ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਸਮੇਂ ਜੰਮੂ-ਕਸ਼ਮੀਰ ਦੇ ਦੌਰੇ 'ਤੇ ਹਨ। ਇਸ ਦੌਰੇ ਦੇ ਦੂਜੇ ਦਿਨ, ਉਨ੍ਹਾਂ ਨੇ ਪੁਣਛ ਵਿੱਚ ਪਾਕਿਸਤਾਨੀ ਗੋਲੀਬਾਰੀ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ। ਪੁਣਛ ਤੋਂ ਪਾਕਿਸਤਾਨ ਨੂੰ ਸਖ਼ਤ ਸੰਦੇਸ਼ ਦਿੰਦੇ ਹੋਏ, ਸ਼ਾਹ ਨੇ ਉਸ ਗੁਰਦੁਆਰੇ ਵਿੱਚ ਵੀ ਮੱਥਾ ਟੇਕਿਆ ਜਿਸ 'ਤੇ ਪਾਕਿਸਤਾਨ ਨੇ ਹਮਲਾ ਕੀਤਾ ਸੀ।

ਅਮਿਤ ਸ਼ਾਹ ਨੇ ਪੁਣਛ ਦੇ ਗੁਰਦੁਆਰੇ ਦਾ ਦੌਰਾ ਕੀਤਾ। ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ ਨੇ ਇਸ 'ਤੇ ਗੋਲੀਬਾਰੀ ਕੀਤੀ ਸੀ। ਪੁਣਛ ਦਾ ਇਹ ਸਭ ਤੋਂ ਪੁਰਾਣਾ ਗੁਰਦੁਆਰਾ ਪਾਕਿਸਤਾਨੀ ਗੋਲੀਬਾਰੀ ਵਿੱਚ ਨੁਕਸਾਨਿਆ ਗਿਆ ਸੀ। ਇਸ ਗੁਰਦੁਆਰੇ ਦਾ ਨਾਮ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਹੈ, ਜੋ ਕਿ ਕੰਟਰੋਲ ਰੇਖਾ ਦੇ ਨੇੜੇ ਹੈ।

ਇਸ ਦੇ ਨਾਲ ਹੀ ਸ਼ਾਹ ਨੇ ਪੁਣਛ ਦੀ ਧਰਤੀ ਤੋਂ ਪਾਕਿਸਤਾਨ ਨੂੰ ਸਾਫ਼-ਸਾਫ਼ ਕਿਹਾ ਕਿ ਖੂਨ ਤੇ ਪਾਣੀ ਇਕੱਠੇ ਨਹੀਂ ਵਹਿ ਸਕਦੇ। ਭਾਰਤ ਕਿਸੇ ਵੀ ਤਰ੍ਹਾਂ ਦੇ ਹਮਲੇ ਨੂੰ ਬਰਦਾਸ਼ਤ ਨਹੀਂ ਕਰੇਗਾ। ਇਸਦਾ ਸਹੀ ਅਤੇ ਹੋਰ ਵੀ ਸਖ਼ਤ ਜਵਾਬ ਦਿੱਤਾ ਜਾਵੇਗਾ ਤੇ ਸਾਡੀਆਂ ਫੌਜਾਂ ਨੇ ਇਹ ਕੀਤਾ ਹੈ। ਪੁਣਛ ਵਿੱਚ ਬਹੁਤ ਸਾਰੇ ਲੋਕਾਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਲੋਕਾਂ ਦੇ ਕਾਰੋਬਾਰਾਂ ਨੂੰ ਨੁਕਸਾਨ ਪਹੁੰਚਿਆ ਹੈ। ਜੰਮੂ-ਕਸ਼ਮੀਰ ਸਰਕਾਰ ਨੇ ਅਜਿਹੇ ਲੋਕਾਂ ਦੀ ਮਦਦ ਕੀਤੀ ਹੈ ਅਤੇ ਹੁਣ ਭਾਰਤ ਸਰਕਾਰ ਉਨ੍ਹਾਂ ਲਈ ਇੱਕ ਪੈਕੇਜ ਵੀ ਲਿਆਏਗੀ।

ਸ਼ਾਹ ਨੇ ਨਾ ਸਿਰਫ਼ ਪੁਣਛ ਦੇ ਗੁਰਦੁਆਰੇ ਦਾ ਦੌਰਾ ਕੀਤਾ, ਸਗੋਂ ਮੰਦਰ ਵਿੱਚ ਵੀ ਨਤਮਸਤਕ ਵੀ ਹੋਏ। ਉਨ੍ਹਾਂ ਪੁਣਛ ਦੇ ਪੀੜਤ ਪਰਿਵਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਰੁਜ਼ਗਾਰ ਨਿਯੁਕਤੀ ਪੱਤਰ ਸੌਂਪੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਣਛ ਦੇ ਲੋਕਾਂ ਅਤੇ ਉਨ੍ਹਾਂ ਦੇ ਅਧਿਕਾਰੀਆਂ ਵੱਲੋਂ ਦਿਖਾਈ ਗਈ ਬਹਾਦਰੀ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਵਿੱਚ ਵਾਦੀ ਤੋਂ ਲੈ ਕੇ ਪੁਣਛ ਅਤੇ ਕਠੂਆ ਤੱਕ ਉੱਭਰੀ ਦੇਸ਼ ਭਗਤੀ ਦੀ ਭਾਵਨਾ ਨੇ ਪੂਰੇ ਦੇਸ਼ ਦੇ ਲੋਕਾਂ ਨੂੰ ਮਜ਼ਬੂਤੀ ਦਿੱਤੀ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।