ਚੰਡੀਗੜ੍ਹ: ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਵਿੱਜ ਨੇ ਕਿਹਾ ਕਿ ਪੰਜਾਬ ਵਿੱਚ ਜੋ ਸਰਕਾਰ ਆਈ ਹੈ, ਉਹ ‘ਬੱਚਾ ਪਾਰਟੀ’ ਹੈ। ਉਹ ਮੁੱਦਿਆਂ ਤੋਂ ਪੂਰੀ ਤਰ੍ਹਾਂ ਜਾਣੂ ਨਹੀਂ ਹਨ। ਉਨ੍ਹਾਂ ਕਿਹਾ, "ਪੰਜਾਬ ਸਰਕਾਰ ਦੇ ਤਾਂ ਅਜੇ ਦੁੱਧ ਦੇ ਦੰਦ ਵੀ ਨਹੀਂ ਟੁੱਟੇ। ਇਹ ਪਾਰਟੀ ਦਾ ਜਨਮ ਹੀ ਧੋਖੇ ਤੋਂ ਹੋਇਆ ਹੈ। ਅੰਨਾ ਹਜ਼ਾਰੇ ਦੇ ਅੰਦੋਲਨ ਵਿੱਚ ਕਿਤੇ ਵੀ ਇਹ ਏਜੰਡਾ ਨਹੀਂ ਸੀ ਕਿ ਇੱਕ ਸਿਆਸੀ ਪਾਰਟੀ ਬਣਾਈ ਜਾਵੇ।"
ਦਰਅਸਲ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ 'ਚ ਚੰਡੀਗੜ੍ਹ ਨੂੰ ਤੁਰੰਤ ਸੂਬੇ ਦੇ ਹਵਾਲੇ ਕਰਨ ਦੀ ਮੰਗ ਵਾਲਾ ਮਤਾ ਪਾਸ ਕੀਤਾ ਗਿਆ ਸੀ। ਇਸ ਦੇ ਜਵਾਬ ਵਿਚ ਅਨਿਲ ਵਿੱਜ ਨੇ ਕਿਹਾ ਕਿ ਚੰਡੀਗੜ੍ਹ ਦਾ ਮੁੱਦਾ ਹੈ, ਪਰ ਇਹ ਇਕੱਲਾ ਮੁੱਦਾ ਨਹੀਂ ਹੈ। ਇਸ ਦੇ ਨਾਲ ਹੀ SYL ਦੇ ਪਾਣੀ ਦਾ ਮਸਲਾ ਵੀ ਹੈ, ਜੇਕਰ ਹਿੰਦੀ ਬੋਲਣ ਵਾਲੇ ਇਲਾਕੇ ਦਾ ਮਸਲਾ ਹੈ ਤਾਂ ਸਭ ਦਾ ਫੈਸਲਾ ਹੋਵੇਗਾ...ਕਿਸੇ ਇਕ ਦਾ ਨਹੀਂ।
ਮਤੇ ਵਿੱਚ ਕਿਹਾ ਗਿਆ ਹੈ, "ਪੰਜਾਬ ਪੁਨਰਗਠਨ ਐਕਟ, 1966 ਰਾਹੀਂ ਪੰਜਾਬ ਦਾ ਪੁਨਰਗਠਨ ਕੀਤਾ ਗਿਆ ਸੀ, ਜਿਸ ਵਿੱਚ ਪੰਜਾਬ ਰਾਜ, ਹਰਿਆਣਾ ਰਾਜ ਨੂੰ ਚੰਡੀਗੜ੍ਹ ਦੇ ਕੇਂਦਰ ਸ਼ਾਸਤ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਨੂੰ ਹਿਮਾਚਲ ਪ੍ਰਦੇਸ਼ ਦੇ ਪੁਰਾਣੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੁਨਰਗਠਿਤ ਕੀਤਾ ਗਿਆ ਸੀ।"
ਉਦੋਂ ਤੋਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਰਗੀਆਂ ਸਾਂਝੀਆਂ ਜਾਇਦਾਦਾਂ ਦੇ ਪ੍ਰਸ਼ਾਸਨ ਵਿੱਚ ਕੁਝ ਅਨੁਪਾਤ ਵਿੱਚ ਪੰਜਾਬ ਅਤੇ ਹਰਿਆਣਾ ਰਾਜਾਂ ਦੇ ਉਮੀਦਵਾਰਾਂ ਨੂੰ ਪ੍ਰਬੰਧਕੀ ਅਹੁਦੇ ਦੇ ਕੇ ਸੰਤੁਲਨ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।"
ਇਸ ਵਿੱਚ ਕਿਹਾ ਗਿਆ ਹੈ, "ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਿੱਚ ਬਾਹਰੀ ਅਫਸਰ ਤਾਇਨਾਤ ਕੀਤੇ ਹਨ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਕਰਮਚਾਰੀਆਂ ਲਈ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕੀਤੇ ਹਨ, ਜੋ ਪਹਿਲਾਂ ਵਾਲੀ ਸਹਿਮਤੀ ਦੇ ਪੂਰੀ ਤਰ੍ਹਾਂ ਵਿਰੁੱਧ ਹੈ। ਚੰਡੀਗੜ੍ਹ ਸ਼ਹਿਰ ਨੂੰ ਪੰਜਾਬ ਦੀ ਰਾਜਧਾਨੀ ਵਜੋਂ ਘੋਸ਼ਿਤ ਕੀਤਾ ਗਿਆ ਹੈ। ਪਿਛਲੇ ਸਮੇਂ ਵਿੱਚ ਜਦੋਂ ਵੀ ਸੂਬੇ ਦੀ ਵੰਡ ਹੋ ਗਈ, ਰਾਜਧਾਨੀ ਮੂਲ ਰਾਜ ਕੋਲ ਹੀ ਰਹੀ।
Election Results 2024
(Source: ECI/ABP News/ABP Majha)
ਅਨਿਲ ਵਿੱਜ ਨੇ 'ਆਪ' ਸਰਕਾਰ ਨੂੰ ਦੱਸਿਆ ਬੱਚਾ ਪਾਰਟੀ, ਪੰਜਾਬ ਸਰਕਾਰ ਦੇ ਤਾਂ ਅਜੇ ਦੁੱਧ ਦੇ ਦੰਦ ਵੀ ਨਹੀਂ ਟੁੱਟੇ...
abp sanjha
Updated at:
03 Apr 2022 11:16 AM (IST)
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਵਿੱਜ ਨੇ ਕਿਹਾ ਕਿ ਪੰਜਾਬ ਵਿੱਚ ਜੋ ਸਰਕਾਰ ਆਈ ਹੈ, ਉਹ ‘ਬੱਚਾ ਪਾਰਟੀ’ ਹੈ।
Anil Vij
NEXT
PREV
Published at:
03 Apr 2022 11:16 AM (IST)
- - - - - - - - - Advertisement - - - - - - - - -