ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰਾਲੇ ਨੇ ਉੱਤਰ ਪੂਰਬੀ ਦਿੱਲੀ 'ਚ ਹੋ ਰਹੇ ਹੰਗਾਮੇ 'ਤੇ ਨਜ਼ਰ ਰੱਖੀ ਹੋਈ ਹੈ। ਇਸ ਤਹਿਤ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵਿੱਚ ਮੀਟਿੰਗਾਂ ਦਾ ਦੌਰ ਚੱਲਿਆ। ਅੱਜ ਸਵੇਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਿਸ ਕਮਿਸ਼ਨਰ ਤੋਂ ਤਰਤੀਬਵਾਰ ਸਥਿਤੀ ਬਾਰੇ ਜਾਣਕਾਰੀ ਲਈ। ਪੁਲਿਸ ਲਗਾਤਾਰ ਹਰ ਘੰਟੇ ਤੇ ਹਾਲਾਤ ਦੀ ਜਾਣਕਾਰੀ ਗ੍ਰਹਿ ਮੰਤਰਾਲੇ ਨੂੰ ਭੇਜ ਰਹੀ ਹੈ।
ਦੂਜੇ ਪਾਸੇ, ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਮੰਗ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਦਿੱਲੀ ਵਿੱਚ ਸਥਿਤੀ ਮਾੜੀ ਹੈ। ਇਸ ਲਈ ਸੈਨਾ ਦੀ ਤਾਇਨਾਤੀ ਕੀਤੀ ਜਾਵੇ। ਗ੍ਰਹਿ ਮੰਤਰਾਲੇ ਦੇ ਅਨੁਸਾਰ, ਦਿੱਲੀ ਨੂੰ ਕਾਫ਼ੀ ਪੈਰਾ ਮਿਲਟਰੀ ਫੋਰਸ ਮੁਹੱਈਆ ਕਰਵਾਈ ਗਈ ਹੈ।
ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਸਵੇਰੇ ਦਿੱਲੀ ਪੁਲਿਸ ਕਮਿਸ਼ਨਰ ਅਮੁਲਿਆ ਪਟਨਾਇਕ ਤੋਂ ਉੱਤਰ ਪੂਰਬੀ ਦਿੱਲੀ ਦੇ ਤਾਜ਼ਾ ਹਾਲਤ ਬਾਰੇ ਸਮੀਖਿਆ ਰਿਪੋਰਟ ਲਈ।
ਸੂਤਰਾਂ ਨੇ ਕਿਹਾ ਕਿ ਦਿੱਲੀ ਪੁਲਿਸ ਨੂੰ ਗ੍ਰਹਿ ਮੰਤਰਾਲੇ ਤੋਂ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਹਰ ਘੰਟੇ ਦੀ ਸਮੀਖਿਆ ਰਿਪੋਰਟ ਗ੍ਰਹਿ ਮੰਤਰਾਲੇ ਨੂੰ ਦਿੱਤੀ ਜਾਵੇ। ਸੂਤਰਾਂ ਦਾ ਕਹਿਣਾ ਹੈ ਕਿ ਗ੍ਰਹਿ ਮੰਤਰੀ ਖ਼ੁਦ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਵੱਡੇ ਪੈਮਾਨੇ' ਤੇ ਅਰਧ ਸੈਨਿਕ ਬਲਾਂ ਨੂੰ ਦਿੱਲੀ ਨੂੰ ਪ੍ਰਦਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: https://punjabi.abplive.com/news/alarming-situation-army-should-be-called-in-arvind-kejriwal-526081/amp
ਅਮਿਤ ਸ਼ਾਹ ਨੇ ਠੁਕਰਾਈ ਕੇਜਰੀਵਾਲ ਦੀ ਮੰਗ, ਨਹੀਂ ਆਏਗੀ ਫੌਜ
ਏਬੀਪੀ ਸਾਂਝਾ
Updated at:
26 Feb 2020 05:47 PM (IST)
-ਪੁਲਿਸ ਲਗਾਤਾਰ ਹਰ ਘੰਟੇ ਤੇ ਹਾਲਾਤ ਦੀ ਜਾਣਕਾਰੀ ਗ੍ਰਹਿ ਮੰਤਰਾਲੇ ਨੂੰ ਭੇਜ ਰਹੀ
-ਕੇਂਦਰੀ ਗ੍ਰਹਿ ਮੰਤਰਾਲੇ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਮੰਗ ਨੂੰ ਖਾਰਜ ਕਰ ਦਿੱਤਾ
- - - - - - - - - Advertisement - - - - - - - - -