Anantnag Encounter : ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਫੌਜ ਦਾ ਜਵਾਨ ਸ਼ਹੀਦ, ਆਪਰੇਸ਼ਨ ਜਾਰੀ
ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਦੀ ਹੈ।
Anantnag Encounter : ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਨੀਵਾਰ ਦੀ ਹੈ। ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਜ਼ਿਲੇ ਦੇ ਕੋਕਰਨਾਗ ਦੇ ਵਤਨਾਰ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸਹੀ ਸੂਚਨਾ ਮਿਲੀ ਸੀ।
ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਅੱਤਵਾਦੀਆਂ 'ਤੇ ਕਾਰਵਾਈ ਕਰਦੇ ਹੋਏ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਇਲਾਕੇ 'ਚ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਦਾ ਸੁਰੱਖਿਆ ਬਲਾਂ ਨੇ ਮੂੰਹਤੋੜ ਜਵਾਬ ਦਿੱਤਾ। ਦੋਵਾਂ ਵਿਚਾਲੇ ਮੁਕਾਬਲਾ ਅਜੇ ਵੀ ਜਾਰੀ ਹੈ। ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਇੱਥੇ 2 ਤੋਂ 3 ਅੱਤਵਾਦੀ ਲੁਕੇ ਹੋ ਸਕਦੇ ਹਨ। ਖ਼ਬਰ ਲਿਖੇ ਜਾਣ ਤੱਕ ਇਸ ਮੁਕਾਬਲੇ 'ਚ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ।
ਸ਼ੋਪੀਆਂ ਜ਼ਿਲ੍ਹੇ ਵਿੱਚ ਵੀ ਦੋ ਜਵਾਨ ਹੋਏ ਸੀ ਸ਼ਹੀਦ
ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਜੰਮੂ-ਕਸ਼ਮੀਰ (Jammu-kashmir) ਦੇ ਸ਼ੋਪੀਆਂ (Shopian) ਜ਼ਿਲੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ 'ਚ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ। ਮਿਲੀ ਜਾਣਕਾਰੀ ਮੁਤਾਬਕ ਸ਼ੋਪੀਆਂ ਦੇ ਬਡਗਾਮ ਦੇ ਜੈਨਪੁਰਾ ਇਲਾਕੇ 'ਚ ਕੁਝ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ ਇਸ ਮੁਕਾਬਲੇ ਨਾਲ ਸਬੰਧਤ ਇੱਕ ਹੋਰ ਘਟਨਾ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ ਸਨ, ਜਦਕਿ ਦੋ ਹੋਰ ਜਵਾਨਾਂ ਦੇ ਜ਼ਖਮੀ ਹੋਣ ਦੀ ਸੂਚਨਾ ਸਾਹਮਣੇ ਆਈ ਹੈ।