ਦਿੱਲੀ 'ਚ ਕੋਰੋਨਾ ਕਹਿਰ ਨੂੰ ਵੇਖ ਅਮਿਤ ਸ਼ਾਹ ਨੇ ਮੁੜ ਸੰਭਾਲੀ ਕਮਾਨ, ਸ਼ਾਮ ਨੂੰ ਬੁਲਾਈ ਮੀਟਿੰਗ
ਐਤਵਾਰ ਸਾਮ ਪੰਜ ਵਜੇ ਹਾਈ ਪਾਵਰ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ ਬੁਲਾਈ ਹੈ। ਇਹ ਅਹਿਮ ਬੈਠਕ ਗ੍ਰਹਿ ਮੰਤਰਾਲੇ ‘ਚ ਹੋਵੇਗੀ। ਇਸ ਬੈਠਕ ‘ਚ ਕੇਂਦਰੀ ਗ੍ਰਹਿ ਸਕੱਤਰ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਨੀਤੀ ਕਮਿਸ਼ਨ ਦੇ ਮੈਂਬਰ ਵੀਕੇ ਪੌਲ ਮੌਜੂਦ ਰਹਿਣਗੇ।
ਨਵੀਂ ਦਿੱਲੀ: ਦਿੱਲੀ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਤਾਰ ਵਧਦੇ ਜਾ ਰਹੇ ਹਨ। ਅਜਿਹੇ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਇੱਕ ਵਾਰ ਫਿਰ ਤੋਂ ਸਰਗਰਮ ਹਨ। ਉਨ੍ਹਾਂ ਐਤਵਾਰ ਸਾਮ ਪੰਜ ਵਜੇ ਹਾਈ ਪਾਵਰ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ ਬੁਲਾਈ ਹੈ। ਇਹ ਅਹਿਮ ਬੈਠਕ ਗ੍ਰਹਿ ਮੰਤਰਾਲੇ ‘ਚ ਹੋਵੇਗੀ। ਇਸ ਬੈਠਕ ‘ਚ ਕੇਂਦਰੀ ਗ੍ਰਹਿ ਸਕੱਤਰ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਨੀਤੀ ਕਮਿਸ਼ਨ ਦੇ ਮੈਂਬਰ ਵੀਕੇ ਪੌਲ ਮੌਜੂਦ ਰਹਿਣਗੇ। ਬੈਠਕ ‘ਚ ਦਿੱਲੀ ‘ਚ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਰੋਕਣ ਲਈ ਉਪਾਵਾਂ ਬਾਰੇ ਚਰਚਾ ਕੀਤੀ ਜਾਵੇਗੀ।
ਇਸ ਤੋਂ ਪਹਿਲਾਂ ਸ਼ਨੀਵਾਰ ਨਿਊਜ ਏਜੰਸੀ ਪੀਟੀਆਈ ਨੇ ਸੂਤਰਾਂ ਦੇ ਹਵਾਲੇ ਤੋਂ ਖਬਰ ਦਿੱਤੀ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ਹਿਰ ‘ਚ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ‘ਚ ਵਾਧੇ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਚਲਾਏ ਜਾਂਦੇ ਹਸਪਤਾਲਾਂ ‘ਚ ਵਾਧੂ ਬੈੱਡਾਂ ਦੀ ਅਪੀਲ ਨੂੰ ਲੈ ਕੇ ਅਗਲੇ ਹਫਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ।
ਦਰਅਸਲ ਦਿੱਲੀ ‘ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਪਿਛਲੇ 24 ਘੰਟੇ ‘ਚ ਕੋਰੋਨਾ ਦੇ 7,340 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਕੋਰੋਨਾ ਕਾਰਨ 96 ਲੋਕਾਂ ਦੀ ਮੌਤ ਹੋਈ ਹੈ। ਦਿੱਲੀ ‘ਚ ਹੁਣ ਤਕ ਕੋਰੋਨਾ ਨਲ 7519 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਮਰੀਜਾਂ ਦਾ ਕੁੱਲ ਅੰਕੜਾ 4,82,170 ਹੋ ਗਿਆ ਹੈ।
🏥Delhi Health Bulletin - 14th November 2020🏥#DelhiFightsCorona pic.twitter.com/pnPw4DsyOx
— CMO Delhi (@CMODelhi) November 14, 2020
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ