ਪੜਚੋਲ ਕਰੋ
Advertisement
ਪਾਕਿਸਤਾਨ ਨੇ ਫਿਰ ਕੀਤੀ ਗੋਲ਼ੀਬੰਦੀ ਦੀ ਉਲੰਘਣਾ, ਇੱਕ ਜਵਾਨ ਸ਼ਹਿਦ
ਨਵੀਂ ਦਿੱਲੀ: ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿਸਤਾਨੀ ਨੇ ਸ਼ਨੀਵਾਰ ਨੂੰ ਇੱਕ ਵਾਰ ਫਿਰ ਐਲਓਸੀ ‘ਤੇ ਗੋਲ਼ੀਬੰਦੀ ਦੀ ਉਲੰਘਣਾ ਕੀਤੀ। ਪਾਕਿਸਤਾਨ ਵੱਲੋਂ ਕੀਤੀ ਭਾਰੀ ਗੋਲ਼ੀਬਾਰੀ ਦੌਰਾਨ ਇੱਕ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਸੈਨਿਕ ਨੂੰ ਹਸਪਤਾਲ ਭਰਤੀ ਕੀਤਾ ਗਿਆ ਉਦੋਂ ਉਸ ਦੀ ਸਥਿਤੀ ਗੰਭੀਰ ਬਣੀ ਹੋਈ ਸੀ ਅਤੇ ਅੱਜ ਉਸ ਫ਼ੌਜੀ ਦੀ ਮੌਤ ਹੋ ਗਈ।
ਪਾਕਿਸਤਾਨ ਵੱਲੋਂ ਕੀਤੀ ਗੋਲ਼ੀਬਾਰੀ ਦਾ ਭਾਰਤੀ ਸੈਨਾ ਨੇ ਵੀ ਮੂੰਹ ਤੋੜ ਜਵਾਬ ਦਿੱਤਾ। ਇਸ ਤੋਂ ਪਹਿਲਾਂ 21 ਮਾਰਚ ਨੂੰ ਹੋਲੀ ਦੇ ਦਿਨ ਰਾਜੌਰੀ ‘ਚ ਐਲਓਸੀ ‘ਤੇ ਪਾਕਿ ਵੱਲੋਂ ਗੋਲ਼ੀਭਾਰੀ ਕੀਤੀ ਗਈ ਸੀ। ਜਿਸ ‘ਚ ਇੱਕ ਜਵਾਨ ਸ਼ਹਿਦ ਹੋ ਗਿਆ ਸੀ।
14 ਫਰਵਰੀ ਨੂੰ ਪੁਲਵਾਮਾ ‘ਚ ਅੱਤਵਾਦੀ ਹਮਲੇ ਅਤੇ ਉਸ ਦੇ ਜਵਾਬ ‘ਚ ਭਾਰਤ ਦੀ ਕਾਰਵਾਈ ਤੋਂ ਬਾਅਦ ਪਾਕਿਸਤਾਨ ਲਗਾਤਾਰ ਸੀਜ਼ਫਾਈਰ ਦੀ ਉਲੰਘਣਾ ਕਰਦਾ ਆ ਰਿਹਾ ਹੈ। ਪਾਕਿਸਤਾਨ ਫ਼ੌਜ ਨੇ 100 ਤੋਂ ਜ਼ਿਆਦਾ ਵਾਰ ਸੀਜ਼ਫਾਈਰ ਦਾ ਉਲੰਘਣ ਕੀਤਾ ਹੈ। ਇਸ ਕਾਰਨ ਬਾਰਡਰ ਏਰੀਆ ਦੇ ਲੋਕ ਆਪਣਾ ਘਰ ਛੱਡਣ ਨੂੰ ਮਜਬੂਰ ਹਨ।Jammu and Kashmir: One Army jawan has lost his life in ceasefire violation by Pakistan in Poonch sector, today. More details awaited. pic.twitter.com/q4q2DL189N
— ANI (@ANI) March 24, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਆਟੋ
ਲੁਧਿਆਣਾ
ਪਾਲੀਵੁੱਡ
ਪੰਜਾਬ
Advertisement