Anil Ambani news: ਉਦਯੋਗਪਤੀ ਅਨਿਲ ਅੰਬਾਨੀ ਫੇਮਾ ਦੀ ਜਾਂਚ ਦੇ ਤਹਿਤ ਸੋਮਵਾਰ ਨੂੰ ਮੁੰਬਈ ਵਿੱਚ ਈਡੀ ਦੇ ਸਾਹਮਣੇ ਪੇਸ਼ ਹੋਏ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ 64 ਸਾਲਾ ਅਨਿਲ ਅੰਬਾਨੀ ਵਿਦੇਸ਼ੀ ਫੇਮਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਕੇਸ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਬੈਲਾਰਡ ਅਸਟੇਟ ਇਲਾਕੇ ਵਿੱਚ ਸੰਘੀ ਏਜੰਸੀ ਦੇ ਦਫ਼ਤਰ ਪੁੱਜੇ ਸਨ। ਜਿਸ ਮਾਮਲੇ ਵਿੱਚ ਅਨਿਲ ਅੰਬਾਨੀ ਨੂੰ ਸੰਮਨ ਕੀਤਾ ਗਿਆ ਸੀ, ਉਸ ਬਾਰੇ ਤਤਕਾਲ ਜਾਣਕਾਰੀ ਨਹੀਂ ਮਿਲ ਸਕੀ ਹੈ। ਉਦਯੋਗਪਤੀ ਅਨਿਲ ਅੰਬਾਨੀ ਇਸ ਤੋਂ ਪਹਿਲਾਂ ਯੈੱਸ ਬੈਂਕ ਦੇ ਪ੍ਰਮੋਟਰ ਰਾਣਾ ਕਪੂਰ ਅਤੇ ਹੋਰਾਂ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿੱਚ 2020 ਵਿੱਚ ਈਡੀ ਦੇ ਸਾਹਮਣੇ ਪੇਸ਼ ਹੋਏ ਸਨ।