SKM Meeting: ਕਿਸਾਨ ਸੰਯੁਕਤ ਮਰੋਚਾ ਦੀ 15 ਜਨਵਰੀ ਨੂੰ ਅਹਿਮ ਮੀਟਿੰਗ, ਕਿਸਾਨਾਂ ਦੇ ਚੋਣ ਲੜਨ ਦੇ ਐਲਾਨ 'ਤੇ ਹੋ ਸਕਦੀ ਚਰਚਾ
Farmers Leader in Politics: ਚੜੂਨੀ ਅਤੇ ਰਾਜੇਵਾਲ ਦੋਵੇਂ ਆਗੂ ਹੁਣ ਤੱਕ ਐਸਕੇਐਮ ਵਿੱਚ ਅਹਿਮ ਅਹੁਦਿਆਂ ’ਤੇ ਰਹੇ ਹਨ। ਜੇਕਰ ਉਹ ਦੁਬਾਰਾ ਐਸਕੇਐਮ ਦੀ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ ਤਾਂ ਸਿਆਸੀ ਹੰਗਾਮਾ ਹੋਣਾ ਤੈਅ ਹੈ।
ਨਵੀਂ ਦਿੱਲੀ: ਸੰਯੁਕਤ ਕਿਸਾਨ ਮੋਰਚਾ ਦੀ 15 ਜਨਵਰੀ ਨੂੰ ਅਹਿਮ ਮੀਟਿੰਗ ਹੋ ਰਹੀ ਹੈ। ਇਸ ਦੌਰਾਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਫੈਸਲੇ ਬਾਰੇ ਅਹਿਮ ਫੈਸਲਾ ਹੋ ਸਕਦਾ ਹੈ। ਪੰਜਾਬ ਵਿੱਚ 32 ਵਿੱਚੋਂ 25 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚਾ ਬਣਾ ਕੇ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਮੋਰਚੇ ਦਾ ਸੀਐਮ ਚਿਹਰਾ ਬਲਬੀਰ ਸਿੰਘ ਰਾਜੇਵਾਲ ਨੂੰ ਬਣਾਇਆ ਗਿਆ ਹੈ ਜੋ ਐਸਕੇਐਮ ਦਾ ਚਿਹਰਾ ਵੀ ਹੈ।
ਇਸ ਤੋਂ ਇਲਾਵਾ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਚੜੂਨੀ ਨੇ ਵੀ ਸਿਆਸੀ ਪਾਰਟੀ ਬਣਾਈ ਹੈ। ਇਹ ਦੋਵੇਂ ਆਗੂ ਹੁਣ ਤੱਕ ਐਸਕੇਐਮ ਵਿੱਚ ਅਹਿਮ ਅਹੁਦਿਆਂ ’ਤੇ ਰਹੇ ਹਨ। ਜੇਕਰ ਉਹ ਦੁਬਾਰਾ ਐਸਕੇਐਮ ਦੀ ਮੀਟਿੰਗ ਵਿੱਚ ਸ਼ਾਮਲ ਹੁੰਦੇ ਹਨ ਤਾਂ ਸਿਆਸੀ ਹੰਗਾਮਾ ਹੋਣਾ ਤੈਅ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਦੀ ਤਾਲਮੇਲ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਡੱਲੇਵਾਲ ਤੇ ਡਾ. ਦਰਸ਼ਨ ਪਾਲ ਨੇ ਕਿਹਾ ਕਿ ਐਸਕੇਐਮ ਪਹਿਲਾਂ ਹੀ ਸਪੱਸ਼ਟ ਕਰ ਚੁੱਕਾ ਹੈ ਕਿ ਉਹ ਚੋਣ ਨਹੀਂ ਲੜੇਗਾ। ਮੋਰਚਾ ਦੇਸ਼ ਭਰ ਦੀਆਂ 400 ਤੋਂ ਵੱਧ ਕਿਸਾਨ ਜਥੇਬੰਦੀਆਂ ਦਾ ਸਾਂਝਾ ਮੰਚ ਹੈ। ਪੰਜਾਬ ਦੀਆਂ 32 ਜਥੇਬੰਦੀਆਂ ਵਿੱਚ ਚੋਣਾਂ ਲਈ ਸਹਿਮਤੀ ਨਹੀਂ ਬਣ ਸਕੀ। ਜਿਹੜੇ ਲੋਕ ਚੋਣ ਲੜ ਰਹੇ ਹਨ, ਉਹ SKM ਦੇ ਨਾਂ ਦੀ ਵਰਤੋਂ ਨਹੀਂ ਕਰਨਗੇ। ਜੇਕਰ ਅਜਿਹਾ ਕੀਤਾ ਗਿਆ ਤਾਂ ਮੋਰਚਾ ਅਨੁਸ਼ਾਸਨੀ ਕਾਰਵਾਈ ਕਰੇਗਾ।
ਬਲਬੀਰ ਰਾਜੇਵਾਲ ਦੀ ਅਗਵਾਈ ਹੇਠ 25 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਾਂਝਾ ਮੋਰਚਾ ਬਣਾਇਆ ਹੈ। ਇਸ ਵਿੱਚ 22 ਕਿਸਾਨ ਜਥੇਬੰਦੀਆਂ ਇੱਕਜੁੱਟ ਹਨ ਜਦਕਿ 3 ਜਥੇਬੰਦੀਆਂ ਨੇ ਸਮਰਥਨ ਦੇਣ ਦੀ ਹਾਮੀ ਭਰੀ ਹੈ। ਇਸ ਦੇ ਨਾਲ ਹੀ ਗੁਰਨਾਮ ਚੜੂਨੀ ਨੇ ਸਾਂਝਾ ਸੰਘਰਸ਼ ਪਾਰਟੀ ਵੀ ਬਣਾਈ ਹੈ। ਚੜੂਨੀ ਨੇ ਪੰਜਾਬ ਚੋਣਾਂ ਲੜਨ ਦਾ ਐਲਾਨ ਵੀ ਕੀਤਾ ਹੈ। ਇਹ ਦੋਵੇਂ ਆਗੂ ਸੰਯੁਕਤ ਕਿਸਾਨ ਮੋਰਚਾ ਦੀ ਮੁੱਖ ਲੀਡਰਸ਼ਿਪ ਵਿੱਚ, ਇੱਥੋਂ ਤੱਕ ਕਿ ਦੋਵੇਂ 5 ਮੈਂਬਰੀ ਹਾਈ ਪਾਵਰ ਕਮੇਟੀ ਵਿੱਚ ਸ਼ਾਮਲ ਸੀ।
ਪਹਿਲਾਂ ਹੀ ਤੈਅ SKM ਦੀ ਮੀਟਿੰਗ
ਸੰਯੁਕਤ ਕਿਸਾਨ ਮੋਰਚਾ ਦੀ 15 ਜਨਵਰੀ ਨੂੰ ਮੀਟਿੰਗ ਪਹਿਲਾਂ ਹੀ ਤੈਅ ਹੈ। ਕਿਸਾਨ ਅੰਦੋਲਨ ਖ਼ਤਮ ਹੋਣ 'ਤੇ ਕੇਂਦਰ ਨਾਲ ਘੱਟੋ-ਘੱਟ ਸਮਰਥਨ ਮੁੱਲ 'ਤੇ ਕਮੇਟੀ ਬਣਾਉਣ, ਕਿਸਾਨਾਂ 'ਤੇ ਦਰਜ ਕੇਸ ਵਾਪਸ ਲੈਣ ਤੇ ਕੁਝ ਹੋਰ ਮੰਗਾਂ 'ਤੇ ਸਹਿਮਤੀ ਬਣੀ। ਉਨ੍ਹਾਂ 'ਤੇ ਹੋਈ ਪ੍ਰਗਤੀ 'ਤੇ ਚਰਚਾ ਕਰਨ ਲਈ ਇਹ ਮੀਟਿੰਗ ਪਹਿਲਾਂ ਹੀ ਤੈਅ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਚੋਣ ਮੈਦਾਨ ਵਿੱਚ ਕੁੱਦ ਪਈਆਂ, ਇਸ ਲਈ ਮੰਗਾਂ ਤੋਂ ਇਲਾਵਾ ਵੀ ਚਰਚਾ ਹੋਣੀ ਯਕੀਨੀ ਹੈ।
ਇਹ ਵੀ ਪੜ੍ਹੋ: Rajewal letter to Shah: ਰਾਜੇਵਾਲ ਨੇ ਲਿਖੀ ਸੀ ਅਮਿਤ ਸ਼ਾਹ ਨੂੰ ਚਿੱਠੀ? ਕਿਸਾਨ ਲੀਡਰ ਅਮਰਜੀਤ ਰਾੜਾ ਕੀਤੇ ਵੱਡੇ ਖੁਲਾਸੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin