ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੂੰ 10 ਸਤੰਬਰ ਨੂੰ ਜਾਣਕਾਰੀ ਮਿਲੀ ਸੀ ਕਿ ਭਾਰਤ ਸਰਕਾਰ ਵੱਲੋਂ ਸੰਸਥਾ ਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਗਿਆ ਹੈ। ਸੰਸਥਾ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ। ਸਾਨੂੰ ਆਪਣੇ ਅਮਲੇ ਨੂੰ ਹਟਾਉਣ ਲਈ ਮਜਬੂਰ ਕੀਤਾ ਗਿਆ।- ਐਮਨੈਸਟੀ ਦਾ ਪ੍ਰੈਸ ਨੋਟ
Amnesty International India ਨੇ ਭਾਰਤ 'ਚ ਕੀਤਾ ਕੰਮ ਬੰਦ, ਮੋਦੀ ਸਰਕਾਰ ‘ਤੇ ਲਾਏ ਗੰਭੀਰ ਇਲਜ਼ਾਮ
ਏਬੀਪੀ ਸਾਂਝਾ | 29 Sep 2020 12:15 PM (IST)
ਸੰਸਥਾ ਦਾ ਕਹਿਣਾ ਹੈ ਕਿ ਸਰਕਾਰ ਦੀ ਕਾਰਵਾਈ ਦਾ ਕਾਰਨ ਦਿੱਲੀ ਦੰਗਿਆਂ ਵਿੱਚ ਦਿੱਲੀ ਪੁਲਿਸ ਤੇ ਭਾਰਤ ਸਰਕਾਰ ਦੀ ਭੂਮਿਕਾ ਦੀ ਜਵਾਬਦੇਹੀ ਦੀ ਮੰਗ ਕਰਨਾ ਤੇ ਜੰਮੂ-ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਵਾਜ਼ ਬੁਲੰਦ ਕਰਨਾ ਹੈ।
ਨਵੀਂ ਦਿੱਲੀ: ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਮੋਦੀ ਸਰਕਾਰ ‘ਤੇ ਗੰਭੀਰ ਦੋਸ਼ ਲਾਉਂਦਿਆਂ ਅੱਜ ਤੋਂ ਭਾਰਤ ਵਿੱਚ ਆਪਣੇ ਕੰਮਕਾਜ ਨੂੰ ਰੋਕ ਦਿੱਤਾ ਹੈ। ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਸੰਗਠਨ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਨੇ ਸਰਕਾਰ ‘ਤੇ ਪਿੱਛੇ ਪੈਣ ਦੇ ਦੋਸ਼ ਲਾਏ ਹਨ। ਸੰਸਥਾ ਦਾ ਕਹਿਣਾ ਹੈ ਕਿ ਇੱਕ ਕਾਰਵਾਈ ਵਜੋਂ ਸਰਕਾਰ ਨੇ ਉਨ੍ਹਾਂ ਦੇ ਬੈਂਕ ਖਾਤੇ ਬੰਦ ਕਰ ਦਿੱਤੇ ਸੀ, ਜਿਸ ਕਾਰਨ ਸੰਗਠਨ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ ਤੇ ਜ਼ਿਆਦਾਤਰ ਸਟਾਫ ਨੂੰ ਬਰਖਾਸਤ ਕਰਨਾ ਪਿਆ। ਦੱਸ ਦਈਏ ਕਿ ਪਿਛਲੇ ਕੁਝ ਮਹੀਨਿਆਂ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਿਦੇਸ਼ੀ ਮੁਦਰਾ ਦੀ ਧੋਖਾਧੜੀ ਦੇ ਇੱਕ ਮਾਮਲੇ ਵਿੱਚ ਐਮਨੇਸਟੀ ਇੰਟਰਨੈਸ਼ਨਲ ਇੰਡੀਆ ਖ਼ਿਲਾਫ਼ ਜਾਂਚ ਕਰ ਰਿਹਾ ਹੈ। ਈਡੀ ਨੇ ਬੈਂਗਲੁਰੂ ਸਥਿਤੀ ਦਫਤਰ ਦੀ ਵੀ ਤਲਾਸ਼ੀ ਲਈ ਹੈ। ਕੇਂਦਰੀ ਜਾਂਚ ਏਜੰਸੀ ਨੇ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਦੇ ਤਹਿਤ ਦਸਤਾਵੇਜ਼ ਵੀ ਲੱਭੇ। ਈਡੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ (ਐਫਸੀਆਰਏ) ਦੇ ਫੰਡਾਂ ਨਾਲ ਜੁੜੇ ਐਨਜੀਓਜ਼ ਦੇ ਖਾਤਿਆਂ ਦੀ ਪਹਿਲਾਂ ਤੋਂ ਚੱਲ ਰਹੀ ਜਾਂਚ ਦੇ ਸੰਦਰਭ ਵਿੱਚ ਫੇਮਾ ਦੀਆਂ ਸੰਭਵ ਤੇ ਕਥਿਤ ਉਲੰਘਣਾਵਾਂ ਦੀ ਜਾਂਚ ਕਰ ਰਹੀ ਹੈ। ਖੇਤੀ ਕਾਨੂੰਨਾਂ ਖਿਲਾਫ ਅੜ ਗਏ ਕਿਸਾਨ, 6ਵੇਂ ਦਿਨ ਵੀ ਮੋਰਚਿਆਂ 'ਤੇ ਡਟੇ Unlock-5: ਸਿਨੇਮਾ ਹਾਲ ਤੇ ਟੂਰਿਜ਼ਮ ਖੁੱਲ੍ਹਣ ਦੀ ਉਮੀਦ, ਜਾਣੋ 1 ਅਕਤੂਬਰ ਤੋਂ ਕੀ ਢਿੱਲ ਦੇ ਸਕਦੀ ਸਰਕਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904