ਅੰਮ੍ਰਿਤਸਰ: ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਕੱਲ੍ਹ ਹੋਏ ਗ੍ਰਨੇਡ ਹਮਲੇ ਸਬੰਧੀ ‘ਆਪ’ ਵਿਧਾਇਕ ਐਚਐਸ ਫੂਲਕਾ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਪਿੱਛੇ ਫੌਜ ਮੁਖੀ ਬਿਪਿਨ ਰਾਵਤ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਬਿਆਨਾਂ ਨੂੰ ਸੱਚ ਸਾਬਤ ਕਰਨ ਲਈ ਕੀ ਪਤਾ ਸੈਨਾ ਮੁਖੀ ਨੇ ਖ਼ੁਦ ਹੀ ਹਮਲਾ ਨਾ ਕਰਵਾ ਦਿੱਤਾ ਹੋਏ? ਇਹ ਗੱਲ ਸੋਚਣ ਵਾਲੀ ਹੈ। ਪਿਛਲੀ ਸਰਕਾਰ ਨੇ ਵੀ ਖ਼ੁਦ ਕਰਵਾਇਆ ਸੀ, ਬਿਨਾ ਗੱਲੋਂ ਇਹ ਕਹਿਣਾ ਠੀਕ ਨਹੀਂ ਕਿ ਪੰਜਾਬ ਦਾ ਮਾਹੌਲ ਖਰਾਬ ਹੈ। ਉਨ੍ਹਾਂ ਸਰਕਾਰ ਕੋਲੋਂ ਜਾਂਚ ਦੀ ਜੜ੍ਹ ਤਕ ਜਾਣ ਦੀ ਮੰਗ ਕੀਤੀ ਸੀ।


ਇਹ ਵੀ ਪੜ੍ਹੋ- ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ ਕਰਦੀਆਂ ਦੇਖੋ Exclusive ਤਸਵੀਰਾਂ

ਦਰਅਸਲ ਪਿਛਲੇ ਕੁਝ ਦਿਨਾਂ ਵਿੱਚ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਸੀ ਕਿ ਕੁਝ ਬਾਹਰੀ ਤਾਕਤਾਂ ਪੰਜਾਬ ਵਿੱਚ ਹਿੰਸਾ ਭੜਕਾਉਣ ਦੀ ਫਿਰਾਕ ਵਿੱਚ ਹਨ। ਉਨ੍ਹਾਂ ਦੇ ਇਸੇ ਬਿਆਨ ਦੇ ਹਵਾਲੇ ਨਾਲ ਫੂਲਕਾ ਨੇ ਉਕਤ ਗੱਲ ਕਹੀ ਹੈ। ਫੂਲਕਾ ਦੇ ਇਸ ਬਿਆਨ ਪਿੱਛੋਂ ਅਜੇ ਤਕ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕ੍ਰਿਆ ਨਹੀਂ ਆਈ।

ਇਹ ਵੀ ਪੜ੍ਹੋ- ਨਿਰੰਕਾਰੀ ਡੇਰੇ 'ਚ ਗ੍ਰਨੇਡ ਹਮਲੇ ਮਗਰੋਂ ਕੈਪਟਨ ਦਾ ਐਕਸ਼ਨ

ਕੈਪਟਨ ਅਮਰਿੰਦਰ ਸਿੰਘ ਅੱਜ ਕਰਨਗੇ ਘਟਨਾ ਸਥਾਨ ਦਾ ਦੌਰਾ

ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਰੀਬ ਢਾਈ ਵਜੇ ਘਟਨਾ ਸਥਾਨ ਦਾ ਦੌਰਾ ਕਰਨਗੇ ਤੇ ਪੀੜਤਾਂ ਨਾਲ ਮੁਲਾਕਾਤ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਹਮਲੇ ਪਿੱਛੇ ISI ਦੀ ਹਮਾਇਤ ਪ੍ਰਾਪਤ ਅੱਤਵਾਦੀ ਸਮੂਹਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਜਤਾਈ ਹੈ। ਐਨਆਈਏ ਦੀ ਟੀਮ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੱਲ੍ਹ ਟੀਮ ਨੇ ਕਰੀਬ ਅੱਧਾ ਘੰਟਾ ਘਟਨਾ ਸਥਾਨ ਦੀ ਜਾਂਚ ਕੀਤੀ ਸੀ। ਹਾਲਾਂਕਿ ਟੀਮ ਨੇ ਇਸ ਹਮਲੇ ਨੂੰ ਅੱਤਵਾਦੀ ਘਟਨਾ ਮੰਨਣ ਤੋਂ ਇਨਕਾਰ ਨਹੀਂ ਕੀਤਾ।

ਇਹ ਵੀ ਪੜ੍ਹੋ- ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਲਈ ਕੈਪਟਨ ਜ਼ਿੰਮੇਵਾਰ: ਸੁਖਬੀਰ ਬਾਦਲ