Chandra Babu Naidu Arrested: ਤੇਲਗੂ ਦੇਸ਼ਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਨੂੰ ਸ਼ਨੀਵਾਰ ਸਵੇਰੇ (9 ਸਤੰਬਰ 2023) ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਆਂਧਰਾ ਪ੍ਰਦੇਸ਼ ਦੇ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਟੀਡੀਪੀ ਮੁਖੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦੇ ਵਰਕਰਾਂ ਨੇ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।


ਤੇਲਗੂ ਦੇਸ਼ਮ ਦੇ ਨੇਤਾਵਾਂ ਨੇ ਤਿਰੂਪਤੀ ਦੇ ਅੰਨਪੂਰਨਾ ਸਰੂਕੁਲੂ ਕੇਂਦਰ 'ਚ ਟਾਇਰ ਸਾੜ ਕੇ ਨਾਇਡੂ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ। ਨਾਇਡੂ ਦੇ ਪੁੱਤਰ ਨਾਰਾ ਲੋਕੇਸ਼ ਨੇ ਆਪਣੇ ਪਿਤਾ ਦੀ ਗ੍ਰਿਫਤਾਰੀ ਦਾ ਵਿਰੋਧ ਕੀਤਾ ਹੈ। ਨਾਇਡੂ ਨੇ ਕਿਹਾ, 'ਮੈਂ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ ਹੈ। ਸੀ.ਆਈ.ਡੀ. ਨੇ ਬਿਨਾਂ ਕਿਸੇ ਸਹੀ ਜਾਣਕਾਰੀ ਦੇ ਮੈਨੂੰ ਗ੍ਰਿਫਤਾਰ ਕੀਤਾ ਅਤੇ ਮੈਂ ਉਨ੍ਹਾਂ ਨੂੰ ਸਬੂਤ ਦਿਖਾਉਣ ਲਈ ਕਿਹਾ, ਪਰ ਉਨ੍ਹਾਂ ਨੇ ਸਬੂਤ ਦਿਖਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਮੇਰੀ ਭੂਮਿਕਾ ਤੋਂ ਬਿਨਾਂ ਮੇਰਾ ਨਾਮ ਐਫਆਈਆਰ ਵਿੱਚ ਸ਼ਾਮਲ ਕਰ ਦਿੱਤਾ।


 






ਸਾਬਕਾ CM ਦੀ ਗ੍ਰਿਫਤਾਰੀ 'ਤੇ CID ਨੇ ਕੀ ਕਿਹਾ?
ਆਂਧਰਾ ਪ੍ਰਦੇਸ਼ ਪੁਲਿਸ ਦੇ ਅਧਿਕਾਰੀਆਂ ਅਨੁਸਾਰ ਸੀਆਈਡੀ ਨੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਨੂੰ ਨੰਦਿਆਲ ਸ਼ਹਿਰ ਦੇ ਗਿਆਨਪੁਰਮ ਸਥਿਤ ਆਰਕੇ ਫੰਕਸ਼ਨ ਹਾਲ ਤੋਂ ਸਵੇਰੇ ਕਰੀਬ 6 ਵਜੇ ਗ੍ਰਿਫ਼ਤਾਰ ਕੀਤਾ। ਨਾਇਡੂ ਨੂੰ ਦਿੱਤੇ ਨੋਟਿਸ ਵਿੱਚ ਸੀਆਈਡੀ ਦੀ ਆਰਥਿਕ ਅਪਰਾਧ ਸ਼ਾਖਾ (ਈਓਡਬਲਯੂ) ਦੇ ਡਿਪਟੀ ਸੁਪਰਡੈਂਟ ਆਫ ਪੁਲਿਸ ਐੱਮ ਧਨੰਜੈਯੁਡੂ ਨੇ ਕਿਹਾ, “ਤੁਹਾਨੂੰ ਇਸ ਦੁਆਰਾ ਸੂਚਿਤ ਕੀਤਾ ਜਾਂਦਾ ਹੈ ਕਿ ਤੁਹਾਨੂੰ ਸਵੇਰੇ 6.00 ਵਜੇ ਆਰਕੇ ਦੇ ਨਿਵਾਸ, ਮੂਲਸਾਗਰਮ, ਗਿਆਨਪੁਰਮ, ਨੰਦਿਆਲ ਕਸਬੇ ਦੇ ਫੰਕਸ਼ਨ ਹਾਲ ਤੋਂ ਗ੍ਰਿਫਤਾਰ ਕੀਤਾ ਜਾਵੇਗਾ। ਇਹ ਗੈਰ-ਜ਼ਮਾਨਤੀ ਅਪਰਾਧ ਹੈ।


ਸਾਬਕਾ ਮੁੱਖ ਮੰਤਰੀ ਨੂੰ ਕਿਹੜੀਆਂ ਧਾਰਾਵਾਂ ਤਹਿਤ ਗ੍ਰਿਫਤਾਰ ਕੀਤਾ ਗਿਆ?
ਨੋਟਿਸ ਦੇ ਅਨੁਸਾਰ, ਨਾਇਡੂ ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਹੋਰ ਸਬੰਧਤ ਧਾਰਾਵਾਂ ਦੇ ਨਾਲ ਧਾਰਾ 120ਬੀ (ਅਪਰਾਧਿਕ ਸਾਜ਼ਿਸ਼), 420 (ਧੋਖਾਧੜੀ) ਅਤੇ 465 (ਜਾਅਲਸਾਜ਼ੀ) ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਨੋਟਿਸ ਦੇ ਅਨੁਸਾਰ, ਆਂਧਰਾ ਪ੍ਰਦੇਸ਼ ਸੀਆਈਡੀ ਨੇ ਸਾਬਕਾ ਮੁੱਖ ਮੰਤਰੀ ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਵੀ ਸ਼ਾਮਲ ਕੀਤੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਨਾਇਡੂ ਨੂੰ ਇਹ ਨੋਟਿਸ ਫੌਜਦਾਰੀ ਜਾਬਤਾ (ਸੀਆਰਪੀਸੀ) ਦੀ ਧਾਰਾ 50 (1) (2) ਦੇ ਤਹਿਤ ਦਿੱਤਾ ਗਿਆ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।