ਹਰਿਆਣਾ 'ਚ ਲੱਗੇਗਾ ਲੌਕਡਾਉਨ? ਸਿਹਤ ਮੰਤਰੀ ਅਨਿਲ ਵਿੱਜ ਨੇ ਦਿੱਤੇ ਸੰਕੇਤ
ਅਨਿਲ ਵਿੱਜ ਨੇ ਕਿਹਾ ਕਿ ਸੂਬੇ 'ਚ ਕੋਰੋਨਾ ਦੀ ਸਥਿਤੀ 'ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਹ ਅੱਜ ਬੈਠਕ ਕਰਨਗੇ। ਉਨ੍ਹਾਂ ਕਿਹਾ ਬੈਠਕ 'ਚ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ 'ਚ ਸੀਮਿਤ ਲੌਕਡਾਊਨ ਲਾਉਣ 'ਤੇ ਵਿਚਾਰ ਕੀਤਾ ਜਾਵੇਗਾ।
ਚੰਡੀਗੜ੍ਹ: ਹਰਿਆਣਾ 'ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸਾਰੇ ਆਂਗਣਵਾੜੀ ਕੇਂਦਰਾਂ ਤੇ ਕ੍ਰੈਚ ਕੇਂਦਰਾਂ ਨੂੰ 30 ਅਪ੍ਰੈਲ ਤਕ ਬੰਦ ਕਰ ਦਿੱਤਾ ਗਿਆ ਹੈ। ਸੂਬੇ 'ਚ ਵਧਦੀ ਇਨਫੈਕਸ਼ਨ ਨੂੰ ਦੇਖਦਿਆਂ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਸਥਿਤੀ ਦੀ ਸਮੀਖਿਆ ਤੋਂ ਬਾਅਦ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ 'ਚ ਸੀਮਿਤ ਲੌਕਡਾਊਨ ਲਾਇਆ ਜਾ ਸਕਦਾ ਹੈ।
ਸੂਬੇ 'ਚ ਪਿਛਲੇ 24 ਘੰਟੇ 'ਚ 2,937 ਕੋਰੋਨਾ ਦੇ ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ 'ਚੋਂ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜ਼ਿਲ੍ਹਿਆਂ 'ਚ ਸਥਿਤੀ ਜ਼ਿਆਦਾ ਖਰਾਬ ਹੋਵੇਗੀ। ਉਨ੍ਹਾਂ ਜ਼ਿਲ੍ਹਿਆਂ 'ਚ ਅਗਲੇ ਹਫਤਿਆਂ ਤੋਂ ਅੰਸ਼ਿਕ ਜਾਂ ਸੀਮਿਤ ਲੌਕਡਾਊਨ ਲਾਉਣ ਦਾ ਵਿਕਲਪ ਅਜਮਾਇਆ ਜਾ ਸਕਦਾ ਹੈ।
ਮੁੱਖ ਮੰਤਰੀ ਨਾਲ ਬੈਠਕ
ਅਨਿਲ ਵਿੱਜ ਨੇ ਕਿਹਾ ਕਿ ਸੂਬੇ 'ਚ ਕੋਰੋਨਾ ਦੀ ਸਥਿਤੀ 'ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਹ ਅੱਜ ਬੈਠਕ ਕਰਨਗੇ। ਉਨ੍ਹਾਂ ਕਿਹਾ ਬੈਠਕ 'ਚ ਜ਼ਿਆਦਾ ਪ੍ਰਭਾਵਿਤ ਜ਼ਿਲ੍ਹਿਆਂ 'ਚ ਸੀਮਿਤ ਲੌਕਡਾਊਨ ਲਾਉਣ 'ਤੇ ਵਿਚਾਰ ਕੀਤਾ ਜਾਵੇਗਾ ਪਰ ਅੰਤਿਮ ਫੈਸਲਾ ਮੁੱਖ ਮੰਤਰੀ ਖੱਟਰ ਦੀ ਸਲਾਹ ਤੋਂ ਬਾਅਦ ਹੀ ਲਿਆ ਜਾਵੇਗਾ। ਇਨ੍ਹਾਂ 'ਚ 273 ਦੀ ਹਾਲਤ ਗੰਭੀਰ ਹੈ। 226 ਇਨਫੈਕਟਡ ਮਰੀਜ਼ਾਂ ਨੂੰ ਔਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ ਜਦਕਿ 47 ਲੋਕ ਵੈਂਟੀਲੇਟਰ ਤੇ ਹਨ।
ਤੋਮਰ ਨੂੰ ਲਿਖੀ ਚਿੱਠੀ
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਫਿਰ ਤੋਂ ਸ਼ੁਰੂ ਕਰਨ। ਕਿਉਂਕਿ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਫਿਰ ਤੋਂ ਮੰਡਰਾ ਰਿਹਾ ਹੈ। ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਇਜ਼ਾਫਾ ਤੇ ਹਰਿਆਣਾ 'ਚ ਵੀ ਖਰਾਬ ਹੁੰਦੀ ਸਥਿਤੀ ਦਾ ਹਵਾਲਾ ਦਿੰਦਿਆਂ ਵਿੱਜ ਨੇ ਕਿਹਾ ਕਿ ਉਹ ਦਿੱਲੀ ਨਾਲ ਲੱਗਦੀ ਸੂਬੇ ਦੀਸਰਹੱਦ ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਫਿਕਰਮੰਦ ਹਨ।
ਮੰਤਰੀ ਨੇ ਕਿਹਾ ਹਰਿਆਣਾ 'ਚ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਸਥਿਤੀ ਨੂੰ ਕੰਟਰੋਲ 'ਚ ਲਿਆਉਣ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ। ਪਰ ਹਜ਼ਾਰਾਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਲੈਕੇ ਚਿੰਤਾ ਬਣੀ ਹੋਈ ਹੈ ਜੋ ਹਰਿਆਣਾ ਦੀ ਹੱਦ 'ਤੇ ਬੈਠੇ ਹਨ ਤੇ ਮੈਂ ਉਨ੍ਹਾਂ ਨੂੰ ਕੋਰੋਨਾ ਤੋਂ ਬਚਾਉਣਾ ਹੈ। ਵਿੱਜ ਨੇ 9 ਅਪ੍ਰੈਲ ਨੂੰ ਲਿਖੀ ਚਿੱਠੀ 'ਚ ਕਿਹਾ, 'ਇਕ ਚਿੰਤਾ ਇਹ ਵੀ ਹੈ ਕਿ ਉਨ੍ਹਾਂ ਤੋਂ ਇਹ ਬਿਮਾਰੀ ਪੂਰੇ ਸੂਬੇ 'ਚ ਨਾ ਫੈਲ ਜਾਵੇ।'
ਉਨ੍ਹਾਂ ਇਸ ਗੱਲ ਦਾ ਵੀ ਜ਼ਿਕਰ ਕੀਤਾ ਕਿ ਅੰਦੋਲਨ ਕਰ ਰਹੇ ਕਿਸਾਨ ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨ 'ਚ ਸਮਰੱਥ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਾਫੀ ਯਤਨ ਕੀਤੇ ਹਨ ਤੇ ਕਈ ਦੌਰ ਦੀ ਗੱਲਬਾਤ ਵੀ ਕੀਤੀ ਪਰ ਕੁਝ ਕਾਰਨਾਂ ਕਰਕੇ ਅਜੇ ਤਕ ਹੱਲ ਨਹੀਂ ਨਿੱਕਲਿਆ।
ਉਨ੍ਹਾਂ ਕਿਹਾ 'ਕਾਫੀ ਸਮੇਂ ਤੋਂ ਗੱਲਬਾਤ ਨਹੀਂ ਹੋਈ। ਮੇਰਾ ਮੰਨਣਾ ਹੈ ਕਿ ਕਿਸੇ ਸਮੱਸਿਆ ਦਾ ਹੱਲ ਗੱਲਬਾਤ ਨਾਲ ਹੋ ਸਕਦਾ ਹੈ।' ਵਿੱਜ ਨੇ ਆਪਣੀ ਚਿੱਠੀ 'ਚ ਲਿਖਿਆ 'ਇਸ ਲਈ ਮੇਰੀ ਤਹਾਨੂੰ ਅਪੀਲ ਹੈ ਕਿ ਗੱਲਬਾਤ ਫਿਰ ਤੋਂ ਸ਼ੁਰੂ ਕੀਤੀ ਜਾਣੀ ਚਾਹੀਦੀ ਹੈ। ਜਿਸ ਨਾਲ ਮੁੱਦੇ ਦਾ ਹੱਲ ਹੋਵੇ ਤੇ ਪ੍ਰਦਰਸ਼ਨ ਖਤਮ ਹੋਵੇ।'