ਅਮਿਤ ਸ਼ਾਹ ਹੋਏ ਸਿਹਤਮੰਦ, ਮਿਲੀ ਏਮਜ਼ 'ਚੋਂ ਛੁੱਟੀ
ਏਬੀਪੀ ਸਾਂਝਾ | 31 Aug 2020 10:17 AM (IST)
ਇਸ ਤੋਂ ਪਹਿਲਾਂ ਦੋ ਅਗਸਤ ਨੂੰ ਅਮਿਤ ਸ਼ਾਹ ਕੋਰੋਨਾ ਵਾਇਰਸ ਤੋਂ ਪੌਜ਼ੇਟਿਵ ਹੋ ਗਏ ਸਨ। ਉਨ੍ਹਾਂ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ।
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਦੇ ਏਮਜ਼ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਅਮਿਤ ਸ਼ਾਹ ਨੂੰ 18 ਅਗਸਤ ਨੂੰ ਏਮਜ਼ ਦਾਖਲ ਕਰਾਇਆ ਗਿਆ ਸੀ। ਕੁਝ ਦਿਨ ਪਹਿਲਾਂ ਸਾਹ ਲੈਣ 'ਚ ਪ੍ਰੇਸ਼ਾਨੀ ਦੇ ਚੱਲਦਿਆਂ ਸ਼ਾਹ ਦਾ ਇਲਾਜ ਚੱਲ ਰਿਹਾ ਸੀ। ਇਸ ਤੋਂ ਪਹਿਲਾਂ ਦੋ ਅਗਸਤ ਨੂੰ ਅਮਿਤ ਸ਼ਾਹ ਕੋਰੋਨਾ ਵਾਇਰਸ ਤੋਂ ਪੌਜ਼ੇਟਿਵ ਹੋ ਗਏ ਸਨ। ਉਨ੍ਹਾਂ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ 14 ਅਗਸਤ ਨੂੰ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਸੀ। ਮੇਦਾਂਤਾ ਹਸਪਤਾਲ 'ਚ ਉਨ੍ਹਾਂ ਦਾ ਕੋਰੋਨਾ ਦਾ ਇਲਾਜ ਚੱਲਿਆ ਸੀ। ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ IPL 2020 ਰੱਦ ਕਰਨ ਦੀ ਮੰਗ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ