ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਤਦ ਤੱਕ ਕੋਈ ਕੰਪਨੀ ਕਿਸਾਨਾਂ ਤੋਂ ਉਨ੍ਹਾਂ ਦੀ ਜ਼ਮੀਨ ਨਹੀਂ ਖੋਹ ਸਕਦੀ। ਉਨ੍ਹਾਂ ਕਿਹਾ ਕਿ ‘ਘੱਟੋ-ਘੱਟ ਸਮਰਥਨ ਮੁੱਲ’ (ਐਮਐਸਪੀ) ਦੀ ਵਿਵਸਥਾ ਜਾਰੀ ਰਹੇਗੀ ਤੇ ਮੰਡੀਆਂ ਬੰਦ ਨਹੀਂ ਹੋਵੇਗੀ।

ਦਿੱਲੀ ਲਾਗਲੇ ਪਿੰਡ ਕਿਸ਼ਨਗੜ੍ਹ ’ਚ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਕਿਸਾਨ ਜੱਥੇਬੰਦੀਆਂ ਇਹ ਸੋਚਦੇ ਹਨ ਕਿ ਨਵੇਂ ਖੇਤੀ ਕਾਨੂੰਨਾਂ ਦੀ ਕੋਈ ਵੀ ਵਿਵਸਥਾ ਉਨ੍ਹਾਂ ਦੇ ਹਿਤਾਂ ਵਿਰੁੱਧ ਹੈ, ਤਾਂ ਕੇਂਦਰ ਸਰਕਾਰ ਇਸ ਉੱਤੇ ਚਰਚਾ ਕਰਨ ਤੇ ਖੁੱਲ੍ਹੇ ਮਨ ਨਾਲ ਵਿਚਾਰ ਕਰਨ ਲਈ ਤਿਆਰ ਹੈ।


ਅਮਿਤ ਸ਼ਾਹ ਨੇ ਕਾਂਗਰਸ ਸਮੇਤ ਵਿਰੋਧੀ ਧਿਰ ਉੱਤੇ ਐਮਐਸਪੀ ਤੇ ਖੇਤੀ ਕਾਨੂੰਨਾਂ ਦੀਆਂ ਹੋਰ ਵਿਵਸਥਾਵਾਂ ਬਾਰੇ ਭਰਮ ਫੈਲਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਪੂਰੀ ਤਰ੍ਹਾਂ ਝੂਠ ਬੋਲ ਰਹੀ ਹੈ। ਮੈਂ ਮੁੜ ਦੁਹਰਾਉਂਦਾ ਹਾਂ ਕਿ ਐਮਐਸਪੀ ਜਾਰੀ ਰਹੇਗੀ ਤੇ ਮੰਡੀਆਂ ਕਦੇ ਵੀ ਬੰਦ ਨਹੀਂ ਹੋਣਗੀਆਂ। ਕਿਸਾਨਾਂ ਦੀ ਭਲਾਈ ਸਾਡੀ ਸਰਕਾਰ ਦੀ ਤਰਜੀਹ ਹੈ। ਅਮਿਤ ਸ਼ਾਹ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਸਰਕਾਰ ਨੇ 2014-19 ਦੇ ਕਾਰਜਕਾਲ ਵਿੱਚ ਫ਼ਸਲ ਉੱਤੇ ਡੇਢ-ਗੁਣਾ ਐਮਐਸਪੀ ਦੇਣ ਦੀ ਸਾਲਾਂ ਪੁਰਾਣੀ ਮੰਗ ਨੂੰ ਲਾਗੂ ਕੀਤਾ।

ਮੋਦੀ ਸਰਕਾਰ ਨੇ ਖੇਤੀ ਕਾਨੂੰਨ ਸਹੀ ਸਾਬਤ ਕਰਨ ਲਈ ਲਾਇਆ ਪੂਰਾ ਟਿੱਲ, ਅਮਿਤ ਸ਼ਾਹ, ਰਾਜਨਾਥ ਤੇ ਤੋਮਰ ਨੇ ਕੀਤੇ ਇਹ ਦਾਅਵੇ

ਅਮਿਤ ਸ਼ਾਹ ਅੱਜ ਪਿੰਡ ਕਿਸ਼ਨਗੜ੍ਹ ਦੀ ਗਊਸ਼ਾਲਾ ਵਿੱਚ ਕਿਸਾਨ ਸੰਮਾਨ ਨਿਧੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਤੇ ਕਈ ਰਾਜਾਂ ਦੇ ਕਿਸਾਨਾਂ ਨਾਲ ਪ੍ਰਧਾਨ ਮੰਤਰੀ ਦੀ ਵੀਡੀਓ ਕਾਨਫ਼ਰੰਸ ਰਾਹੀਂ ਹੋਈ ਗੱਲਬਾਤ ਨੂੰ ਸੁਣਿਆ। ਇਸ ਮੌਕੇ ਭਾਜਪਾ ਦੇ ਕਈ ਆਗੂ ਸ਼ਾਮਲ ਹੋਏ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904