ ਲਈ ਬਹੁਤ ਸਾਰੇ ਯਤਨ ਕਰ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਦੇ ਕਈ ਨੇਤਾਵਾਂ ਨੇ ਵੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ ਹੈ।
ਪੀਐਮ ਮੋਦੀ ਨੇ ਟਵੀਟ ਕਰਕੇ ਕਿਹਾ, 'ਭਾਰਤ ਦੇ ਗ੍ਰਹਿ ਮੰਤਰੀ ਦੇ ਰੂਪ 'ਚ ਉਹ ਸਾਡੇ ਦੇਸ਼ ਦੀ ਤਰੱਕੀ ਲਈ ਬਹੁਤ ਸਾਰੇ ਯਤਨ ਕਰ ਰਹੇ ਹਨ। ਉਹ ਮਹੱਤਵਪੂਰਨ ਸਹਿਕਾਰੀ ਖੇਤਰ ਵਿੱਚ ਸੁਧਾਰ ਕਰਨ ਵਿੱਚ ਵੀ ਸ਼ਲਾਘਾਯੋਗ ਕੰਮ ਕਰ ਰਹੇ ਹਨ ਅਤੇ ਉਹ ਸਾਡੇ ਦੇਸ਼ ਦੀ ਸੇਵਾ ਵਿੱਚ ਇੱਕ ਲੰਬਾ ਅਤੇ ਸਿਹਤਮੰਦ ਜੀਵਨ ਬਤੀਤ ਕਰਨ।
ਇਹ ਵੀ ਪੜ੍ਹੋ : Rewa Accident: ਰੀਵਾ ਵਿੱਚ ਦਰਦਨਾਕ ਸੜਕ ਹਾਦਸਾ, ਬੱਸ ਅਤੇ ਟਰੱਕ ਦੀ ਟੱਕਰ, 14 ਦੀ ਮੌਤ 40 ਤੋਂ ਵੱਧ ਜ਼ਖਮੀ
ਦਿੱਗਜ ਨੇਤਾਵਾਂ ਨੇ ਇਸ ਤਰ੍ਹਾਂ ਸ਼ਾਹ ਨੂੰ ਦਿੱਤੀ ਵਧਾਈ
ਸ਼ਾਹ ਨੂੰ ਵਧਾਈ ਦਿੰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, "ਸ਼ਾਹ ਭਾਰਤ ਦੀ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਸਮਰਪਿਤ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਉਹ ਉਨ੍ਹਾਂ ਨੂੰ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਕੁਸ਼ਲਤਾ ਨਾਲ ਨਿਭਾਉਂਦੇ ਹਨ।" ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਭੂਪੇਂਦਰ ਯਾਦਵ ਨੇ ਵੀ ਗ੍ਰਹਿ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ।
ਜਾਣੋ ਅਮਿਤ ਸ਼ਾਹ ਨਾਲ ਜੁੜੇ ਦਿਲਚਸਪ ਤੱਥ
ਅਮਿਤ ਸ਼ਾਹ ਨੇ ਆਪਣੀ ਸਕੂਲੀ ਪੜ੍ਹਾਈ ਗੁਜਰਾਤ ਦੇ ਮਹਿਸਾਨਾ ਤੋਂ ਕੀਤੀ ਸੀ। ਉਸਦੇ ਪਰਿਵਾਰ ਦਾ ਰਾਜਨੀਤੀ ਨਾਲ ਕੋਈ ਲੈਣਾ-ਦੇਣਾ ਨਹੀਂ ਸੀ ਕਿਉਂਕਿ ਉਸਦੇ ਪਿਤਾ ਇੱਕ ਵਪਾਰੀ ਸਨ। ਸ਼ਾਹ ਨੇ ਆਪਣੇ ਪਿਤਾ ਦੇ ਕਾਰੋਬਾਰ ਅਤੇ ਅਹਿਮਦਾਬਾਦ ਦੇ ਸਹਿਕਾਰੀ ਬੈਂਕ ਵਿੱਚ ਇੱਕ ਸਟਾਕ ਬ੍ਰੋਕਰ ਵਜੋਂ ਕੰਮ ਕੀਤਾ ਸੀ।
ਉਹ ਬਚਪਨ ਤੋਂ ਹੀ ਰਾਸ਼ਟਰੀ ਸਵੈਮ ਸੇਵਕ ਸੰਘ ਵਿੱਚ ਦਿਲਚਸਪੀ ਰੱਖਦੇ ਸਨ ਅਤੇ ਆਪਣੇ ਕਾਲਜ ਦੇ ਦਿਨਾਂ ਵਿੱਚ ਆਰਐਸਐਸ ਦੇ ਵਲੰਟੀਅਰ ਬਣ ਗਏ ਸਨ। 1982 ਵਿੱਚ ਉਹ ਅਹਿਮਦਾਬਾਦ ਆਰਐਸਐਸ ਸਰਕਲਾਂ ਰਾਹੀਂ ਪਹਿਲੀ ਵਾਰ ਮੋਦੀ ਨੂੰ ਮਿਲੇ ਸੀ। 1986 ਵਿੱਚ ਸ਼ਾਹ ਨੇ ਭਾਰਤੀ ਜਨਤਾ ਪਾਰਟੀ ਦੇ ਯੂਥ ਵਿੰਗ, ਭਾਰਤੀ ਜਨਤਾ ਯੁਵਾ ਮੋਰਚਾ ਨਾਲ ਜੁੜੇ।
1995 ਵਿੱਚ ਭਾਜਪਾ ਨੇ ਗੁਜਰਾਤ ਵਿੱਚ ਆਪਣੀ ਸਰਕਾਰ ਬਣਾਈ ਅਤੇ ਕੇਸ਼ੂਬਾਈ ਪਟੇਲ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਉਸ ਸਮੇਂ ਗੁਜਰਾਤ ਵਿੱਚ ਕਾਂਗਰਸ ਦੀ ਸਰਕਾਰ ਬਹੁਤ ਮਜ਼ਬੂਤ ਸੀ ਅਤੇ ਮੋਦੀ-ਸ਼ਾਹ ਦੀ ਰਣਨੀਤੀ ਨੇ ਗੁਜਰਾਤ ਦੇ ਕਈ ਵੱਡੇ ਸ਼ਹਿਰਾਂ ਵਿੱਚੋਂ ਕਾਂਗਰਸ ਨੂੰ ਉਖਾੜ ਫੇਕਿਆ।
ਮਈ 2014 ਵਿੱਚ ਮੋਦੀ ਦੇ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਅਮਿਤ ਸ਼ਾਹ ਨੂੰ ਭਾਜਪਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਅਤੇ 24 ਜਨਵਰੀ 2016 ਨੂੰ ਮੁੜ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਤਿੰਨ ਦਹਾਕਿਆਂ ਤੋਂ ਵੱਧ ਸਮੇਂ ਤੋਂ ਮੋਦੀ ਦੇ ਕਰੀਬੀ ਰਹੇ ਸ਼ਾਹ ਨੂੰ 2014 ਵਿੱਚ ਭਾਜਪਾ ਪ੍ਰਧਾਨ ਬਣਨ ਤੋਂ ਬਾਅਦ ਪਾਰਟੀ ਦੀ ਵਿਸਤਾਰ ਮੁਹਿੰਮ ਸ਼ੁਰੂ ਕਰਨ ਦਾ ਸਿਹਰਾ ਦਿੱਤਾ ਜਾਂਦਾ ਹੈ। ਉਦੋਂ ਤੋਂ ਉਨ੍ਹਾਂ ਨੂੰ ਪਾਰਟੀ ਦੀ ਬੇਮਿਸਾਲ ਚੋਣ ਸਫਲਤਾ ਪਿੱਛੇ ਇੱਕ ਪ੍ਰਮੁੱਖ ਰਣਨੀਤੀਕਾਰ ਮੰਨਿਆ ਜਾਂਦਾ ਹੈ।
2019 ਦੀਆਂ ਲੋਕ ਸਭਾ ਚੋਣਾਂ ਵਿੱਚ ਇੱਕ ਮਹੱਤਵਪੂਰਨ ਭੂਮਿਕਾ ਨਿਭਾਈ ,ਜਿਸ ਵਿੱਚ ਭਾਜਪਾ ਨੇ ਕੁੱਲ 542 ਵਿੱਚੋਂ 302 ਸੀਟਾਂ ਪ੍ਰਾਪਤ ਕੀਤੀਆਂ। ਸ਼ਾਹ ਨੇ ਕਸ਼ਮੀਰ ਤੋਂ ਧਾਰਾ 370 ਨੂੰ ਹਟਾਉਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਈ ਹੈ, ਇਸਦੇ ਨਾਲ ਹੀ ਉਹ ਐਨਆਰਸੀ ਅਤੇ ਸੀਏਏ ਐਕਟ ਅਤੇ ਅਪਰਾਧਿਕ ਪ੍ਰਕਿਰਿਆ (ਪਛਾਣ) ਬਿੱਲ 2022 ਵਿੱਚ ਵੀ ਅਹਿਮ ਰਹੇ ।