ਪੜਚੋਲ ਕਰੋ
Advertisement
ਕਿਸਾਨ ਅੰਦੋਲਨ 'ਚ ਨਵਾਂ ਮੋੜ, ਹੁਣ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਾਉਣ ਦਾ ਐਲਾਨ, ਅੰਨਾ ਹਜ਼ਾਰੇ 30 ਜਨਵਰੀ ਤੋਂ ਰੱਖਣਗੇ ਮਰਨ ਵਰਤ
ਅੰਨਾ ਹਜ਼ਾਰੇ ਨੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਅੰਨਾ ਦੇ ਐਲਾਨ ਨਾਲ ਸਰਕਾਰ 'ਤੇ ਦਬਾਅ ਵੀ ਵੇਖਿਆ ਜਾ ਸਕਦਾ ਹੈ।
ਨਵੀਂ ਦਿੱਲੀ: ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਚੱਲ ਰਹੇ ਅੰਦੋਲਨ ਦੇ ਵਿਚਕਾਰ ਸਮਾਜ ਸੇਵੀ ਅੰਨਾ ਹਜ਼ਾਰੇ (anna hazare) ਨੇ ਇੱਕ ਵਾਰ ਫਿਰ 30 ਜਨਵਰੀ ਤੋਂ ਮਰਨ ਵਰਤ 'ਤੇ ਜਾਣ ਦਾ ਐਲਾਨ ਕੀਤਾ ਹੈ। ਅੰਨਾ ਹਜ਼ਾਰੇ ਦੇ ਐਲਾਨ ਨਾਲ ਕਿਸਾਨ ਸੰਗਠਨਾਂ ਸਣੇ ਉਨ੍ਹਾਂ ਦੀ ਲਹਿਰ ਨੂੰ ਹੁਣ ਨਵਾਂ ਜੋਸ਼ ਮਿਲ ਸਕਦਾ ਹੈ। ਅੰਨਾ ਹਜ਼ਾਰੇ ਨੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਜਲਦੀ ਹੀ ਕਿਸਾਨਾਂ ਦੇ ਹਿੱਤਾਂ ਵਿੱਚ ਲਾਗੂ ਕਰੇ।
ਇਹ ਵੀ ਪੜ੍ਹੋ: ਖੇਤੀਬਾੜੀ ਕਾਨੂੰਨਾਂ ਬਾਰੇ ਕਮੇਟੀ ਦਾ ਵੱਡਾ ਐਲਾਨ, ਪਹਿਲੀ ਮੀਟਿੰਗ ਮਗਰੋਂ ਕੀਤਾ ਸਭ ਕੁਝ ਸਪਸ਼ਟ
ਕੁਝ ਸਾਲ ਪਹਿਲਾਂ ਅੰਨਾ ਹਜ਼ਾਰੇ ਨੇ ਦਿੱਲੀ ਵਿੱਚ ਲੋਕਪਾਲ ਲਹਿਰ ਰਾਹੀਂ ਕਾਂਗਰਸ ਸਰਕਾਰ ਨੂੰ ਲਲਕਾਰਿਆ ਸੀ। ਹੁਣ ਉਨ੍ਹਾਂ ਨੇ ਪਿਛਲੇ ਦਿਨੀਂ ਆਪਣੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਨੂੰ ਦੋ ਪੰਨਿਆਂ ਦਾ ਪੱਤਰ ਵੀ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਆਪਣੀ ਅੰਦੋਲਨ ਦੇ ਕਾਰਨਾਂ ਬਾਰੇ ਦੱਸਣ ਦੀ ਕੋਸ਼ਿਸ਼ ਕੀਤੀ। ਇਸ ਪੱਤਰ ਦੇ ਨਾਲ ਅੰਨਾ ਨੇ ਕਿਹਾ ਸੀ ਕਿ ਜੇ ਕਿਸਾਨਾਂ ਦੀ ਗੱਲ ਨਾ ਮੰਨੀ ਗਈ ਤਾਂ ਉਹ ਜਨਵਰੀ ਤੋਂ ਦਿੱਲੀ ਵਿੱਚ ਅੰਦੋਲਨ ਸ਼ੁਰੂ ਕਰਨਗੇ।
ਅੰਨਾ ਹਜ਼ਾਰੇ ਨੇ ਆਪਣੇ ਦੋ ਪੰਨਿਆਂ ਦੇ ਪੱਤਰ ਵਿੱਚ ਕਿਸਾਨਾਂ ਬਾਰੇ ਬਹੁਤ ਸਾਰੀਆਂ ਗੱਲਾਂ ਲਿਖੀਆਂ ਹਨ। ਐਸਐਸਪੀ ਪ੍ਰਤੀ ਉਨ੍ਹਾਂ ਦੇ ਰੁਖ ਤੇ ਰਵੱਈਏ ਨੂੰ ਵੀ ਸਪਸ਼ਟ ਕੀਤਾ। ਉਨ੍ਹਾਂ ਨੇ ਐਮਐਸਪੀ ਦੇ ਹੱਕ ਵਿੱਚ ਸਵਾਮੀਨਾਥਨ ਰਿਪੋਰਟ ਦਾ ਜ਼ਿਕਰ ਵੀ ਕੀਤਾ ਹੈ ਤੇ ਕਿਹਾ ਹੈ ਕਿ ਕਿਸਾਨਾਂ ਨੂੰ ਇਸੇ ਤਰਜ਼ ‘ਤੇ ਉਨ੍ਹਾਂ ਦੇ ਅਧਿਕਾਰ ਮਿਲਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖਿਲਾਫ 'ਖੇਤੀ ਦਾ ਖੂਨ' ਕਿਤਾਬਚਾ ਜਾਰੀ ਕਰ ਰਾਹੁਲ ਗਾਂਧੀ ਨੇ ਮਾਰੀ ਬੜ੍ਹਕ, ਬੋਲੇ ਮੋਦੀ ਤੇ ਭਾਜਪਾ ਤੋਂ ਨਹੀਂ ਡਰਦਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਸਿਹਤ
ਸਿਹਤ
Advertisement