ਪੜਚੋਲ ਕਰੋ
Advertisement
Farmer Protest: ਖੇਤੀ ਕਾਨੂੰਨਾਂ 'ਤੇ ਅਮਿਤ ਸ਼ਾਹ ਦਾ ਦਾਅਵਾ, ਜਦ ਤੱਕ ਮੋਦੀ ਪ੍ਰਧਾਨ ਮੰਤਰੀ, ਉਦੋਂ ਤੱਕ ਕੋਈ ਕੰਪਨੀ ਕਿਸਾਨਾਂ ਤੋਂ ਜ਼ਮੀਨ ਨਹੀਂ ਖੋਹੇਗੀ
ਗ੍ਰਹਿ ਮੰਤਰੀ ਨੇ ਕਿਸ਼ਨਗੜ੍ਹ ਗਾਓ ਦੀ ਗੋਸ਼ਾਲਾ ਵਿਖੇ ਆਯੋਜਿਤ ਕੀਤੇ ਗਏ ਕਿਸਾਨ ਸਨਮਾਨ ਨਿਧੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਪ੍ਰਧਾਨ ਮੰਤਰੀ ਦੀ ਵੀਡੀਓ ਕਾਨਫਰੰਸ ਰਾਹੀਂ ਕਈ ਸੂਬਿਆਂ ਦੇ ਕਿਸਾਨਾਂ ਨਾਲ ਗੱਲਬਾਤ ਨੂੰ ਸੁਣਿਆ। ਸ਼ਾਹ ਦੇ ਨਾਲ ਕਈ ਭਾਜਪਾ ਨੇਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ।
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਤਦ ਤੱਕ ਕੋਈ ਕੰਪਨੀ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਨਹੀਂ ਖੋਹ ਸਕਦੀ। ਉਨ੍ਹਾਂ ਕਿਹਾ ਕਿ ‘ਘੱਟੋ-ਘੱਟ ਸਮਰਥਨ ਮੁੱਲ’ (ਐਮਐਸਪੀ) ਦੀ ਵਿਵਸਥਾ ਜਾਰੀ ਰਹੇਗੀ ਤੇ ਮੰਡੀਆਂ ਬੰਦ ਨਹੀਂ ਹੋਵੇਗੀ।
ਦਿੱਲੀ ਲਾਗਲੇ ਪਿੰਡ ਕਿਸ਼ਨਗੜ੍ਹ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਕਿਸਾਨ ਜੱਥੇਬੰਦੀਆਂ ਇਹ ਸੋਚਦੇ ਹਨ ਕਿ ਨਵੇਂ ਖੇਤੀ ਕਾਨੂੰਨਾਂ ਦੀ ਕੋਈ ਵੀ ਵਿਵਸਥਾ ਉਨ੍ਹਾਂ ਦੇ ਹਿਤਾਂ ਵਿਰੁੱਧ ਹੈ, ਤਾਂ ਕੇਂਦਰ ਸਰਕਾਰ ਇਸ ਉੱਤੇ ਚਰਚਾ ਕਰਨ ਤੇ ਖੁੱਲ੍ਹੇ ਮਨ ਨਾਲ ਵਿਚਾਰ ਕਰਨ ਲਈ ਤਿਆਰ ਹੈ।
ਅਮਿਤ ਸ਼ਾਹ ਨੇ ਕਾਂਗਰਸ ਸਮੇਤ ਵਿਰੋਧੀ ਧਿਰ ਉੱਤੇ ਐਮਐਸਪੀ ਤੇ ਖੇਤੀ ਕਾਨੂੰਨਾਂ ਦੀਆਂ ਹੋਰ ਵਿਵਸਥਾਵਾਂ ਬਾਰੇ ਭਰਮ ਫੈਲਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਝੂਠ ਬੋਲ ਰਹੀ ਹੈ। ਮੈਂ ਮੁੜ ਦੁਹਰਾਉਂਦਾ ਹਾਂ ਕਿ ਐਮਐਸਪੀ ਜਾਰੀ ਰਹੇਗੀ ਤੇ ਮੰਡੀਆਂ ਕਦੇ ਵੀ ਬੰਦ ਨਹੀਂ ਹੋਣਗੀਆਂ। ਕਿਸਾਨਾਂ ਦੀ ਭਲਾਈ ਸਾਡੀ ਸਰਕਾਰ ਦੀ ਤਰਜੀਹ ਹੈ। ਅਮਿਤ ਸ਼ਾਹ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੇ 2014-19 ਦੇ ਕਾਰਜਕਾਲ ਵਿੱਚ ਫ਼ਸਲ ਉੱਤੇ ਡੇਢ-ਗੁਣਾ ਐਮਐਸਪੀ ਦੇਣ ਦੀ ਸਾਲਾਂ ਪੁਰਾਣੀ ਮੰਗ ਨੂੰ ਲਾਗੂ ਕੀਤਾ। ਮੋਦੀ ਸਰਕਾਰ ਨੇ ਖੇਤੀ ਕਾਨੂੰਨ ਸਹੀ ਸਾਬਤ ਕਰਨ ਲਈ ਲਾਇਆ ਪੂਰਾ ਟਿੱਲ, ਅਮਿਤ ਸ਼ਾਹ, ਰਾਜਨਾਥ ਤੇ ਤੋਮਰ ਨੇ ਕੀਤੇ ਇਹ ਦਾਅਵੇ ਅਮਿਤ ਸ਼ਾਹ ਅੱਜ ਪਿੰਡ ਕਿਸ਼ਨਗੜ੍ਹ ਦੀ ਗਊਸ਼ਾਲਾ ਵਿੱਚ ਕਿਸਾਨ ਸੰਮਾਨ ਨਿਧੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਤੇ ਕਈ ਰਾਜਾਂ ਦੇ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਦੀ ਵੀਡੀਓ ਕਾਨਫ਼ਰੰਸ ਰਾਹੀਂ ਹੋਈ ਗੱਲਬਾਤ ਨੂੰ ਸੁਣਿਆ। ਇਸ ਮੌਕੇ ਭਾਜਪਾ ਦੇ ਕਈ ਆਗੂ ਸ਼ਾਮਲ ਹੋਏ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904The three farm laws are in the favour of the farmers. Nobody can remove MSP system or snatch farmers' land from them. The government is ready to hold talks with farmers' unions with an open heart: Union Home Minister Amit Shah pic.twitter.com/OJr2LdStRr
— ANI (@ANI) December 25, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਕ੍ਰਿਕਟ
ਪੰਜਾਬ
ਅੰਮ੍ਰਿਤਸਰ
Advertisement