ਪੜਚੋਲ ਕਰੋ

Big News: ਵੱਡੀ ਵਾਰਦਾਤ, ਪ੍ਰੇਮਿਕਾ ਦਾ ਕਤਲ ਕਰ ਟੋਟੇ-ਟੋਟੇ ਕੀਤੀ ਲਾਸ਼! ਨੇਵੀ ਕਰਮਚਾਰੀ ਦਾ ਖੌਫਨਾਕ ਕਾਰਾ; ਜਾਣੋ ਕਿਉਂ ਉਤਾਰਿਆ ਮੌਤ ਦੇ ਘਾਟ...?

Girl Friend Murder: ਪ੍ਰੇਮੀ ਵੱਲੋਂ ਆਪਣੀ ਹੀ ਪ੍ਰੇਮਿਕਾ ਨੂੰ ਖੌਫਨਾਕ ਮੌਤ ਦਿੱਤੀ ਗਈ ਹੈ। ਜਿਸ ਨਾਲ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਇਹ ਖਬਰ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਸ਼ਹਿਰ ਦੇ ਐੱਲ.ਵੀ. ਨਗਰ...

Girl Friend Murder: ਪ੍ਰੇਮੀ ਵੱਲੋਂ ਆਪਣੀ ਹੀ ਪ੍ਰੇਮਿਕਾ ਨੂੰ ਖੌਫਨਾਕ ਮੌਤ ਦਿੱਤੀ ਗਈ ਹੈ। ਜਿਸ ਨਾਲ ਲੋਕਾਂ ਵਿਚਾਲੇ ਦਹਿਸ਼ਤ ਦਾ ਮਾਹੌਲ ਹੈ। ਦੱਸ ਦੇਈਏ ਕਿ ਇਹ ਖਬਰ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਸ਼ਹਿਰ ਦੇ ਐੱਲ.ਵੀ. ਨਗਰ ਇਲਾਕੇ ਤੋਂ ਸਾਹਮਣੇ ਆਈ ਹੈ, ਜਿੱਥੇ ਇਕ ਨੇਵੀ ਕਰਮਚਾਰੀ ਨੇ ਆਪਣੀ ਪ੍ਰੇਮਿਕਾ ਦਾ ਕਤਲ ਕਰਕੇ ਉਸ ਦੀ ਲਾਸ਼ ਦੇ ਟੁਕੜੇ-ਟੁਕੜੇ ਕਰ ਦਿੱਤੇ। ਦੋਸ਼ੀ ਨੇ ਲਾਸ਼ ਦੇ ਕੁਝ ਹਿੱਸੇ ਆਪਣੇ ਫਲੈਟ ਦੇ ਫਰਿੱਜ 'ਚ ਰੱਖੇ ਅਤੇ ਸਿਰ ਨੂੰ ਸ਼ਹਿਰ ਦੇ ਬਾਹਰੀ ਇਲਾਕੇ 'ਚ ਲਿਜਾ ਕੇ ਸਾੜ ਦਿੱਤਾ।

ਜਾਣੋ ਵਾਰਦਾਤ ਨੂੰ ਕਿਵੇਂ ਦਿੱਤਾ ਅੰਜ਼ਾਮ?

ਪੁਲਿਸ ਅਨੁਸਾਰ, 35 ਸਾਲਾ ਚਿੰਤੜਾ ਰਵਿੰਦਰ, ਜੋ ਕਿ ਭਾਰਤੀ ਜਲ ਸੈਨਾ (Navy) 'ਚ ਇਕ ਟੈਕਨੀਸ਼ੀਅਨ ਵਜੋਂ ਕੰਮ ਕਰਦਾ ਹੈ, ਨੇ ਆਪਣੀ ਪ੍ਰੇਮਿਕਾ ਮੌਨਿਕਾ (29) ਨੂੰ ਐਤਵਾਰ ਨੂੰ ਆਪਣੇ ਫਲੈਟ 'ਤੇ ਬੁਲਾਇਆ ਸੀ। ਉਸ ਸਮੇਂ ਰਵਿੰਦਰ ਦੀ ਪਤਨੀ ਆਪਣੇ ਪੇਕੇ ਗਈ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਤਿੱਖੀ ਬਹਿਸ ਹੋਈ, ਜਿਸ ਦੌਰਾਨ ਰਵਿੰਦਰ ਨੇ ਮੌਨਿਕਾ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਦੋਸ਼ੀ ਨੇ ਬੇਰਹਿਮੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਅਤੇ ਲਾਸ਼ ਨੂੰ ਟੁਕੜਿਆਂ 'ਚ ਕੱਟ ਦਿੱਤਾ। ਉਸ ਨੇ ਧੜ ਦੇ ਹਿੱਸੇ ਨੂੰ ਫਰਿੱਜ 'ਚ ਰੱਖਿਆ, ਜਦਕਿ ਮੌਨਿਕਾ ਦਾ ਸਿਰ ਅਤੇ ਉਸ ਦਾ ਫੋਨ ਸ਼ਹਿਰ ਦੇ ਬਾਹਰ ਧਾਰਾਪਾਲੇਮ ਵਿਖੇ ਇਕ ਸੁੰਨਸਾਨ ਜਗ੍ਹਾ 'ਤੇ ਸਾੜ ਦਿੱਤਾ। ਖੂਨ ਦੇ ਨਿਸ਼ਾਨ ਮਿਟਾਉਣ ਲਈ ਉਸ ਨੇ ਪੂਰੇ ਫਲੈਟ ਦੀ ਸਫਾਈ ਕੀਤੀ ਅਤੇ ਬਦਬੂ ਫੈਲਣ ਤੋਂ ਰੋਕਣ ਲਈ ਰੂਮ ਫਰੈਸ਼ਨਰ ਦੀ ਵਰਤੋਂ ਵੀ ਕੀਤੀ।

ਬਲੈਕਮੇਲਿੰਗ ਬਣੀ ਕਤਲ ਦਾ ਕਾਰਨ 

ਪੁਲਿਸ ਪੁੱਛਗਿੱਛ ਦੌਰਾਨ ਰਵਿੰਦਰ ਨੇ ਖੁਲਾਸਾ ਕੀਤਾ ਕਿ ਉਸ ਦੀ ਮੁਲਾਕਾਤ ਮੌਨਿਕਾ ਨਾਲ ਲੌਕਡਾਊਨ ਦੌਰਾਨ ਇਕ ਡੇਟਿੰਗ ਐਪ ਰਾਹੀਂ ਹੋਈ ਸੀ। ਉਸ ਨੇ ਦੋਸ਼ ਲਾਇਆ ਕਿ ਮੌਨਿਕਾ ਉਸ ਨੂੰ ਪੈਸਿਆਂ ਲਈ ਬਲੈਕਮੇਲ ਕਰ ਰਹੀ ਸੀ ਅਤੇ ਹੁਣ ਤੱਕ ਉਹ ਉਸ ਨੂੰ 3.50 ਲੱਖ ਰੁਪਏ ਦੇ ਚੁੱਕਾ ਸੀ। ਰਵਿੰਦਰ ਅਨੁਸਾਰ, ਉਸ ਨੇ ਉਸ ਦਾ ਨੇਵੀ ਆਈਡੀ ਕਾਰਡ ਵੀ ਖੋਹ ਲਿਆ ਸੀ, ਜਿਸ ਕਾਰਨ ਉਹ ਲਗਾਤਾਰ ਮਾਨਸਿਕ ਪ੍ਰੇਸ਼ਾਨੀ 'ਚ ਸੀ। 

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਰਵਿੰਦਰ ਨੇ ਆਪਣੇ ਇਕ ਦੋਸਤ ਨੂੰ ਫੋਨ ਕਰਕੇ ਆਪਣੇ ਗੁਨਾਹ ਬਾਰੇ ਦੱਸਿਆ। ਦੋਸਤ ਵੱਲੋਂ ਦਿੱਤੀ ਸਲਾਹ ਅਤੇ ਚਿਤਾਵਨੀ ਤੋਂ ਬਾਅਦ ਉਹ ਗਾਜੂਵਾਕਾ ਪੁਲਿਸ ਸਟੇਸ਼ਨ ਪਹੁੰਚਿਆ ਅਤੇ ਆਤਮ-ਸਮਰਪਣ ਕਰ ਦਿੱਤਾ। ਪੁਲਿਸ ਨੇ ਦੋਸ਼ੀ ਦੇ ਫਲੈਟ ਤੋਂ ਲਾਸ਼ ਦੇ ਅੰਗ ਬਰਾਮਦ ਕਰ ਲਏ ਹਨ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget