ਨਵੀਂ ਦਿੱਲੀ: ਸਮਾਜਸੇਵੀ ਅੰਨਾ ਹਜ਼ਾਰੇ ()Anna Hazare ਨੇ ਬੀਤੇ ਦਿਨੀਂ ਖੇਤੀ ਕਾਨੂੰਨਾਂ ਦਿ ਵਿਰੇਧ ਅਤੇ ਕਿਸਾਨਾਂ ਦੇ ਹੱਕ 'ਚ ਨਿਤਰਣ ਦਾ ਫੈਸਲਾ ਕੀਤਾ ਸੀ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਦੇਵੇਂਦਰ ਫਡਨਵੀਸ (Devendra Fadnavis) ਅਤੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਅੰਨਾ ਨੇ ਐਲਾਨ ਕੀਤਾ ਕਿ ਉਹ ਹੁਣ ਖੇਤੀ ਕਾਨੂੰਨਾਂ (Farm Laws) ਖਿਲਾਫ ਅਨਸ਼ਨ ਨਹੀਂ ਕਰਨਗੇ।

ਇੰਨਾ ਹੀ ਨਹੀਂ, ਅੰਨਾ ਨੇ ਸਰਕਾਰ ਦੇ ਕਿਸਾਨਾਂ ਦੇ ਹਿੱਤ ਵਿੱਚ ਚੁੱਕੇ ਕਦਮਾਂ ਦਾ ਸਮਰਥਨ ਕੀਤਾ ਹੈ। ਅਹਿਮ ਗੱਲ ਇਹ ਹੈ ਕਿ ਉਹ ਸ਼ਨੀਵਾਰ ਤੋਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਵਰਤ ਰੱਖਣ ਜਾ ਰਹੇ ਸੀ। ਇਸ ਤੋਂ ਪਹਿਲਾਂ ਅੰਨਾ ਨੇ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਮਹਾਰਾਸ਼ਟਰ ਵਿੱਚ ਆਪਣੇ ਪਿੰਡ ਰਾਲੇਗਣ ਸਿੱਧੀ ਤੋਂ ਵਰਤ ਦੀ ਸ਼ੁਰੂਆਤ ਕਰਨਗੇ।

ਉਨ੍ਹਾਂ ਇੱਕ ਬਿਆਨ ਵਿੱਚ ਕਿਹਾ ਸੀ ਕਿ ਮੈਂ ਖੇਤੀਬਾੜੀ ਦੇ ਖੇਤਰਾਂ ਵਿੱਚ ਸੁਰੱਖਿਆ ਦੀ ਮੰਗ ਕਰ ਰਿਹਾ ਹਾਂ ਪਰ ਲੱਗਦਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਜੁੜੇ ਮਸਲਿਆਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ। ਉਨ੍ਹਾਂ ਨੇ ਆਪਣੇ ਸਮਰਥਕਾਂ ਨੂੰ ਕੋਰੋਨਾ ਮਹਾਮਾਰੀ ਕਾਰਨ ਉਨ੍ਹਾਂ ਦੀ ਮੰਗ ਵਿੱਚ ਇਕੱਤਰ ਨਾ ਹੋਣ ਦੀ ਅਪੀਲ ਵੀ ਕੀਤੀ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904