ਪੁਣੇ: ਸਮਾਜ ਸੇਵੀ ਅੰਨਾ ਹਜ਼ਾਰੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦੇ ਵਰਤ ‘ਤੇ ਬੈਠ ਗਏ ਹਨ। ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਵੀ ‘ਭਾਰਤ ਬੰਦ’ ਰੱਖਣ ਦੀ ਅਪੀਲ ਕੀਤੀ। ਅੰਨਾ ਹਜ਼ਾਰੇ ਨੇ ਕਿਹਾ ਕਿ ਅੰਦੋਲਨ ਪੂਰੇ ਦੇਸ਼ ਵਿੱਚ ਹੋਣਾ ਚਾਹੀਦਾ ਹੈ ਤਾਂ ਜੋ ਸਰਕਾਰ ‘ਤੇ ਦਬਾਅ ਹੋਵੇ ਤੇ ਉਹ ਕਿਸਾਨਾਂ ਦੇ ਹਿੱਤ ਵਿੱਚ ਕਦਮ ਚੁੱਕੇ।

ਇਸ ਦੇ ਨਾਲ ਹੀ ਇੱਕ ਰਿਕਾਰਡ ਕੀਤੇ ਸੰਦੇਸ਼ ਵਿੱਚ ਅੰਨਾ ਹਜ਼ਾਰੇ ਨੇ ਕਿਹਾ, "ਮੈਂ ਦੇਸ਼ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ, ਦਿੱਲੀ ਵਿੱਚ ਚੱਲ ਰਹੀ ਲਹਿਰ ਨੂੰ ਪੂਰੇ ਦੇਸ਼ ਵਿੱਚ ਚਲਣੀ ਚਾਹੀਦੀ ਹੈ। ਸਰਕਾਰ 'ਤੇ ਦਬਾਅ ਬਣਾਉਣ ਲਈ ਅਜਿਹੀ ਸਥਿਤੀ ਪੈਦਾ ਕਰਨ ਦੀ ਜ਼ਰੂਰਤ ਹੈ ਤੇ ਇਸ ਲਈ ਕਿਸਾਨਾਂ ਨੂੰ ਸੜਕਾਂ 'ਤੇ ਉਤਰਨਾ ਪਏਗਾ ਪਰ ਹਿੰਸਾ ਨਾ ਕਰੋ।”

ਇਸ ਦੇ ਨਾਲ ਹੀ ਉਨ੍ਹਾਂ ਨੇ ਖੇਤੀਬਾੜੀ ਲਾਗਤ ਅਤੇ ਕੀਮਤਾਂ ਕਮਿਸ਼ਨ (ਸੀਏਸੀਪੀ) ਨੂੰ ਖੁਦਮੁਖਤਿਆਰੀ ਦੇਣ ਤੇ ਐਮਐਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੀਏਸੀਪੀ ਨੂੰ ਖੁਦਮੁਖਤਿਆਰੀ ਨਾ ਦੇਣ ਤੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਨਾ ਕਰਨ 'ਤੇ ਅੰਦੋਲਨ ਕੀਤੇ ਜਾਣ ਦੀ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ, "ਸਰਕਾਰ ਸਿਰਫ ਭਰੋਸਾ ਦਿੰਦੀ ਹੈ, ਮੰਗਾਂ ਕਦੇ ਪੂਰੀ ਨਹੀਂ ਕਰਦੀ।"

ਰਣਜੀਤ ਬਾਵਾ ਨੇ ਗੀਤ ਰਾਹੀਂ ਦਿੱਤਾ ਕੰਗਨਾ ਨੂੰ ਠੋਕਵਾਂ ਜਵਾਬ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904