ਪੜਚੋਲ ਕਰੋ
Advertisement
Delhi Chalo: ਕਿਸਾਨਾਂ ਦੇ ਅੰਦੋਲਨ ਨੇ ਉਡਾਏ ਸਰਕਾਰ ਦੇ ਹੋਸ਼, ਰਾਤ ਦੋ ਘੰਟੇ ਹੋਈ ਸ਼ਾਹ-ਨੱਡਾ ਦੀ ਬੈਠਕ
Farmer Protest: ਕਿਸਾਨ ਅੰਦੋਲਨ ਨੂੰ ਲੈ ਕੇ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਗ੍ਰਹਿ ਵਿਖੇ ਇੱਕ ਵੱਡੀ ਮੀਟਿੰਗ ਬੁਲਾਈ ਗਈ ਜਿਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਲ ਸੀ। ਇਹ ਮੁਲਾਕਾਤ ਤਕਰੀਬਨ 2 ਘੰਟੇ ਚੱਲੀ।
ਨਵੀਂ ਦਿੱਲੀ: ਨਰਿੰਦਰ ਮੋਦੀ ਸਰਕਾਰ ਵੀ ਕਿਸਾਨ ਅੰਦੋਲਨ ਦੇ ਸਰਬਪੱਖੀ ਦਬਾਅ ਦਰਮਿਆਨ ਸਰਗਰਮ ਹੋ ਗਈ ਹੈ। ਐਤਵਾਰ ਰਾਤ ਨੂੰ ਹੋਏ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਗ੍ਰਹਿ ਵਿਖੇ ਇੱਕ ਮੀਟਿੰਗ ਸੱਦੀ ਗਈ ਹੈ। ਇਸ ਮਹੱਤਵਪੂਰਨ ਬੈਠਕ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਰਹੇ ਅਤੇ ਇਹ ਮੁਲਾਕਾਤ ਤਕਰੀਬਨ 2 ਘੰਟੇ ਚੱਲੀ।
ਕਿਸਾਨ ਅੰਦੋਲਨ ਨੂੰ ਲੈ ਕੇ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਗ੍ਰਹਿ ਵਿਖੇ ਇੱਕ ਵੱਡੀ ਮੀਟਿੰਗ ਬੁਲਾਈ ਗਈ ਜਿਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਲ ਸੀ। 2 ਘੰਟੇ ਚੱਲੀ ਬੈਠਕ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਜਿਤੇਂਦਰ ਸਿੰਘ ਤੋਮਰ ਸਭ ਤੋਂ ਪਹਿਲਾਂ ਬਾਹਰ ਆਏ। ਬਾਅਦ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੱਡਾ ਦਾ ਘਰ ਛੱਡ ਗਏ।
ਦੱਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ ਵਿੱਚ ਜਾਣ ਦਾ ਸੱਦਾ ਦਿੱਤਾ ਸੀ, ਪਰ ਕਿਸਾਨ ਜਥੇਬੰਦੀਆਂ ਨੇ ਗ੍ਰਹਿ ਮੰਤਰੀ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਸਿੰਘੂ ਬਾਰਡਰ 'ਤੇ ਜਾਰੀ ਰਹੇਗਾ।Delhi: Union Home Minister Amit Shah leaves BJP President JP Nadda's residence after a meeting on farmers' issue https://t.co/C9KpJM95zn pic.twitter.com/LX0dfS3k2B
— ANI (@ANI) November 29, 2020
ਦੂਜੇ ਪਾਸੇ ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ 1 ਦਸੰਬਰ ਤੋਂ ਦੂਜੇ ਸੂਬਿਆਂ ਵਿਚ ਵੀ ਪ੍ਰਦਰਸ਼ਨ ਸ਼ੁਰੂ ਹੋ ਜਾਣਗੇ। ਅਖਿਲ ਭਾਰਤੀ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਯੂਪੀ ਅਤੇ ਉਤਰਾਖੰਡ ਤੋਂ ਵੀ ਕਿਸਾਨ ਦਿੱਲੀ ਆ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਐਤਵਾਰ ਨੂੰ ਕਿਹਾ ਕਿ ਅਸੀਂ ਦਿੱਲੀ ਆਉਣ ਵਾਲੀਆਂ ਪੰਜ ਸੜਕਾਂ ਨੂੰ ਰੋਕ ਦੇਵਾਂਗੇ। ਅਸੀਂ 5 ਪੁਆਇੰਟ 'ਤੇ ਧਰਨਾ ਦਿਆਂਗੇ। ਉਨ੍ਹਾਂ ਕਿਹਾ ਕਿ ਸਾਡੀ ਟਰੈਕਟਰ ਟਰਾਲੀਆਂ ਵਿਚ ਪੂਰਾ ਪ੍ਰਬੰਧ ਹੈ। ਇਹ ਕਮਰੇ ਦੇ ਬਰਾਬਰ ਹੈ ਅਤੇ ਅਸੀਂ ਇਸ ਵਿਚ ਸਾਰੇ ਪ੍ਰਬੰਧ ਕੀਤੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Delhi: Union Agriculture Minister Narendra Singh Tomar leaves BJP National President J P Nadda's residence after a meeting pic.twitter.com/T0jfFHnW5s
— ANI (@ANI) November 29, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement