Andhra Pradesh Train Derails: ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਨੇੜੇ ਇੱਕ ਯਾਤਰੀ ਰੇਲਗੱਡੀ ਪਟੜੀ ਤੋਂ ਉਤਰ ਗਈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਯਾਤਰੀ ਰੇਲਗੱਡੀ ਇੱਕ ਹੋਰ ਟਰੇਨ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਟਰੇਨ ਦੀਆਂ 3 ਬੋਗੀਆਂ ਪਟੜੀ ਤੋਂ ਉਤਰ ਗਈਆਂ।



ਜਾਣਕਾਰੀ ਮੁਤਾਬਕ ਵਿਸਾਖਾ ਤੋਂ ਰਾਏਗੜਾ ਜਾ ਰਹੀ ਰੇਲਗੱਡੀ ਦੇ ਡੱਬੇ ਕੋਠਾਵਾਲਸਾ (ਮ) ਅਲਮੰਡਾ-ਕਾਂਤਕਾਪੱਲੀ ਕੋਲ ਪਟੜੀ ਤੋਂ ਉਤਰ ਗਏ। ਇਸ ਹਾਦਸੇ 'ਚ 10 ਯਾਤਰੀ ਜ਼ਖਮੀ ਹੋ ਗਏ ਹਨ। ਮੌਕੇ 'ਤੇ ਪਹੁੰਚੇ ਅਧਿਕਾਰੀਆਂ ਨੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।


ਮੁੱਖ ਮੰਤਰੀ ਨੇ ਐਂਬੂਲੈਂਸ ਭੇਜਣ ਦੇ ਹੁਕਮ ਦਿੱਤੇ ਹਨ


ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਵਿਜ਼ਿਆਨਗਰਮ ਦੇ ਨੇੜਲੇ ਜ਼ਿਲ੍ਹਿਆਂ ਵਿਸ਼ਾਖਾਪਟਨਮ ਅਤੇ ਅਨਾਕਾਪੱਲੇ ਤੋਂ ਤੁਰੰਤ ਰਾਹਤ ਉਪਾਵਾਂ ਅਤੇ ਵੱਧ ਤੋਂ ਵੱਧ ਐਂਬੂਲੈਂਸਾਂ ਭੇਜਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਕਰਨ ਦੇ ਵੀ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਸਿਹਤ, ਪੁਲਿਸ ਅਤੇ ਮਾਲ ਸਮੇਤ ਹੋਰ ਸਰਕਾਰੀ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਹਨ।


 






ਡਿਵੀਜ਼ਨਲ ਰੇਲਵੇ ਮੈਨੇਜਰ ਨੇ ਕਿਹਾ, "ਸਥਾਨਕ ਪ੍ਰਸ਼ਾਸਨ ਅਤੇ ਐਨਡੀਆਰਐਫ ਨੂੰ ਸਹਾਇਤਾ ਅਤੇ ਐਂਬੂਲੈਂਸ ਲਈ ਸੂਚਿਤ ਕਰ ਦਿੱਤਾ ਗਿਆ ਹੈ। ਦੁਰਘਟਨਾ ਰਾਹਤ ਰੇਲ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।" ਇਸ ਰੇਲ ਹਾਦਸੇ ਸਬੰਧੀ ਈਸਟ ਕੋਸਟ ਰੇਲਵੇ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਭੁਵਨੇਸ਼ਵਰ - 0674-2301625, 2301525, 2303069, ਵਾਲਟੇਅਰ- 0891- 2885914 ਇਹ ਹੈਲਪਲਾਈਨ ਨੰਬਰ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।