ਕੇਂਦਰ ਦੇ ਰਵੱਈਏ 'ਚ ਆਈ ਨਰਮੀ, ਅਮਿਤ ਸ਼ਾਹ ਦਾ ਵੱਡਾ ਐਲਾਨ, ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਚਰਚਾ ਲਈ ਤਿਆਰ
ਅਮਿਤ ਸ਼ਾਹ ਨੇ ਕਿਹਾ ਦਿੱਲੀ-ਹਰਿਆਣਾ ਬਾਰਡਰ ਤੇ ਜੋ ਕਿਸਾਨ ਭਰਾ ਆਪਣਾ ਅੰਦੋਲਨ ਕਰ ਰਹੇ ਹਨ ਉਨ੍ਹਾਂ ਨੂੰ ਅਪੀਲ ਹੈ ਕਿ ਭਾਰਤ ਸਰਕਾਰ ਤੁਹਾਡੇ ਨਾਲ ਚਰਚਾ ਕਰਨ ਲਈ ਤਿਆਰ ਹੈ।
ਰਮਨਦੀਪ ਕੌਰ ਦੀ ਰਿਪੋਰਟ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਰੋਹ ਅੱਗੇ ਕੇਂਦਰ ਸਰਕਾਰ ਝੁਕਦੀ ਨਜ਼ਰ ਆ ਰਹੀ ਹੈ। ਇਸ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਆਇਆ ਹੈ। ਅਮਿਤ ਸ਼ਾਹ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੇਂਦਰ ਉਨ੍ਹਾਂ ਦੀ ਹਰ ਮੰਗ ਅਤੇ ਸਮੱਸਿਆ 'ਤੇ ਵਿਚਾਰ ਵਟਾਂਦਰਾ ਕਰਨ ਲਈ ਤਿਆਰ ਹੈ।
ਅਮਿਤ ਸ਼ਾਹ ਨੇ ਕਿਹਾ ਦਿੱਲੀ-ਹਰਿਆਣਾ ਬਾਰਡਰ ਤੇ ਜੋ ਕਿਸਾਨ ਭਰਾ ਆਪਣਾ ਅੰਦੋਲਨ ਕਰ ਰਹੇ ਹਨ ਉਨ੍ਹਾਂ ਨੂੰ ਅਪੀਲ ਹੈ ਕਿ ਭਾਰਤ ਸਰਕਾਰ ਤੁਹਾਡੇ ਨਾਲ ਚਰਚਾ ਕਰਨ ਲਈ ਤਿਆਰ ਹੈ। ਤਿੰਨ ਦਸੰਬਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨੇ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਭਰਾ ਐਨੀ ਠੰਡ 'ਚ ਟਰੈਕਟਰ-ਟਰਾਲੀਆਂ ਸਮੇਤ ਬੈਠੇ ਹੋਏ ਹਨ।
I appeal to the protesting farmers that govt of India is ready to hold talks. Agriculture Minister has invited them on December 3 for discussion. Govt is ready to deliberate on every problem & demand of the farmers: Union Home Minister Amit Shah pic.twitter.com/z6zyJ6sr8l
— ANI (@ANI) November 28, 2020
ਸ਼ਾਹ ਨੇ ਕਿਹਾ ਹਾਨੂੰ ਇਕ ਮਿੱਥੇ ਸਥਾਨ 'ਤੇ ਸ਼ਿਫਟ ਕਰਨ ਲਈ ਤਿਆਰ ਹੈ। ਤੁਸੀਂ ਉੱਥੇ ਜਾਉ, ਆਪਣਾ ਮੰਚ ਵੀ ਲਾ ਸਕਦੇ ਹੋ। ਟੌਇਲਟਸ ਦਾ ਪ੍ਰਬੰਧ ਹੈ, ਪਾਣੀ ਦਾ ਪ੍ਰਬੰਧ ਹੈ ਤੇ ਸੁਰੱਖਿਆ ਦਾ ਵੀ ਵਿਸ਼ੇਸ਼ ਪ੍ਰਬੰਧ ਦਿੱਤਾ ਗਿਆ ਹੈ। ਜੇਕਰ ਕਿਸਾਨ ਸੜਕਾਂ ਦੀ ਥਾਂ 'ਤੇ ਨਿਸਚਿਤ ਥਾਂ 'ਤੇ ਧਰਨਾ ਪ੍ਰਦਰਸ਼ਨ ਕਰਨਗੇ ਤਾਂ ਉਹ ਕਿਸਾਨਾਂ ਲਈ ਵੀ ਠੀਕ ਰਹੇਗਾ ਤੇ ਆਵਾਜਾਈ ਕਰ ਰਹੀ ਆਮ ਜਨਤੀ ਲਈ ਵੀ ਪਰੇਸ਼ਾਨੀ ਘੱਟ ਹੋਵੇਗੀ।
ਉਨ੍ਹਾਂ ਕਿਹਾ ਜੇਕਰ ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਭਾਰਤ ਸਰਕਾਰ ਜਲਦ ਗੱਲਬਾਤ ਕਰੇ, ਤਿੰਨ ਤਾਰੀਖ ਤੋਂ ਵੀ ਪਹਿਲਾਂ ਗੱਲਬਾਤ ਕਰੇ ਤਾਂ ਨਿਸਚਿਤ ਜਗ੍ਹਾ 'ਤੇ ਸ਼ਿਫਟ ਹੋ ਜਾਣ ਤਾਂ ਉਸ ਦੇ ਦੂਜੇ ਦਿਨ ਹੀ ਭਾਰਤ ਸਰਕਾਰ ਗੱਲਬਾਤ ਕਰੇਗੀ। ਉਨ੍ਹਾਂ ਵਾਰ-ਵਾਰ ਅਪੀਲ ਕੀਤੀ ਕਿ ਕਿਸਾਨ ਮਿੱਥੇ ਸਥਾਨ 'ਤੇ ਲੋਕਤੰਤਰਿਕ ਤਰੀਕੇ ਨਾਲ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰੱਖ ਸਕਦੇ ਹਨ।
Big Breaking | ਕਿਸਾਨਾਂ ਦੇ ਰੋਹ ਅੱਗੇ ਝੁਕੀ ਕੇਂਦਰ ਸਰਕਾਰ, Amit Shah ਦਾ ਵੱਡਾ ਬਿਆਨ
ਕਿਸਾਨਾਂ ਦੇ ਸਮਰਥਨ 'ਚ ਦਿੱਲੀ ਪਹੁੰਚੇ ਬੱਬੂ ਮਾਨ, ਕਿਹਾ ਸਾਲ ਤਕ ਨਹੀਂ ਹਟੇਗਾ ਧਰਨਾ, ਨੌਜਵਾਨਾਂ ਨੂੰ ਦਿੱਤੀ ਇਹ ਨਸੀਹਤ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ