ਇਹ ਵੀ ਪੜ੍ਹੋ: ਖੇਤੀਬਾੜੀ ਕਾਨੂੰਨਾਂ ਬਾਰੇ ਕਮੇਟੀ ਦਾ ਵੱਡਾ ਐਲਾਨ, ਪਹਿਲੀ ਮੀਟਿੰਗ ਮਗਰੋਂ ਕੀਤਾ ਸਭ ਕੁਝ ਸਪਸ਼ਟ
ਕੁਝ ਸਾਲ ਪਹਿਲਾਂ ਅੰਨਾ ਹਜ਼ਾਰੇ ਨੇ ਦਿੱਲੀ ਵਿੱਚ ਲੋਕਪਾਲ ਲਹਿਰ ਰਾਹੀਂ ਕਾਂਗਰਸ ਸਰਕਾਰ ਨੂੰ ਲਲਕਾਰਿਆ ਸੀ। ਹੁਣ ਉਨ੍ਹਾਂ ਨੇ ਪਿਛਲੇ ਦਿਨੀਂ ਆਪਣੀਆਂ ਮੰਗਾਂ ਬਾਰੇ ਕੇਂਦਰ ਸਰਕਾਰ ਨੂੰ ਦੋ ਪੰਨਿਆਂ ਦਾ ਪੱਤਰ ਵੀ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਕਿਸਾਨਾਂ ਦੇ ਸਮਰਥਨ ਵਿੱਚ ਆਪਣੀ ਅੰਦੋਲਨ ਦੇ ਕਾਰਨਾਂ ਬਾਰੇ ਦੱਸਣ ਦੀ ਕੋਸ਼ਿਸ਼ ਕੀਤੀ। ਇਸ ਪੱਤਰ ਦੇ ਨਾਲ ਅੰਨਾ ਨੇ ਕਿਹਾ ਸੀ ਕਿ ਜੇ ਕਿਸਾਨਾਂ ਦੀ ਗੱਲ ਨਾ ਮੰਨੀ ਗਈ ਤਾਂ ਉਹ ਜਨਵਰੀ ਤੋਂ ਦਿੱਲੀ ਵਿੱਚ ਅੰਦੋਲਨ ਸ਼ੁਰੂ ਕਰਨਗੇ।
ਅੰਨਾ ਹਜ਼ਾਰੇ ਨੇ ਆਪਣੇ ਦੋ ਪੰਨਿਆਂ ਦੇ ਪੱਤਰ ਵਿੱਚ ਕਿਸਾਨਾਂ ਬਾਰੇ ਬਹੁਤ ਸਾਰੀਆਂ ਗੱਲਾਂ ਲਿਖੀਆਂ ਹਨ। ਐਸਐਸਪੀ ਪ੍ਰਤੀ ਉਨ੍ਹਾਂ ਦੇ ਰੁਖ ਤੇ ਰਵੱਈਏ ਨੂੰ ਵੀ ਸਪਸ਼ਟ ਕੀਤਾ। ਉਨ੍ਹਾਂ ਨੇ ਐਮਐਸਪੀ ਦੇ ਹੱਕ ਵਿੱਚ ਸਵਾਮੀਨਾਥਨ ਰਿਪੋਰਟ ਦਾ ਜ਼ਿਕਰ ਵੀ ਕੀਤਾ ਹੈ ਤੇ ਕਿਹਾ ਹੈ ਕਿ ਕਿਸਾਨਾਂ ਨੂੰ ਇਸੇ ਤਰਜ਼ ‘ਤੇ ਉਨ੍ਹਾਂ ਦੇ ਅਧਿਕਾਰ ਮਿਲਣੇ ਚਾਹੀਦੇ ਹਨ।
ਇਹ ਵੀ ਪੜ੍ਹੋ: ਖੇਤੀ ਕਾਨੂੰਨਾਂ ਖਿਲਾਫ 'ਖੇਤੀ ਦਾ ਖੂਨ' ਕਿਤਾਬਚਾ ਜਾਰੀ ਕਰ ਰਾਹੁਲ ਗਾਂਧੀ ਨੇ ਮਾਰੀ ਬੜ੍ਹਕ, ਬੋਲੇ ਮੋਦੀ ਤੇ ਭਾਜਪਾ ਤੋਂ ਨਹੀਂ ਡਰਦਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904