ਪੜਚੋਲ ਕਰੋ

ਬੀਜੇਪੀ 'ਚੋਂ ਕੱਢੇ ਜਾਣ ਮਗਰੋਂ ਅਨਿਲ ਜੋਸ਼ੀ ਦਾ ਵੱਡਾ ਐਲਾਨ, ਸਿੰਘੂ ਬਾਰਡਰ 'ਤੇ ਜਾਣਗੇ

ਜੋਸ਼ੀ ਨੇ ਆਖਿਆ ਕਿ ਉਨ੍ਹਾਂ ਕਿਸਾਨਾਂ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕਰਕੇ ਕੋਈ ਗੁਨਾਹ ਨਹੀਂ ਕੀਤਾ, ਜਿਸ ਲਈ ਪਾਰਟੀ ਦੇ ਇਸ ਫੈਸਲੇ ਕਾਰਨ ਸ਼ਰਮਿੰਦਗੀ ਮਹਿਸੂਸ ਹੋਵੇ।

ਅੰਮ੍ਰਿਤਸਰ: ਬੀਜੇਪੀ ਵਿੱਚੋਂ ਕੱਢੇ ਜਾਣ ਮਗਰੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਉਹ ਕਿਸਾਨੀ ਅੰਦੋਲਨ ਨੂੰ ਸਿਜਦਾ ਤੇ ਕਿਸਾਨਾਂ ਦੇ ਹੌਂਸਲੇ ਨੂੰ ਸਲਾਮ ਕਰਨ ਲਈ ਸਿੰਘੂ ਬਾਰਡਰ ਜਾਣਗੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀ ਪ੍ਰਵਾਨਗੀ ਨਾਲ ਉਨ੍ਹਾਂ ਨੂੰ ਨਮਸਕਾਰ ਕਰਨ ਲਈ ਜਾਣਗੇ। ਉਹ ਇਸ ਵੇਲੇ ਕਿਸੇ ਸਿਆਸੀ ਪਾਰਟੀ ਨਾਲ ਜੁੜੇ ਹੋਏ ਨਹੀਂ ਹਨ ਤੇ ਇੱਕ ਆਮ ਵਿਅਕਤੀ ਹਨ। ਇਸ ਲਈ ਪਿਛਲੇ ਇੱਕ ਸਾਲ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਮਿਲਣ ਜਾਣਗੇ।

ਉਨ੍ਹਾਂ ਕਿਹਾ ਕਿ ਪਾਰਟੀ ਹਾਲੇ ਵੀ ਕਿਸਾਨਾਂ ਦੀ ਗੱਲ ਸੁਣ ਲਏ, ਕਿਸਾਨਾਂ ਦਾ ਮਸਲਾ ਹੱਲ ਕਰ ਦੇਵੇ, ਉਹ ਪਾਰਟੀ ਕੋਲੋਂ ਮਾਫੀ ਮੰਗਣ ਲਈ ਤਿਆਰ ਹਨ। ਜੋਸ਼ੀ ਨੇ ਕਿਹਾ ਹੈ ਕਿ ਲੀਡਰਸ਼ਿਪ ਕਿਸਾਨੀ ਮਸਲਾ ਹੱਲ ਕਰੇ, ਭਾਵੇਂ ਉਨ੍ਹਾਂ ਨੂੰ ਪਾਰਟੀ ਵਿੱਚ ਵਾਪਸ ਨਾ ਲਵੇ। ਜੋਸ਼ੀ ਨੇ ਕਿਹਾ ਭਾਜਪਾ ਦੀ ਪੰਜਾਬ ਲੀਡਰਸ਼ਿਪ ਹਵਾ 'ਚ ਬੈਠ ਕੇ ਸੂਬੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਲੈ ਰਹੀ ਹੈ ਜਦਕਿ ਹਕੀਕਤ ਇਹ ਹੈ ਕਿ ਭਾਜਪਾ ਆਗੂਆਂ ਨੂੰ ਕੋਈ ਪਿੰਡਾਂ ਵਿੱਚ ਦਾਖਲ ਹੋਣ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਫਿਲਹਾਲ ਕਿਸੇ ਸਿਆਸੀ ਪਾਰਟੀ 'ਚ ਜਾਣ ਦਾ ਇਰਾਦਾ ਨਹੀਂ, ਹਾਲੇ ਉਹ ਮੰਥਨ ਕਰਨਗੇ।

ਜੋਸ਼ੀ ਨੇ ਆਖਿਆ ਕਿ ਉਨ੍ਹਾਂ ਕਿਸਾਨਾਂ ਤੇ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਗੱਲ ਕਰਕੇ ਕੋਈ ਗੁਨਾਹ ਨਹੀਂ ਕੀਤਾ, ਜਿਸ ਲਈ ਪਾਰਟੀ ਦੇ ਇਸ ਫੈਸਲੇ ਕਾਰਨ ਸ਼ਰਮਿੰਦਗੀ ਮਹਿਸੂਸ ਹੋਵੇ। ਉਨ੍ਹਾਂ ਸਿਰਫ ਪਾਰਟੀ ਦੀ ਸਾਖ ਨੂੰ ਬਚਾਉਣ ਲਈ ਸਭ ਕੁਝ ਕੀਤਾ ਹੈ, ਇਸ ਲਈ ਪਾਰਟੀ ਵੱਲੋਂ ਕੀਤਾ ਫੈਸਲਾ ਕੋਈ ਸਜ਼ਾ ਨਹੀਂ, ਸਗੋਂ ਉਨ੍ਹਾਂ ਲਈ ਗੋਲਡ ਮੈਡਲ ਹੈ।

ਉਨ੍ਹਾਂ ਕਿਹਾ ਕਿ ਅੱਜ ਪੈਦਾ ਹੋਈ ਸਮੁੱਚੀ ਸਥਿਤੀ ਲਈ ਪੰਜਾਬ ਭਾਜਪਾ ਦੀ ਟੀਮ ਜਿੰਮੇਵਾਰ ਹੈ, ਜੋ ਨਾ ਤਾਂ ਕਿਸਾਨਾਂ ਦੀ ਗੱਲ ਸਹੀ ਸਮੇਂ ’ਤੇ ਸਹੀ ਢੰਗ ਨਾਲ ਕੇਂਦਰ ਕੋਲ ਰੱਖ ਸਕੀ ਤੇ ਨਾ ਹੀ ਭਾਜਪਾ ਵਰਕਰਾਂ ਦੇ ਮਾਣ ਸਨਮਾਨ ਦੀ ਰਾਖੀ ਕਰ ਸਕੀ। ਇਸ ਲਈ ਪੰਜਾਬ ਭਾਜਪਾ ਦੀ ਸਾਖ ਨੂੰ ਵੱਡੀ ਸੱਟ ਲੱਗੀ ਹੈ ਤੇ ਇਸ ਵਾਸਤੇ ਨੈਤਿਕ ਆਧਾਰ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਆਪਣੇ ਆਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।

ਭਾਜਪਾ ਵੱਲੋਂ ਆਪਣੇ ਬਲਬੂਤੇ ’ਤੇ ਪੰਜਾਬ ਵਿਚ 117 ਵਿਧਾਨ ਸਭਾ ਹਲਕਿਆ ਤੋਂ ਚੋਣ ਲੜਨ ਦੇ ਦਾਅਵੇ ਬਾਰੇ ਉਨ੍ਹਾਂ ਕਿਹਾ ਕਿ ਇਹ ਸਭਾ ਕੁਝ ‘ਮੁੰਗੇਰੀ ਲਾਲ ਦੇ ਸੁਪਨਿਆਂ’ ਵਰਗਾ ਹੈ। ਉਨ੍ਹਾਂ ਕਿਹਾ ਕਿ ਇਹ ਭਾਜਪਾ ਆਗੂ ਦਫਤਰਾਂ ਵਿੱਚ ਬੈਠ ਕੇ ਤੇ ਵਰਚੁਅਲ ਮੀਟਿੰਗਾਂ ਰਾਹੀਂ ਆਪਣੇ ਆਲੇ ਦੁਆਲੇ ਭਰਮ ਦਾ ਜਾਲ ਬਣਾ ਬੈਠੇ ਹਨ। ਇਸ ਵੇਲੇ ਸਥਿਤੀ ਇਹ ਹੈ ਕਿ ਉਹ ਇਕੱਲੇ ਬਿਨਾਂ ਸੁਰੱਖਿਆ ਛਤਰੀ ਤੋਂ ਘਰੋਂ ਬਾਹਰ ਵੀ ਨਹੀਂ ਨਿਕਲ ਸਕਦੇ। 

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget