ਅੰਬਾਲਾ: ਖੇਤੀ ਕਾਨੂੰਨਾਂ ਕਰਕੇ ਕਿਸਾਨਾਂ ਤੇ ਭਾਜਪਾ ਨੇਤਾਵਾਂ ਵਿਚ ਰੋਸ ਵਧਦਾ ਜਾ ਰਿਹਾ ਹੈ। ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਦੇ ਵਿਚਕਾਰ ਹੁਣ ਸਿੱਧੇ ਟਕਰਾਅ ਦੀਆਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ। ਜੇਜੇਪੀ ਦੇ ਵਿਧਾਇਕ ਦੇਵੇਂਦਰ ਬਬਲੀ ਦਾ ਸਖ਼ਤ ਵਿਰੋਧ ਕਰਨ ਤੋਂ ਬਾਅਦ ਇਸ ਵਾਰ ਕਿਸਾਨਾਂ ਨੇ ਭਾਜਪਾ ਦਫ਼ਤਰ ਦਾ ਨੀਂਹ ਪੱਥਰ ਹੀ ਉਖਾੜ ਦਿੱਤਾ।
ਦਰਅਸਲ, ਝੱਜਰ ਵਿੱਚ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਓਪੀ ਧਨਖੜ ਪਾਰਟੀ ਦਫ਼ਤਰ ਦਾ ਨੀਂਹ ਪੱਥਰ ਰੱਖ ਕੇ ਅਜੇ ਰਵਾਨਾ ਹੀ ਹੋਏ ਸੀ ਕਿ ਕੁਝ ਸਮੇਂ ਬਾਅਦ ਕਿਸਾਨ ਮੌਕੇ ‘ਤੇ ਪਹੁੰਚ ਗਏ ਤੇ ਪਾਰਟੀ ਦਫ਼ਤਰ ਦਾ ਨੀਂਹ ਪੱਥਰ ਉਖਾੜ ਦਿੱਤਾ। ਅਜਿਹੀ ਸਥਿਤੀ ਵਿੱਚ ਹੁਣ ਸਰਕਾਰ ਨੇ ਕਿਸਾਨਾਂ ਦੇ ਵਿਰੋਧਾਂ ‘ਤੇ ਸਖ਼ਤ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਝੱਜਰ ਵਿੱਚ ਵਾਪਰੀ ਘਟਨਾ ਬਾਰੇ ਵੱਡਾ ਬਿਆਨ ਦਿੱਤਾ ਹੈ।
ਅਨਿਲ ਵਿਜ ਨੇ ਕਿਹਾ ਕਿ ਕਾਨੂੰਨ ਮੁਤਾਬਕ ਇਸ ਮਾਮਲੇ ਵਿੱਚ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਇਸ ਮਾਮਲੇ ਵਿੱਚ ਐਫਆਈਆਰ ਵੀ ਦਰਜ ਕੀਤੀ ਗਈ ਹੈ। ਵਿਜ ਨੇ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਕਾਨੂੰਨ ਆਪਣਾ ਰਾਹ ਅਪਣਾਏਗਾ।
ਉਧਰ ਕੋਰੋਨਾ ਦੇ ਮੱਦੇਨਜ਼ਰ ਹਰਿਆਣਾ ਵਿੱਚ ਲੌਕਡਾਊਨ ਵਿੱਚ ਇਸ ਵਾਰ ਦੁਕਾਨਦਾਰਾਂ ਸਮੇਤ ਕਈ ਕਾਰੋਬਾਰਾਂ ਨੂੰ ਵੱਡੀ ਰਾਹਤ ਮਿਲੀ ਹੈ ਪਰ ਇਸ ਰਾਹਤ ਦੇ ਵਿਚਕਾਰ ਲਾਪ੍ਰਵਾਹੀ ਦੀਆਂ ਤਸਵੀਰਾਂ ਵੀ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਅਜਿਹੀ ਸਥਿਤੀ ਵਿੱਚ ਸਰਕਾਰ ਦੇ ਸਿਹਤ ਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਸਪੱਸ਼ਟ ਕੀਤਾ ਕਿ ਜੇ ਲੋਕਾਂ ਨੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਤਾਂ ਸਰਕਾਰ ਦਿੱਤੀ ਗਈ ਛੋਟ ਵਾਪਸ ਲੈਣ ਲਈ ਮਜਬੂਰ ਹੋਵੇਗੀ। ਵਿਜ ਨੇ ਕਿਹਾ ਕਿ ਸਰਕਾਰ ਨੂੰ ਲੋਕਾਂ ਨੂੰ ਹਰ ਕੀਮਤ 'ਤੇ ਬਚਾਉਣਾ ਹੈ।
ਇਹ ਵੀ ਪੜ੍ਹੋ: ਸਿਆਸਤ ਦੇ ਮੌਸਮ ਵਿਗਿਆਨੀ ਦਾ ਰੁਤਬਾ ਰੱਖਣ ਵਾਲੇ ਪਾਸਵਾਨ ਦੇ ਫਰਜ਼ੰਦ ਦੀ ਡਗਮਗਾਈ ਕੁਰਸੀ!
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin