Drug Menace: 'ਅੱਤਵਾਦ ਨੂੰ ਵਧਾਵਾ ਦੇਣ ਵਾਲੇ ਦੇਸ਼...', ਅਮਿਤ ਸ਼ਾਹ ਨੇ ਲੋਕ ਸਭਾ 'ਚ ਨਸ਼ਿਆਂ 'ਤੇ ਕਿਹਾ
Amit Shah On Drug Menace: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ (21 ਦਸੰਬਰ) ਨੂੰ ਲੋਕ ਸਭਾ 'ਚ ਨਸ਼ਿਆਂ ਅਤੇ ਅੱਤਵਾਦ ਦੇ ਮੁੱਦੇ 'ਤੇ ਬਿਆਨ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ 'ਚ ਨਸ਼ਿਆਂ ਦੀ ਸਮੱਸਿਆ ਗੰਭੀਰ ਸਮੱਸਿਆ ਹੈ।
Amit Shah On Drug Menace: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬੁੱਧਵਾਰ (21 ਦਸੰਬਰ) ਨੂੰ ਲੋਕ ਸਭਾ 'ਚ ਨਸ਼ਿਆਂ ਅਤੇ ਅੱਤਵਾਦ ਦੇ ਮੁੱਦੇ 'ਤੇ ਬਿਆਨ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਦੇਸ਼ 'ਚ ਨਸ਼ਿਆਂ ਦੀ ਸਮੱਸਿਆ ਗੰਭੀਰ ਸਮੱਸਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਰਤ ਵਿੱਚ ਦਹਿਸ਼ਤਗਰਦੀ ਨੂੰ ਹੱਲਾਸ਼ੇਰੀ ਦੇਣ ਵਾਲੇ ਦੇਸ਼ ਨਸ਼ਿਆਂ ਤੋਂ ਮੁਨਾਫ਼ਾ ਦਹਿਸ਼ਤ ਫੈਲਾਉਣ ਲਈ ਵਰਤ ਰਹੇ ਹਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਸਾਡੀ ਸਰਕਾਰ ਦੀ ਨਸ਼ਿਆਂ ਦੇ ਮੁੱਦੇ 'ਤੇ ਜ਼ੀਰੋ ਟਾਲਰੈਂਸ ਦੀ ਨੀਤੀ ਹੈ। ਅਸੀਂ ਨਸ਼ਾ ਮੁਕਤ ਭਾਰਤ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਜਿਹੜੇ ਦੇਸ਼ ਸਾਡੇ ਦੇਸ਼ ਵਿੱਚ ਅੱਤਵਾਦ ਨੂੰ ਬੜ੍ਹਾਵਾ ਦੇ ਰਹੇ ਹਨ, ਉਹ ਨਸ਼ਿਆਂ ਤੋਂ ਹੋਣ ਵਾਲੇ ਮੁਨਾਫੇ ਦੀ ਵਰਤੋਂ ਵੀ ਇਸੇ ਲਈ ਕਰ ਰਹੇ ਹਨ। ਇੱਥੋਂ ਤੱਕ ਕਿ ਇਸ ਗੰਦੇ ਪੈਸੇ ਦੀ ਮੌਜੂਦਗੀ ਸਾਡੀ ਆਰਥਿਕਤਾ ਨੂੰ ਹੌਲੀ-ਹੌਲੀ ਖੋਖਲਾ ਕਰ ਰਹੀ ਹੈ। ਨਸ਼ਿਆਂ ਦੀ ਸਮੱਸਿਆ ਇੱਕ ਗੰਭੀਰ ਸਮੱਸਿਆ ਹੈ ਜੋ ਪੀੜ੍ਹੀਆਂ ਨੂੰ ਤਬਾਹ ਕਰ ਰਹੀ ਹੈ।
Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :