Punjab Election: ਲੋਕ ਸਭਾ ਚੋਣਾਂ ਦੇ ਸੱਤਵੇਂ ਪੜਾਅ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ 1 ਜੂਨ ਨੂੰ ਵੋਟਿੰਗ ਹੋਣੀ ਹੈ। ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਤਰੀਕੇ ਨਾਲ ਚੋਣ ਪ੍ਰਚਾਰ ਵਿੱਚ ਰੁੱਝੀਆਂ ਹੋਈਆਂ ਹਨ। ਇਸ ਦੌਰਾਨ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੀ ਪਾਰਟੀ ਦੇ ਪ੍ਰਚਾਰ ਲਈ ਗੀਤ ਲਿਖਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਤੀ ਹੈ।
ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਗੀਤ ਨੂੰ ਸਾਂਝਾ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਲਿਖਿਆ, "ਸਾਡੇ ਪੰਜਾਬ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਚੋਣਾਂ ਲਈ ਇਹ ਗੀਤ ਤਿਆਰ ਕੀਤਾ ਹੈ। ਕਿਰਪਾ ਕਰਕੇ ਇਸ ਨੂੰ ਸੁਣੋ।" ਇਸ ਗੀਤ ਦੇ ਬੋਲ ਹਨ। 'ਉਹ ਦੇਸ਼ ਬਚਾਉਣ ਆਇਆ, ਉਹ ਬੱਚਿਆਂ ਨੂੰ ਪੜ੍ਹਾਉਣ ਆਇਆ, ਉਹ ਗਰੀਬਾਂ ਦਾ ਮਸੀਹਾ, ਉਹ ਭੈਣਾਂ ਦੀ ਮਦਦ ਕਰਨ ਆਇਆ, ਉਹ ਕੇਜਰੀਵਾਲ ਹੈ।' 3 ਮਿੰਟ 50 ਸੈਕਿੰਡ ਦੇ ਇਸ ਵੀਡੀਓ 'ਚ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮ ਵੀ ਦਿਖਾਏ ਗਏ ਹਨ।
ਇਸ ਦੇ ਨਾਲ ਹੀ ਵੀਡੀਓ ਵਿੱਚ ਅਰਵਿੰਦ ਕੇਜਰੀਵਾਲ ਕਹਿੰਦੇ ਨਜ਼ਰ ਆ ਰਹੇ ਹਨ, "ਆਮ ਆਦਮੀ ਪਾਰਟੀ ਦਾ ਹਰ ਵਰਕਰ ਕੇਜਰੀਵਾਲ ਹੈ। ਕਿਸੇ ਵੀ ਹਾਲਤ ਵਿੱਚ ਪੰਜਾਬ ਨੂੰ ਝੁਕਣ ਨਹੀਂ ਦਿਆਂਗੇ, ਦੇਸ਼ ਨੂੰ ਵੀ ਝੁਕਣ ਨਹੀਂ ਦਿਆਂਗੇ। ਮੇਰੇ ਰਹਿਣ ਜਾਂ ਨਾ ਰਹਿਣ ਨਾਲ ਕੋਈ ਫਰਕ ਨਹੀਂ ਪਵੇਗਾ।"
ਕੌਣ ਨੇ ਅਨਮੋਲ ਗਗਨ ਮਾਨ?
ਅਨਮੋਲ ਗਗਨ ਮਾਨ ਦਾ ਜਨਮ 1990 ਵਿੱਚ ਮਾਨਸਾ, ਪੰਜਾਬ ਵਿੱਚ ਹੋਇਆ ਸੀ। ਉਨ੍ਹਾਂ ਨੇ ਚੰਡੀਗੜ੍ਹ ਤੋਂ ਪੜ੍ਹਾਈ ਕੀਤੀ ਹੈ। ਇਸ ਤੋਂ ਬਾਅਦ ਮਾਡਲਿੰਗ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਤੋਂ ਬਾਅਦ ਮਾਨ ਨੇ ਗਾਇਕੀ ਵਿੱਚ ਵੀ ਹੱਥ ਅਜ਼ਮਾਇਆ। ਮਾਨ ਪਹਿਲਾ ਗੀਤ ਰਾਇਲ ਜੁੱਤੀ 2014 ਵਿੱਚ ਰਿਲੀਜ਼ ਹੋਇਆ ਸੀ। ਸਾਲ 2020 ਵਿੱਚ, ਅਨਮੋਲ ਗਗਨ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਜਦੋਂ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਖਰੜ ਤੋਂ ਆਪਣਾ ਉਮੀਦਵਾਰ ਬਣਾਇਆ ਤਾਂ ਉਨ੍ਹਾਂ ਨੇ ਵੀ ਜਿੱਤ ਦਰਜ ਕੀਤੀ। ਪਾਰਟੀ ਵੱਲੋਂ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਥਾਂ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਮਾਨ ਨੇ ਪਾਰਟੀ ਦੀ ਚੋਣ ਮੁਹਿੰਮ ਲਈ ਗੀਤ ਤਿਆਰ ਕੀਤਾ ਸੀ ਜੋ ਕਾਫੀ ਮਸ਼ਹੂਰ ਵੀ ਹੋਇਆ ਸੀ।