ਪੜਚੋਲ ਕਰੋ
ਸਾਰੇ ਦੇਸ਼ 'ਚ ਲਾਗੂ ਹੋਵੇ 'ਆਨੰਦ ਮੈਰਿਜ ਐਕਟ'
ਦਿੱਲੀ: ਸੱਤ ਸੂਬਿਆਂ ਵਿਚ ਲਾਗੂ ਕੀਤੇ ਜਾਣ ਤੋਂ ਬਾਅਦ ਆਨੰਦ ਮੈਰਿਜ ਐਕਟ ਹੁਣ ਤਿੰਨ ਹੋਰ ਸੂਬਿਆਂ ਵਿਚ ਲਾਗੂ ਹੋ ਗਿਆ ਹੈ। ਇਸ ਤਰ੍ਹਾਂ ਕੇਰਲ, ਮੱਧ ਪ੍ਰਦੇਸ਼ ਤੇ ਮਿਜ਼ੋਰਮ ਨੂੰ ਮਿਲਾ ਕੇ ਆਨੰਦ ਮੈਰਿਜ ਐਕਟ ਲਾਗੂ ਕਰਨ ਵਾਲੇ ਸੂਬਿਆਂ ਦੀ ਗਿਣਤੀ 10 ਹੋ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਇਹ ਐਕਟ ਦੇਸ਼ ਭਰ ਵਿਚ ਲਾਗੂ ਕਰਨ ਦੀ ਮੁਹਿੰਮ ਜ਼ੋਰਾਂ 'ਤੇ ਹੈ। ਆਸ ਹੈ ਕਿ ਛੇਤੀ ਹੀ ਇਹ ਦੇਸ਼ ਦੇ ਸਾਰੇ ਸੂਬਿਆਂ ਵਿਚ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਬਿਹਾਰ, ਉੱਤਰਾਖੰਡ ਤੇ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਵਿਚ ਐਕਟ ਲਾਗੂ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਰਲ, ਮੱਧ ਪ੍ਰਦੇਸ਼ ਤੇ ਮਿਜ਼ੋਰਮ ਵਿਚ ਰਹਿੰਦੇ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਉਹ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟ ਤਹਿਤ ਕਰਵਾ ਸਕਣਗੇ। ਸਿਰਸਾ ਨੇ ਦੱਸਿਆ ਕਿ ਉਨ੍ਹਾਂ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕੀਤੀ ਹੈ ਜਿਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਦਿੱਲੀ ਵਿਚ ਐਕਟ ਜਲਦ ਲਾਗੂ ਹੋਵੇਗਾ ਤੇ ਇਸ ਦੀ ਪ੍ਰਕਿਰਿਆ ਪੂਰੀ ਹੋਣ ਨੇੜੇ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਆਧਾਰ 108 ਵਰ੍ਹੇ ਪਹਿਲਾਂ 1909 ਵਿਚ ਰੱਖਿਆ ਗਿਆ ਸੀ ਜਦੋਂ ਗਵਰਨਰ ਜਨਰਲ ਅਧੀਨ ਇੰਪੀਰੀਅਲ ਲੈਜਿਸਲੇਟਿਵ ਕੌਂਸਲ ਨੇ ਇਹ ਐਕਟ ਪਾਸ ਕਰਦਿਆਂ ਸਿੱਖਾਂ ਲਈ ਆਨੰਦ ਮੈਰਿਜ ਨੂੰ ਕਾਨੂੰਨੀ ਮਾਨਤਾ ਦਿੱਤੀ ਸੀ। ਸਾਲ 2012 ਵਿਚ ਸੰਸਦ ਨੇ ਇਸ ਐਕਟ ਵਿਚ ਸੋਧ ਕੀਤੀ ਤੇ ਇਹ ਆਨੰਦ ਮੈਰਿਜ ਸੋਧ ਐਕਟ 2012 ਬਣ ਗਿਆ। ਇਸ ਵਿਚ ਕਈ ਤਬਦੀਲੀਆਂ ਕੀਤੀਆਂ ਤੇ ਆਨੰਦ ਮੈਰਿਜ ਸ਼ਬਦ ਦੀ ਥਾਂ 'ਆਨੰਦ ਕਾਰਜ' ਸ਼ਬਦ ਦੀ ਵਰਤੋਂ ਨੂੰ ਪਵਾਨਗੀ ਮਿਲੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















