Lok Sabha Election 2024: ਅਮਿਤ ਸ਼ਾਹ ਨੇ ਗਾਂਧੀਨਗਰ ਤੋਂ ਨਾਮਜ਼ਦਗੀ ਭਰਨ ਬਾਅਦ ਕਿਹਾ- ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਨੇ ਮੋਦੀ
Amit Shah in Ghandhinagar: ਅਮਿਤ ਸ਼ਾਹ ਗਾਂਧੀਨਗਰ ਵਿੱਚ ਤਿੰਨ ਰੋਡ ਸ਼ੋਅ ਕਰਨ ਜਾ ਰਹੇ ਹਨ। ਉਹ ਇੱਥੇ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ। ਅਮਿਤ ਸ਼ਾਹ ਦੀ ਨਾਮਜ਼ਦਗੀ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਵੀ ਮੌਜੂਦ ਸਨ।
Amit Shah Nomination: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ (19 ਅਪ੍ਰੈਲ) ਨੂੰ ਗੁਜਰਾਤ ਦੀ ਗਾਂਧੀਨਗਰ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਨਰਿੰਦਰ ਮੋਦੀ ਖੁਦ ਗਾਂਧੀਨਗਰ ਸੀਟ ਤੋਂ ਵੋਟਰ ਹਨ। ਅਮਿਤ ਸ਼ਾਹ ਦੀ ਨਾਮਜ਼ਦਗੀ ਸਮੇਂ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਸਮੇਤ ਕਈ ਭਾਜਪਾ ਆਗੂ ਮੌਜੂਦ ਸਨ।
#WATCH | Gujarat: Union Home Minister Amit Shah files his nomination papers from the Gandhinagar Lok Sabha seat for the upcoming #LokSabhaElections2024
— ANI (@ANI) April 19, 2024
Gujarat CM Bhupendra Patel is also present. pic.twitter.com/89mCVhtKla
ਨਾਮਜ਼ਦਗੀ ਤੋਂ ਬਾਅਦ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ, "ਅੱਜ ਮੈਂ ਗਾਂਧੀਨਗਰ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਸੀਟ ਦੀ ਨੁਮਾਇੰਦਗੀ ਲਾਲ ਕ੍ਰਿਸ਼ਨ ਅਡਵਾਨੀ, ਅਟਲ ਜੀ ਕਰਦੇ ਰਹੇ ਹਨ ਤੇ ਮੈਂ 30 ਸਾਲਾਂ ਤੋਂ ਇਸ ਸੀਟ ਤੋਂ ਐਮ.ਐਲ.ਏ ਅਤੇ ਐਮ.ਪੀ ਰਿਹਾ ਹਾਂ, ਇਸ ਇਲਾਕੇ ਦੇ ਲੋਕਾਂ ਨੇ ਮੈਨੂੰ ਬਹੁਤ ਪਿਆਰ ਦਿੱਤਾ ਹੈ।
PM ਮੋਦੀ ਤੀਜੀ ਵਾਰ ਪ੍ਰਧਾਨ ਮੰਤਰੀ ਬਣਨਗੇ: ਅਮਿਤ ਸ਼ਾਹ
ਅਮਿਤ ਸ਼ਾਹ ਨੇ ਕਿਹਾ, ''ਇਸ ਚੋਣ 'ਚ ਪੂਰਾ ਦੇਸ਼ ਨਰਿੰਦਰ ਮੋਦੀ ਨੂੰ 400 ਸੀਟਾਂ ਨਾਲ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਉਤਸ਼ਾਹਿਤ ਹੈ। ਪੀ.ਐੱਮ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਨੇ ਪੂਰੀ ਦੁਨੀਆ 'ਚ ਝੰਡਾ ਲਹਿਰਾਇਆ ਹੈ।
ਉਨ੍ਹਾਂ ਕਿਹਾ, "ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਭਾਰੀ ਬਹੁਮਤ ਨਾਲ ਵੋਟ ਪਾਉਣ ਅਤੇ ਸਾਨੂੰ 400 ਸੀਟਾਂ ਪਾਰ ਕਰਨ ਦੇ ਟੀਚੇ ਨੂੰ ਹਾਸਲ ਕਰਨ ਵਿੱਚ ਕਾਮਯਾਬ ਕਰਨ।"
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।