Delhi Excise policy News: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਸਮਾਜ ਸੇਵਕ ਅੰਨਾ ਹਜ਼ਾਰੇ ਦੀ ਪਹਿਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅੰਨਾ ਹਜ਼ਾਰੇ ਨੇ ਆਪਣੇ ਜਵਾਬ 'ਚ ਕਿਹਾ ਹੈ ਕਿ ਇਸ ਮਾਮਲੇ 'ਚ ਕੁਝ ਨਾ ਕੁਝ ਜ਼ਰੂਰ ਹੈ। ਕਮੀ ਤਾਂ ਨਜ਼ਰ ਆ ਰਹੀ ਹੈ, ਇਸ ਲਈ ਜਾਂਚ ਹੋਵੇਗੀ। ਗਲਤੀ ਕੀਤੀ ਹੈ ਤਾਂ ਸਜ਼ਾ ਹੋਣੀ ਚਾਹੀਦੀ ਹੈ।


ਮੀਡੀਆ ਰਿਪੋਰਟਾਂ ਮੁਤਾਬਕ ਅੰਨਾ ਹਜ਼ਾਰੇ ਨੇ ਕਿਹਾ ਕਿ ਮੈਂ ਪਹਿਲਾਂ ਵੀ ਚਿੱਠੀ ਲਿਖ ਕੇ ਪੁੱਛਿਆ ਸੀ ਕਿ ਨਵੀਂ ਸ਼ਰਾਬ ਨੀਤੀ ਬਾਰੇ ਕਿਉਂ ਸੋਚਦੇ ਹੋ, ਚੰਗੀਆਂ ਗੱਲਾਂ ਸੋਚੋ। ਪੈਸਿਆਂ ਲਈ ਕੁਝ ਵੀ ਕਰਨਾ ਠੀਕ ਨਹੀਂ, ਅਜਿਹਾ ਕਦੇ ਨਹੀਂ ਹੋਇਆ ਕਿ ਸ਼ਰਾਬ ਨੇ ਕਿਸੇ ਦਾ ਭਲਾ ਕੀਤਾ ਹੋਵੇ। ਇਸ ਲਈ ਸੀਬੀਆਈ ਨੇ ਜੋ ਦੇਖਿਆ ਹੋਏਗਾ, ਉਸ ਮਗਰੋਂ ਜਾਂਚ ਚੱਲ ਰਹੀ ਹੈ, ਜੇਕਰ ਕੋਈ ਕਸੂਰ ਪਾਇਆ ਜਾਂਦਾ ਹੈ ਤਾਂ ਸਜ਼ਾ ਦੇਣੀ ਚਾਹੀਦੀ ਹੈ।



ਦੱਸ ਦਈਏ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਆਬਕਾਰੀ ਘੁਟਾਲੇ ਦੇ ਮਾਮਲੇ ਵਿੱਚ ਸੀਬੀਆਈ ਸਾਹਮਣੇ ਪੇਸ਼ ਹੋਣਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਕੈਬਨਿਟ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ। ਇਨ੍ਹਾਂ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਅਹੁਦੇਦਾਰ, ਸੰਸਦ ਮੈਂਬਰ, ਵਿਧਾਇਕ ਤੇ ਕਾਰਪੋਰੇਟਰ ਵੀ ਇੱਥੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਹੈੱਡਕੁਆਰਟਰ ਵਿੱਚ ਜਾ ਕੇ ਪਾਰਟੀ ਸੁਪਰੀਮੋ ਨਾਲ ਸ਼ਾਮਲ ਹੋਣਗੇ।


ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਵਰਕਰਾਂ ਨੂੰ ਕੇਜਰੀਵਾਲ ਦੇ ਨਾਲ ਜਾਣ ਲਈ ਨਹੀਂ ਕਿਹਾ ਗਿਆ, ਪਰ ਮੰਨਿਆ ਜਾ ਰਿਹਾ ਹੈ ਕਿ ਦਿੱਲੀ ਤੇ ਐਨਸੀਆਰ ਖੇਤਰ ਦੇ ਵਰਕਰ ਵੱਡੀ ਗਿਣਤੀ ਵਿੱਚ ਸੀਬੀਆਈ ਹੈੱਡਕੁਆਰਟਰ ਵਿੱਚ ਕੇਜਰੀਵਾਲ ਦੇ ਨਾਲ ਜਾਣ ਦੀ ਕੋਸ਼ਿਸ਼ ਕਰ ਸਕਦੇ ਹਨ। ਸੀਬੀਆਈ ਦੇ ਸੰਮਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ