ਜੇਪੀ ਨੱਢਾ 'ਤੇ ਹਮਲੇ ਮਗਰੋਂ ਐਕਸ਼ਨ 'ਚ ਅਮਿਤ ਸ਼ਾਹ, ਰਾਜਪਾਲ ਤੋਂ ਮੰਗੀ ਰਿਪੋਰਟ
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਕਿਹਾ ਬੰਗਾਲ 'ਚ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ 'ਤੇ ਹੋਇਆ ਹਮਲਾ ਬਹੁਤ ਹੀ ਨਿੰਦਣਯੋਗ ਹੈ।
ਨਵੀਂ ਦਿੱਲੀ: ਪੱਛਮੀ ਬੰਗਾਲ 'ਚ ਬੀਜੇਪੀ ਪ੍ਰਧਾਨ ਜੇਪੀ ਨੱਢਾ ਦੇ ਕਾਫਲੇ 'ਤੇ ਹੋਏ ਹਮਲੇ ਤੋਂ ਬਾਅਦ ਬੀਜੇਪੀ ਤੇ ਟੀਐਮਸੀ ਵਿਚਾਲੇ ਇਲਜ਼ਾਮਬਾਜ਼ੀ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦਰਮਿਆਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜਪਾਲ ਓਪੀ ਧਨਖੜ ਤੋਂ ਹਮਲੇ ਦੀ ਰਿਪੋਰਟ ਮੰਗੀ ਹੈ।
ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਕਿਹਾ ਬੰਗਾਲ 'ਚ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਢਾ 'ਤੇ ਹੋਇਆ ਹਮਲਾ ਬਹੁਤ ਹੀ ਨਿੰਦਣਯੋਗ ਹੈ। ਉਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਕੇਂਦਰ ਸਰਕਾਰ ਇਸ ਹਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ। ਬੰਗਾਲ ਸਰਕਾਰ ਨੂੰ ਇਸ ਹਿੰਸਾ ਲਈ ਸੂਬੇ ਦੀ ਸ਼ਾਂਤੀ ਪਸੰਦ ਜਨਤਾ ਨੂੰ ਜਵਾਬ ਦੇਣਾ ਹੋਵੇਗਾ।
ਜੇਪੀ ਨੱਡਾ ਦੇ ਕਾਫਲੇ ‘ਤੇ ਹਮਲੇ ਤੋਂ ਭੜਕੇ ਅਮਿਤ ਸ਼ਾਹ, ਰਾਜਨਾਥ ਨੇ ਵੀ ਕੀਤਾ ਟਵੀਟ
ਉੱਥੇ ਹੀ ਨਰਾਜ਼ ਜੇਪੀ ਨੱਡਾ ਨੇ ਹਮਲੇ ਨੂੰ ਹੈਰਾਨੀਜਨਕ ਕਰਾਰ ਦਿੱਤਾ ਤੇ ਇਲਜ਼ਾਮ ਲਾਇਆ ਕਿ ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਹਿੱਲ ਚੁੱਕੀ ਹੈ ਤੇ ਗੁੰਡਾ ਰਾਜ 'ਚ ਤਬਦੀਲ ਹੋ ਗਈ ਹੈ।
ਕਿਸਾਨ ਅੰਦੋਲਨ 'ਤੇ ਸੁਖਬੀਰ ਬਾਦਲ ਦੀ ਕੇਂਦਰ ਨੂੰ ਚੇਤਾਵਨੀ, ਪੰਜਾਬ ਦੀ ਅਮਨ ਸ਼ਾਂਤੀ ਨਹੀਂ ਹੋਣ ਦੇਵਾਂਗੇ ਭੰਗ
ਕਿਸਾਨ ਜਥੇਬੰਦੀਆਂ ਦਾ ਕੇਂਦਰ ਨੂੰ ਸਵਾਲ: ਜਦੋਂ ਹੋਰ ਕਾਨੂੰਨ ਰੱਦ ਹੋ ਸਕਦੇ ਤਾਂ ਖੇਤੀ ਕਾਨੂੰਨ ਕਿਉਂ ਨਹੀਂ?ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ