ਪੜਚੋਲ ਕਰੋ

ਮੋਦੀ ਸਰਕਾਰ ਦਾ ਅਹਿਮ ਫੈਸਲਾ, ਪੰਜ ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਫਾਇਦਾ

ਮੋਦੀ ਸਰਕਾਰ ਨੇ 2020-21 ਲਈ ਕਰਮਚਾਰੀ ਭਵਿੱਖ ਨਿਧੀ 'ਤੇ 8.5 ਫੀਸਦੀ ਦੀ ਵਿਆਜ ਦਰ ਨੂੰ ਮਨਜ਼ੂਰੀ ਦੇ ਦਿੱਤੀ ਹੈ।

PF Interest Rate: ਮੋਦੀ ਸਰਕਾਰ ਨੇ 2020-21 ਲਈ ਕਰਮਚਾਰੀ ਭਵਿੱਖ ਨਿਧੀ 'ਤੇ 8.5 ਫੀਸਦੀ ਦੀ ਵਿਆਜ ਦਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਨਾਲ ਕਰਮਚਾਰੀ ਭਵਿੱਖ ਨਿਧੀ ਸੰਗਠਨ (EPFO) ਨਾਲ ਜੁੜੇ ਪੰਜ ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਫਾਇਦਾ ਹੋਵੇਗਾ।


ਉਧਰ ਰੋਮ ਵਿੱਚ ‘ਮੋਦੀ-ਮੋਦੀ’ ਦੇ ਨਾਅਰੇ ਲੱਗੇ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ G-20 ਸੰਮੇਲਨ ਲਈ ਰੋਮ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਟਲੀ ਅਤੇ ਬ੍ਰਿਟੇਨ ਦੇ 5 ਦਿਨਾਂ ਦੌਰੇ 'ਤੇ ਹਨ। ਪੀਐਮ ਮੋਦੀ ਦਾ ਦੌਰਾ ਇਟਲੀ ਤੋਂ ਸ਼ੁਰੂ ਹੋਵੇਗਾ ਅਤੇ ਫਿਰ ਉਹ ਬ੍ਰਿਟੇਨ ਜਾਣਗੇ ਉਹ 29 ਤੋਂ 31 ਅਕਤੂਬਰ ਤੱਕ ਰੋਮ ਅਤੇ ਵੈਟੀਕਨ ਸਿਟੀ 'ਚ ਰਹਿਣਗੇ। ਪ੍ਰਧਾਨ ਮੰਤਰੀ ਰੋਮ 'ਚ ਹੋਣ ਵਾਲੇ ਜੀ-20 ਸੰਮੇਲਨ 'ਚ ਹਿੱਸਾ ਲੈਣਗੇ।ਪੀਐਮ ਮੋਦੀ ਦੀ ਇਹ 8ਵੀਂ ਮੁਲਾਕਾਤ ਹੋਵੇਗੀ। ਉਹ ਪਹਿਲਾਂ ਵੀ 7 ਮੀਟਿੰਗਾਂ ਵਿੱਚ ਹਿੱਸਾ ਲੈ ਚੁੱਕੇ ਹਨ।ਪਿਛਲੇ ਸਾਲ ਕੋਰੋਨਾ ਮਹਾਮਾਰੀ ਕਾਰਨ ਜੀ-20 ਸੰਮੇਲਨ ਵਰਚੂਅਲ ਹੋਇਆ ਸੀ।
 
ਦੌਰੇ 'ਤੇ ਰਵਾਨਾ ਹੋਣ ਤੋਂ ਪਹਿਲਾਂ, ਪੀਐਮ ਮੋਦੀ ਨੇ ਕਿਹਾ ਕਿ ਰੋਮ ਦੌਰੇ ਦੌਰਾਨ, ਮੈਂ ਗਲੋਬਲ ਅਰਥਵਿਵਸਥਾ, ਮਹਾਂਮਾਰੀ ਤੋਂ ਸਿਹਤ ਦੀ ਰਿਕਵਰੀ ਅਤੇ ਜਲਵਾਯੂ ਤਬਦੀਲੀ 'ਤੇ ਚਰਚਾ ਕਰਨ ਲਈ ਹੋਰ ਜੀ-20 ਨੇਤਾਵਾਂ ਨਾਲ ਮੁਲਾਕਾਤ ਕਰਾਂਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੈਂ ਪੋਪ ਫਰਾਂਸਿਸ ਦੇ ਸੱਦੇ 'ਤੇ ਵੈਟੀਕਨ ਸਿਟੀ ਜਾਵਾਂਗਾ।ਇਟਲੀ ਦੇ ਦੌਰੇ ਤੋਂ ਬਾਅਦ ਪੀਐਮ ਮੋਦੀ 1 ਨਵੰਬਰ ਨੂੰ ਯੂਕੇ ਪਹੁੰਚਣਗੇ। ਇੱਥੇ ਉਹ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨਾਲ ਮੁਲਾਕਾਤ ਕਰਨਗੇ। ਪੀਐਮ ਮੋਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਸੱਦੇ 'ਤੇ ਮੈਂ 1 ਤੋਂ 2 ਨਵੰਬਰ ਤੱਕ ਯੂਨਾਈਟਿਡ ਕਿੰਗਡਮ ਵਿੱਚ ਰਹਾਂਗਾ।
 
ਜੀ-20 'ਚ ਇਨ੍ਹਾਂ ਮੁੱਦਿਆਂ 'ਤੇ ਚਰਚਾ ਹੋਵੇਗੀ
 
ਪ੍ਰਧਾਨ ਮੰਤਰੀ ਮੋਦੀ ਇਟਲੀ ਦੇ ਪ੍ਰਧਾਨ ਮੰਤਰੀ ਦੇ ਸੱਦੇ 'ਤੇ ਜੀ-20 ਸੰਮੇਲਨ 'ਚ ਹਿੱਸਾ ਲੈਣ ਜਾ ਰਹੇ ਹਨ। ਇਟਲੀ ਦੇ ਪ੍ਰਧਾਨ ਮੰਤਰੀ ਅਤੇ ਹੋਰ ਨੇਤਾਵਾਂ ਨਾਲ ਦੋ-ਪੱਖੀ ਬੈਠਕਾਂ ਹੋਣਗੀਆਂ।ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਵਾਰ ਜੀ-20 ਸੰਮੇਲਨ ਆਰਥਿਕ ਅਤੇ ਸਿਹਤ ਸੁਧਾਰ 'ਤੇ ਕੇਂਦਰਿਤ ਹੋਵੇਗਾ।ਇਸ ਦੇ ਨਾਲ ਹੀ ਵਿਦੇਸ਼ ਸਕੱਤਰ ਨੇ ਕਿਹਾ ਕਿ ਜੀ-20 ਸੰਮੇਲਨ 'ਚ ਜਲਵਾਯੂ ਪਰਿਵਰਤਨ 'ਤੇ ਵੀ ਚਰਚਾ ਕੀਤੀ ਜਾਵੇਗੀ।
 
ਭਾਰਤ ਨੇ ਪ੍ਰਭਾਵਸ਼ਾਲੀ ਗਲੋਬਲ ਗੱਲਬਾਤ ਲਈ G20 ਪਲੇਟਫਾਰਮ ਦੀ ਬਿਹਤਰ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਜਲਵਾਯੂ ਪਰਿਵਰਤਨ ਦੀ ਸਮੱਸਿਆ ਨਾਲ ਬਿਹਤਰ ਤਰੀਕੇ ਨਾਲ ਨਜਿੱਠ ਰਿਹਾ ਹੈ। ਭਾਰਤ ਕਾਰਬਨ ਨਿਕਾਸ ਨੂੰ ਘੱਟ ਕਰਨ ਵਿੱਚ ਬਿਹਤਰ ਕੰਮ ਕਰ ਰਿਹਾ ਹੈ। ਵਿਸ਼ਵ ਆਰਥਿਕ ਸੁਧਾਰਾਂ ਲਈ ਜੀ-20 ਫੋਰਮ ਭਾਰਤ ਲਈ ਮਹੱਤਵਪੂਰਨ ਹੈ। ਭੋਜਨ ਸੁਰੱਖਿਆ ਅਤੇ ਪੌਸ਼ਟਿਕ ਤੱਤਾਂ 'ਤੇ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾਵੇਗਾ।
 

ਪੀਐਮ ਮੋਦੀ ਵੀ COP26 ਕਾਨਫਰੰਸ ਵਿੱਚ ਸ਼ਾਮਲ ਹੋਣਗੇ
 
ਇਟਲੀ 'ਚ ਜੀ-20 ਸੰਮੇਲਨ 'ਚ ਹਿੱਸਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਬ੍ਰਿਟੇਨ ਜਾਣਗੇ। ਪ੍ਰਧਾਨ ਮੰਤਰੀ 26ਵੀਂ ਸੀਓਪੀ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਗਲਾਸਗੋ ਪਹੁੰਚਣਗੇ ਜਿੱਥੇ ਉਹ ਯੂਕੇ ਦੇ ਪ੍ਰਧਾਨ ਮੰਤਰੀ ਤੋਂ ਇਲਾਵਾ ਹੋਰ ਨੇਤਾਵਾਂ ਨਾਲ ਦੋ-ਪੱਖੀ ਮੀਟਿੰਗਾਂ ਕਰਨਗੇ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਸੱਦੇ 'ਤੇ ਪ੍ਰਧਾਨ ਮੰਤਰੀ ਮੋਦੀ ਬ੍ਰਿਟੇਨ ਜਾ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਵੈਟੀਕਨ ਵਿਖੇ ਪੋਪ ਨਾਲ ਵੀ ਮੁਲਾਕਾਤ ਕਰਨਗੇ। ਭਾਰਤ ਦੇ ਵਿਦੇਸ਼ ਸਕੱਤਰ ਹਰਸ਼ਵਰਧਨ ਨੇ ਕਿਹਾ ਕਿ ਪੋਪ ਨਾਲ ਕੀ ਗੱਲਬਾਤ ਹੋਵੇਗੀ, ਇਸ ਬਾਰੇ ਉਹ ਜਾਣਕਾਰੀ ਨਹੀਂ ਦੇ ਸਕਣਗੇ।

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ
Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ
Advertisement
ABP Premium

ਵੀਡੀਓਜ਼

ਘਰ ਦੇ ਵਿਹੜੇ 'ਚ ਖੇਡਦੀ ਮਾਸੂਮ ਬੱਚੀ ਨਾਲ ਹੋਈ ਅਣ*ਹੋਣੀਦਮਦਮੀ ਟਕਸਾਲ ਦੇ ਬੀਜੇਪੀ ਨੂੰ ਸਮਰਥਨ ਤੋਂ ਬਾਅਦ ਸਿੱਖ ਜਥੇਬੰਦੀਆਂ ਨੇ ਕੀਤਾ ਵਿਰੋਧRahul Gandhi | Ravneet Bittu| ਰਾਹੁਲ ਗਾਂਧੀ 'ਤੇ ਭੜਕੇ ਰਵਨੀਤ ਬਿੱਟੂ, ਕਿਹਾ,ਭਰਾ ਦੇ ਭੋਗ 'ਚ ਸ਼ਾਮਲ ਹੋਣਗੇ ਭਾਈ Balwant Singh Rajoana

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Death Threat: ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
ਪੰਜਾਬੀ ਮਿਊਜ਼ਿਕ ਕੰਪਨੀ ਦੇ ਮਾਲਕ ਨੂੰ ਗੈਂਗਸਟਰ ਜੰਟਾ ਨੇ ਦਿੱਤੀ ਧਮਕੀ, ਬੋਲਿਆ- ਮੂਸੇਵਾਲਾ ਨੂੰ ਧਮਕੀ ਦਿਵਾਈ, ਜਿੱਥੇ ਮਰਜ਼ੀ ਲੁੱਕ, ਤੇਰਾ ਕੰਮ ਕਰਾਂਗੇ...
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Google Chrome ਕੋਲ ਯੂਜ਼ਰਸ ਕੋਲ ਇਨ੍ਹਾਂ 3 Web Browsers ਦਾ ਆਪਸ਼ਨ, ਤੀਜਾ ਵਾਲਾ ਸਭ ਤੋਂ ਜ਼ਿਆਦਾ Useful
Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ
Shocking: ਇਸ ਮਸ਼ਹੂਰ ਹਸਤੀ ਦੀ ਹੋਈ ਮੌ*ਤ, 5 ਵੀਂ ਮੰਜ਼ਿਲ ਤੋਂ ਡਿੱਗਿਆ ਇਹ ਸਟਾਰ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
Sports News: ਦਿੱਗਜ ਖਿਡਾਰੀ ਨੇ ਖੇਡ ਜਗਤ ਨੂੰ ਕਿਹਾ ਅਲਵਿਦਾ, ਹਾਰ ਨਾਲ ਖਤਮ ਕੀਤਾ ਕਰੀਅਰ 
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
iPhone 16 ਬੈਨ ਹਟਾਉਣ ਲਈ ਐਪਲ ਦਾ ਨਵਾਂ ਆਫਰ, ਇਸ ਦੇਸ਼ ਨੂੰ $100 ਮਿਲੀਅਨ ਦਾ ਦਿੱਤਾ ਪ੍ਰਸਤਾਵ
Embed widget