ਇਸ ਦੇ ਨਾਲ ਹੀ ਅਨਿਲ ਵਿੱਜ ਨੇ ਨਵਜੋਤ ਸਿੰਘ ਸਿੱਧੂ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੱਧੂ ਨੂੰ ਲੱਗਦਾ ਸੀ ਕਿ ਕਾਂਗਰਸ ਵਿੱਚ ਉਨ੍ਹਾਂ ਦੀ ਬਹੁਤ ਇੱਜ਼ਤ ਹੋਏਗੀ, ਪਰ ਮੈਂ ਨਾਂ ਨਹੀਂ ਲੈਣਾ ਚਾਹੁੰਦਾ, ਸਿੱਧੂ ਦੀ ਸਥਿਤੀ ਨਾ ਘਰ ਦਾ ਨਾ ਘਾਟ ਦਾ ਮੁਹਾਵਰੇ ਵਰਗੀ ਹੋ ਗਈ ਹੈ।
ਦੱਸ ਦੇਈਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੇ ਵਿਭਾਗ ਬਦਲਣ ਤੋਂ ਨਾਰਾਜ਼ ਹੋ ਕੇ ਹਾਈਕਮਾਨ ਨੂੰ ਮਿਲਣ ਲਈ ਦਿੱਲੀ ਕੂਚ ਕਰ ਗਏ ਹਨ। ਇੱਥੇ ਉਹ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਕੋਲ ਆਪਣਾ ਪੱਖ ਰੱਖਣਗੇ ਤੇ ਅਗਲੇ ਦੋ ਦਿਨਾਂ ਵਿੱਚ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕਰਕੇ ਕੈਪਟਨ ਵੱਲੋਂ ਉਨ੍ਹਾਂ ਕੋਲੋਂ ਖੋਹੇ ਗਏ ਵਿਭਾਗ ਦਾ ਮਸਲਾ ਚੁੱਕਣਗੇ।