ਪੜਚੋਲ ਕਰੋ

ਕਸ਼ਮੀਰ 'ਚ ਵੱਡੀ ਕਾਰਵਾਈ ਦੀ ਤਿਆਰੀ, ਅਮਿਤ ਸ਼ਾਹ ਨੇ ਸੰਭਾਲਿਆ ਮੋਰਚਾ

ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਸੀਆਰਪੀਐਫ ਦੇ ਡੀਜੀ ਕੁਲਦੀਪ ਸਿੰਘ ਨੂੰ ਜੰਮੂ-ਕਸ਼ਮੀਰ ਭੇਜਿਆ ਗਿਆ ਹੈ। ਇੰਨਾ ਹੀ ਨਹੀਂ, IB, NIA, ਆਰਮੀ, ਸੀਆਰਪੀਐਫ ਦੇ ਸੀਨੀਅਰ ਅਧਿਕਾਰੀ ਇਸ ਸਮੇਂ ਜੰਮੂ-ਕਸ਼ਮੀਰ ਵਿੱਚ ਡੇਰਾ ਲਾਈ ਬੈਠੇ ਹਨ।

ਨਵੀਂ ਦਿੱਲੀ: ਜੰਮੂ-ਕਸ਼ਮੀਰ 'ਚ ਵੱਧ ਰਹੀਆਂ ਅੱਤਵਾਦੀ ਘਟਨਾਵਾਂ ਖ਼ਿਲਾਫ਼ ਆਖਰੀ ਹਮਲੇ ਦੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ। ਭਾਰਤ ਨੂੰ ਢਾਹ ਲਾਉਣ ਵਾਲੇ ਅੱਤਵਾਦੀ ਸੰਗਠਨਾਂ ਤੇ ਉਨ੍ਹਾਂ ਦੇ ਆਕਾਵਾਂ ਨੂੰ ਸਬਕ ਸਿਖਾਉਣ ਲਈ ਫ਼ੌਜ ਤਿਆਰ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਹੇ ਹਨ। ਤਿਆਰੀ ਕੀਤੀ ਜਾ ਰਹੀ ਹੈ ਕਿ ਘਾਟੀ 'ਚੋਂ ਅੱਤਵਾਦ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ।

ਗ੍ਰਹਿ ਮੰਤਰੀ ਸ਼ਾਹ ਨੇ ਸਮੀਖਿਆ ਮੀਟਿੰਗ ਕੀਤੀ, ਸੀਆਰਪੀਐਫ ਦੇ ਡੀਜੀ ਨੂੰ ਕਸ਼ਮੀਰ ਭੇਜਿਆ: ਸੂਤਰ

ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੇਸ਼ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਸਮੀਖਿਆ ਦੌਰਾਨ ਸਾਰੇ ਸੂਬਿਆਂ ਦੇ ਪੁਲਿਸ ਜਨਰਲਾਂ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਦੇ ਡਾਇਰੈਕਟਰ ਜਨਰਲ ਅਤੇ ਖੁਫੀਆ ਵਿਭਾਗ ਤੇ ਗ੍ਰਹਿ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਤੋਂ ਬਾਅਦ ਅੱਤਵਾਦ 'ਤੇ ਚਾਰੇ ਪਾਸਿਓਂ ਹਮਲਾ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ, ਜਿਸ ਤਹਿਤ ਵਿਸ਼ੇਸ਼ ਟੀਮ ਵੀ ਕਸ਼ਮੀਰ ਪਹੁੰਚ ਚੁੱਕੀ ਹੈ।

ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਸੀਆਰਪੀਐਫ ਦੇ ਡੀਜੀ ਕੁਲਦੀਪ ਸਿੰਘ ਨੂੰ ਜੰਮੂ-ਕਸ਼ਮੀਰ ਭੇਜਿਆ ਗਿਆ ਹੈ। ਇੰਨਾ ਹੀ ਨਹੀਂ, IB, NIA, ਆਰਮੀ, ਸੀਆਰਪੀਐਫ ਦੇ ਸੀਨੀਅਰ ਅਧਿਕਾਰੀ ਇਸ ਸਮੇਂ ਜੰਮੂ-ਕਸ਼ਮੀਰ ਵਿੱਚ ਡੇਰਾ ਲਾਈ ਬੈਠੇ ਹਨ। ਜੋ ਹਰ ਖੁਫੀਆ ਜਾਣਕਾਰੀ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਅੱਤਵਾਦੀਆਂ ਦੀ ਇਸ ਨਵੀਂ ਸਾਜ਼ਿਸ਼ ਨੂੰ ਤੁਰੰਤ ਖਤਮ ਕੀਤਾ ਜਾ ਸਕੇ।

ਕੌਣ ਹਨ ਕੁਲਦੀਪ ਸਿੰਘ?

ਜੰਮੂ-ਕਸ਼ਮੀਰ ਵਿੱਚ ਅੱਤਵਾਦ ਨੂੰ ਖ਼ਤਮ ਕਰਨ ਲਈ ਭੇਜੇ ਗਏ ਕੁਲਦੀਪ ਸਿੰਘ ਕੌਮੀ ਜਾਂਚ ਏਜੰਸੀ ਦੇ ਡੀਜੀ ਵੀ ਹਨ। ਇਹ ਉਹੀ ਕੁਲਦੀਪ ਸਿੰਘ ਹਨ, ਜਿਨ੍ਹਾਂ ਨੇ ਕਿਹਾ ਸੀ ਅੱਤਵਾਦੀ ਜੋ ਮਰਜ਼ੀ ਕਰ ਲੈਣ ਪਰ 5 ਅਗਸਤ 2019 ਤੋਂ ਪਹਿਲਾਂ ਵਰਗੇ ਹਾਲਾਤ ਬਹਾਲ ਹੋ ਜਾਣਗੇ। ਇਹ ਉਹੀ ਐਨਆਈਏ ਹਨ, ਜੋ ਅੱਤਵਾਦੀਆਂ ਦੀ ਭਾਲ 'ਚ ਛਾਪੇ ਮਾਰ ਰਹੀ ਹੈ। ਇੰਨਾ ਦੀ ਦਹਿਸ਼ਤ ਦਾ ਜ਼ਿਕਰ ਮਹਿਬੂਬਾ ਮੁਫ਼ਤੀ ਦੇ ਬਿਆਨ 'ਚ ਸੁਣੀ ਗਈ ਸੀ।

IB ਵੀ ਸੁਚੇਤ, ਨਵੇਂ ਅੱਤਵਾਦੀ ਸੰਗਠਨਾਂ ਬਾਰੇ ਮਿਲਿਆ ਅਲਰਟ

ਕਸ਼ਮੀਰ 'ਚ ਜਿਸ ਤਰ੍ਹਾਂ ਅੱਤਵਾਦੀਆਂ ਨੇ ਵਾਰਦਾਤਾਂ ਕੀਤੀਆਂ ਹਨ, ਉਸ ਕਰਕੇ ਸੱਭ ਤੋਂ ਵੱਧ ਸਵਾਲ ਖੂਫੀਆ ਇਨਪੁਟ 'ਤੇ ਹੀ ਉੱਠ ਰਹੇ ਸਨ। ਹੁਣ ਬੀਤੇ ਦਿਨ ਤੋਂ ਆਈਬੀ ਨੂੰ ਪੂਰੀ ਤਰ੍ਹਾਂ ਕੰਮ 'ਤੇ ਲਗਾ ਦਿੱਤਾ ਗਿਆ ਹੈ। ਕਸ਼ਮੀਰ ਪਹੁੰਚੇ ਅਧਿਕਾਰੀ ਹਰ ਖੁਫੀਆ ਜਾਣਕਾਰੀ ਦੀ ਨਿਗਰਾਨੀ ਕਰ ਰਹੇ ਹਨ। ਸੂਤਰਾਂ ਅਨੁਸਾਰ ਅੱਤਵਾਦੀ ਗੁੱਸੇ 'ਚ ਟਾਰਗੈਟਿਡ ਕਿਲਿੰਗ ਕਰ ਰਹੇ ਹਨ।

ਸੂਤਰਾਂ ਦੇ ਅਨੁਸਾਰ ਕਸ਼ਮੀਰ 'ਚ ਖੁਫੀਆ ਵਿਭਾਗ ਦੁਆਰਾ ਇਕ ਹੋਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਇਕ ਨਵੇਂ ਅੱਤਵਾਦੀ ਸੰਗਠਨ 'ਹਰਕਤ 313' ਨੂੰ ਹਾਈਡ੍ਰੋਇਲੈਕਟ੍ਰਿਕ ਪਾਵਰ ਪਲਾਂਟ ਉਰੀ-1 ਤੇ ਉਰੀ-2 ਸਮੇਤ ਸਰਕਾਰੀ ਬੁਨਿਆਦੀ ਢਾਂਚੇ ਉੱਤੇ ਹਮਲੇ ਸ਼ੁਰੂ ਕਰਨ ਦਾ ਕੰਮ ਸੌਂਪਿਆ ਗਿਆ ਹੈ। ਅੱਤਵਾਦੀਆਂ ਵੱਲੋਂ ਅਨੰਤਨਾਗ 'ਚ ਐਮਰਜੈਂਸੀ ਲੈਂਡਿੰਗ ਸਟ੍ਰਿਪ ਨੂੰ ਨਿਸ਼ਾਨਾ ਬਣਾਉਣ ਦੀ ਸੰਭਾਵਨਾ ਹੈ।

ਇਕ ਵਾਰ ਫਿਰ ਆਪ੍ਰੇਸ਼ਨ ਆਲਆਊਟ ਦੀ ਤਿਆਰੀ 'ਚ ਫ਼ੌਜ

ਪਹਿਲੇ ਤਿੰਨ ਪੜਾਅ ਮਿਲ ਕੇ ਫ਼ੌਜ ਲਈ ਮੈਦਾਨ ਤਿਆਰ ਕਰ ਰਹੇ ਹਨ। ਜਿਵੇਂ ਕਿ ਪਾਕਿਸਤਾਨ ਵੱਲੋਂ ਅੱਤਵਾਦ ਦੇ ਕਈ ਨਵੇਂ ਮਾਡਿਊਲ ਤਿਆਰ ਕੀਤੇ ਜਾ ਰਹੇ ਹਨ, ਸੁਰੱਖਿਆ ਏਜੰਸੀਆਂ ਵੀ ਓਨੀ ਹੀ ਤਾਕਤ ਨਾਲ ਨਸ਼ਟ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਮੇਂਢਰ ਦੇ ਜੰਗਲਾਂ 'ਚ ਲੁਕੇ ਅੱਤਵਾਦੀਆਂ ਦੇ ਇਕ ਗਰੁੱਫ ਨੂੰ ਖਤਮ ਕਰਨ ਲਈ ਫੌਜ ਦਾ ਆਪ੍ਰੇਸ਼ਨ 9 ਦਿਨਾਂ ਤੋਂ ਜਾਰੀ ਹੈ। ਅੱਤਵਾਦ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਖਾਕਾ ਤਿਆਰ ਹੈ। ਫ਼ੌਜ ਪੂਰੀ ਤਰ੍ਹਾਂ ਕਾਰਵਾਈ 'ਚ ਲੱਗੀ ਹੋਈ ਹੈ। ਦਹਿਸ਼ਤ ਭਾਵੇਂ ਆਪਣਾ ਨਾਂ ਬਦਲ ਲਵੇ, ਭਾਵੇਂ ਅੱਤਵਾਦੀ ਕਿਤੇ ਵੀ ਲੁਕੇ ਹੋਣ, ਪਾਕਿਸਤਾਨ ਭਾਵੇਂ ਜਿੰਨੀ ਮਰਜ਼ੀ ਸਾਜ਼ਿਸ਼ਾਂ ਕਰ ਲਵੇ, ਪਰ ਫ਼ੌਜ ਅੱਤਵਾਦ ਨੂੰ ਨਸ਼ਟ ਕਰਨ ਲਈ ਤਿਆਰ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget