ਅਮਿਤ ਸ਼ਾਹ ਨੇ ਕੋਰੋਨਾ ਨੂੰ ਦਿੱਤੀ ਮਾਤ, ਖੁਦ ਕੀਤਾ ਟਵੀਟ
ਏਬੀਪੀ ਸਾਂਝਾ | 14 Aug 2020 05:09 PM (IST)
ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ।
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਇਸ ਦੀ ਜਾਣਕਾਰੀ ਅਮਿਤ ਸ਼ਾਹ ਨੇ ਖੁਦ ਟਵੀਟ ਕਰਕੇ ਦਿੱਤੀ। ਉਨ੍ਹਾਂ ਨੇ ਆਪਣੇ ਟਵੀਟ 'ਚ ਰੱਬ ਦਾ ਧੰਨਵਾਦ ਕੀਤਾ ਤੇ ਨਾਲ ਹੀ ਆਪਣੇ ਲਈ ਦੁਆਵਾਂ ਕਰਨ ਵਾਲਿਆਂ ਦਾ ਵੀ ਧੰਨਵਾਦ ਕੀਤਾ। ਟਵੀਟ 'ਚ ਸ਼ਾਹ ਨੇ ਉਨ੍ਹਾਂ ਦਾ ਇਲਾਜ ਕਰਨ ਵਾਲੇ ਡਾਕਟਰ ਅਤੇ ਮੈਡੀਕਲ ਸਟਾਫ ਦਾ ਧੰਨਵਾਦ ਕੀਤਾ ਹੈ। ਸ਼ਾਹ ਨੂੰ ਕੋਰੋਨਵਾਇਰਸ ਕਾਰਨ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਦੱਸ ਦੇਈਏ ਕਿ 2 ਅਗਸਤ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖ਼ੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਹ ਕੋਵਿਡ ਸੰਕਰਮਿਤ ਹੋ ਗਏ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904