ਚੰਡੀਗੜ੍ਹ: ਅੰਮ੍ਰਿਤਸਰ ਗ੍ਰਨੇਡ ਹਮਲੇ ਸਬੰਧੀ ‘ਆਪ’ ਵਿਧਾਇਕ ਐਚਐਸ ਫੂਲਕਾ ਨੇ ਆਪਣੇ ਵਿਵਾਦਤ ਬਿਆਨ ਲਈ ਮੁਆਫੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਕਹਿਣ ਦਾ ਮਤਲਬ ਉਹ ਨਹੀਂ ਸੀ ਜੋ ਪੇਸ਼ ਕੀਤਾ ਗਿਆ। ਉੱਧਰ ਕਾਂਗਰਸ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਫੂਲਕਾ ਖਿਲਾਫ ਐਫਆਈਆਰ ਦਰਜ ਕਰਵਾਉਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਫੌਜ ਖਿਲਾਫ ਕਿਸੇ ਤਰ੍ਹਾਂ ਦਾ ਬਿਆਨ ਬਰਦਾਸ਼ਤ ਨਹੀਂ ਕੀਤਾ ਜਾਏਗਾ।

ਇਹ ਵੀ ਪੜ੍ਹੋ- ਫੂਲਕਾ ਨੇ ਡੇਰਾ ਨਿਰੰਕਾਰੀ 'ਤੇ ਹਮਲੇ ਦੇ ਫੌਜ ਮੁਖੀ ਨਾਲ ਜੋੜੇ ਤਾਰ

ਫੂਲਕਾ ਨੇ ਦਾਅਵਾ ਕੀਤਾ ਸੀ ਕਿ ਇਸ ਹਮਲੇ ਪਿੱਛੇ ਫੌਜ ਮੁਖੀ ਬਿਪਿਨ ਰਾਵਤ ਦਾ ਹੱਥ ਹੋ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਬਿਆਨਾਂ ਨੂੰ ਸੱਚ ਸਾਬਤ ਕਰਨ ਲਈ ਕੀ ਪਤਾ ਸੈਨਾ ਮੁਖੀ ਨੇ ਖ਼ੁਦ ਹੀ ਹਮਲਾ ਨਾ ਕਰਵਾ ਦਿੱਤਾ ਹੋਏ? ਪਿਛਲੀ ਸਰਕਾਰ ਨੇ ਵੀ ਖ਼ੁਦ ਕਰਵਾਇਆ ਸੀ, ਬਿਨਾ ਗੱਲੋਂ ਇਹ ਕਹਿਣਾ ਠੀਕ ਨਹੀਂ ਕਿ ਪੰਜਾਬ ਦਾ ਮਾਹੌਲ ਖਰਾਬ ਹੈ। ਉਨ੍ਹਾਂ ਸਰਕਾਰ ਕੋਲੋਂ ਜਾਂਚ ਦੀ ਜੜ੍ਹ ਤਕ ਜਾਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ- ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ ਕਰਦੀਆਂ ਦੇਖੋ Exclusive ਤਸਵੀਰਾਂ

ਦਰਅਸਲ ਪਿਛਲੇ ਕੁਝ ਦਿਨਾਂ ਵਿੱਚ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਸੀ ਕਿ ਕੁਝ ਬਾਹਰੀ ਤਾਕਤਾਂ ਪੰਜਾਬ ਵਿੱਚ ਹਿੰਸਾ ਭੜਕਾਉਣ ਦੀ ਫਿਰਾਕ ਵਿੱਚ ਹਨ। ਉਨ੍ਹਾਂ ਦੇ ਇਸੇ ਬਿਆਨ ਦੇ ਹਵਾਲੇ ਨਾਲ ਫੂਲਕਾ ਨੇ ਉਕਤ ਗੱਲ ਕਹੀ ਹੈ। ਫੂਲਕਾ ਦੇ ਇਸ ਬਿਆਨ ਪਿੱਛੋਂ ਅਜੇ ਤਕ ਆਮ ਆਦਮੀ ਪਾਰਟੀ ਵੱਲੋਂ ਕੋਈ ਪ੍ਰਤੀਕ੍ਰਿਆ ਨਹੀਂ ਆਈ।