ਨਵੀਂ ਦਿੱਲੀ: ਨਰਿੰਦਰ ਮੋਦੀ ਸਰਕਾਰ ਵੀ ਕਿਸਾਨ ਅੰਦੋਲਨ ਦੇ ਸਰਬਪੱਖੀ ਦਬਾਅ ਦਰਮਿਆਨ ਸਰਗਰਮ ਹੋ ਗਈ ਹੈ। ਐਤਵਾਰ ਰਾਤ ਨੂੰ ਹੋਏ ਕਿਸਾਨ ਅੰਦੋਲਨ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੇ ਗ੍ਰਹਿ ਵਿਖੇ ਇੱਕ ਮੀਟਿੰਗ ਸੱਦੀ ਗਈ ਹੈ। ਇਸ ਮਹੱਤਵਪੂਰਨ ਬੈਠਕ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੌਜੂਦ ਰਹੇ ਅਤੇ ਇਹ ਮੁਲਾਕਾਤ ਤਕਰੀਬਨ 2 ਘੰਟੇ ਚੱਲੀ।

ਕਿਸਾਨ ਅੰਦੋਲਨ ਨੂੰ ਲੈ ਕੇ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਗ੍ਰਹਿ ਵਿਖੇ ਇੱਕ ਵੱਡੀ ਮੀਟਿੰਗ ਬੁਲਾਈ ਗਈ ਜਿਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਸ਼ਾਮਲ ਸੀ। 2 ਘੰਟੇ ਚੱਲੀ ਬੈਠਕ ਤੋਂ ਬਾਅਦ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀਬਾੜੀ ਮੰਤਰੀ ਜਿਤੇਂਦਰ ਸਿੰਘ ਤੋਮਰ ਸਭ ਤੋਂ ਪਹਿਲਾਂ ਬਾਹਰ ਆਏ। ਬਾਅਦ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੱਡਾ ਦਾ ਘਰ ਛੱਡ ਗਏ।


ਦੱਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਕਿਸਾਨਾਂ ਨੂੰ ਬੁਰਾੜੀ ਦੇ ਨਿਰੰਕਾਰੀ ਸਮਾਗਮ ਮੈਦਾਨ ਵਿੱਚ ਜਾਣ ਦਾ ਸੱਦਾ ਦਿੱਤਾ ਸੀ, ਪਰ ਕਿਸਾਨ ਜਥੇਬੰਦੀਆਂ ਨੇ ਗ੍ਰਹਿ ਮੰਤਰੀ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਪ੍ਰਦਰਸ਼ਨ ਸਿੰਘੂ ਬਾਰਡਰ 'ਤੇ ਜਾਰੀ ਰਹੇਗਾ।


ਦੂਜੇ ਪਾਸੇ ਸਿੰਘੂ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੰਦੋਲਨ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ 1 ਦਸੰਬਰ ਤੋਂ ਦੂਜੇ ਸੂਬਿਆਂ ਵਿਚ ਵੀ ਪ੍ਰਦਰਸ਼ਨ ਸ਼ੁਰੂ ਹੋ ਜਾਣਗੇ। ਅਖਿਲ ਭਾਰਤੀ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ। ਯੂਪੀ ਅਤੇ ਉਤਰਾਖੰਡ ਤੋਂ ਵੀ ਕਿਸਾਨ ਦਿੱਲੀ ਆ ਰਹੇ ਹਨ।

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ ਸੁਰਜੀਤ ਸਿੰਘ ਫੂਲ ਨੇ ਐਤਵਾਰ ਨੂੰ ਕਿਹਾ ਕਿ ਅਸੀਂ ਦਿੱਲੀ ਆਉਣ ਵਾਲੀਆਂ ਪੰਜ ਸੜਕਾਂ ਨੂੰ ਰੋਕ ਦੇਵਾਂਗੇ। ਅਸੀਂ 5 ਪੁਆਇੰਟ 'ਤੇ ਧਰਨਾ ਦਿਆਂਗੇ। ਉਨ੍ਹਾਂ ਕਿਹਾ ਕਿ ਸਾਡੀ ਟਰੈਕਟਰ ਟਰਾਲੀਆਂ ਵਿਚ ਪੂਰਾ ਪ੍ਰਬੰਧ ਹੈ। ਇਹ ਕਮਰੇ ਦੇ ਬਰਾਬਰ ਹੈ ਅਤੇ ਅਸੀਂ ਇਸ ਵਿਚ ਸਾਰੇ ਪ੍ਰਬੰਧ ਕੀਤੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904