ਪੜਚੋਲ ਕਰੋ

Anna Hazare Strike: ਅੰਨਾ ਹਜ਼ਾਰੇ ਦਾ ਵੱਡਾ ਐਲਾਨ, ਹੁਣ 14 ਫਰਵਰੀ ਤੋਂ ਸ਼ਰਾਬ ਵੇਚਣ ਖਿਲਾਫ ਮਰਨ ਵਰਤ 'ਤੇ ਬੈਠਣਗੇ

ਮਹਾਰਾਸ਼ਟਰ (Maharashtra) ਵਿੱਚ ਰਾਜ ਸਰਕਾਰ ਨੇ ਸੁਪਰਮਾਰਕੀਟਾਂ ਵਿੱਚ ਵਾਈਨ ਵੇਚਣ ਦਾ ਫੈਸਲਾ ਕੀਤਾ ਹੈ। ਕਈ ਲੋਕ ਇਸ ਫੈਸਲੇ ਦੀ ਆਲੋਚਨਾ ਕਰ ਰਹੇ ਹਨ।

Anna Hazare hunger strike: ਮਹਾਰਾਸ਼ਟਰ (Maharashtra) ਵਿੱਚ ਰਾਜ ਸਰਕਾਰ ਨੇ ਸੁਪਰਮਾਰਕੀਟਾਂ ਵਿੱਚ ਵਾਈਨ ਵੇਚਣ ਦਾ ਫੈਸਲਾ ਕੀਤਾ ਹੈ। ਕਈ ਲੋਕ ਇਸ ਫੈਸਲੇ ਦੀ ਆਲੋਚਨਾ ਕਰ ਰਹੇ ਹਨ। ਗਾਂਧੀਵਾਦੀ ਅੰਨਾ ਹਜ਼ਾਰੇ ਨੇ ਵੀ ਇਸ ਫੈਸਲੇ 'ਤੇ ਨਾਰਾਜ਼ਗੀ ਜਤਾਈ ਹੈ। ਅੰਨਾ ਹਜ਼ਾਰੇ ਨੇ ਕਰਿਆਨਾ ਦੀਆਂ ਦੁਕਾਨਾਂ ਤੋਂ ਸ਼ਰਾਬ ਦੀ ਵਿਕਰੀ ਦੀ ਇਜਾਜ਼ਤ ਦੇਣ ਦੇ ਫੈਸਲੇ ਵਿਰੁੱਧ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਦਾ ਸੱਦਾ ਦਿੱਤਾ ਹੈ।

ਅੰਨਾ ਹਜ਼ਾਰੇ ਨੇ ਇਸ ਸਬੰਧੀ ਮੁੱਖ ਮੰਤਰੀ ਊਧਵ ਠਾਕਰੇ ਨੂੰ ਪੱਤਰ ਲਿਖਿਆ ਹੈ। ਸੀਐਮ ਠਾਕਰੇ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਸੰਕੇਤ ਦਿੱਤਾ ਹੈ ਕਿ ਉਹ 14 ਫਰਵਰੀ ਤੋਂ ਮਰਨ ਵਰਤ ਕਰਨਗੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਰਾਲੇਗਣ ਸਿੱਧੀ ਦੇ ਯਾਦਵ ਬਾਬਾ ਮੰਦਰ ਵਿੱਚ 14 ਫਰਵਰੀ ਤੋਂ ਮਰਨ ਵਰਤ ਸ਼ੁਰੂ ਹੋਵੇਗਾ।

ਅੰਨਾ ਹਜ਼ਾਰੇ ਨੇ ਪੱਤਰ 'ਚ ਕਿਹਾ, 'ਕੀ ਸਰਕਾਰ ਇਹ ਨਹੀਂ ਸੋਚਦੀ ਕਿ ਇਸ ਨਾਲ ਔਰਤਾਂ ਨੂੰ ਨੁਕਸਾਨ ਹੋ ਸਕਦਾ ਹੈ।' ਉਨ੍ਹਾਂ ਕਿਹਾ ਕਿ ਯੁਵਾ ਸ਼ਕਤੀ ਸਾਡੀ ਰਾਸ਼ਟਰੀ ਸ਼ਕਤੀ ਹੈ। ਉਨ੍ਹਾਂ ਕੋਲ ਫੈਸਲੇ ਦਾ ਵਿਰੋਧ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਹਜ਼ਾਰੇ ਨੇ ਇਹ ਵੀ ਕਿਹਾ ਕਿ ਇਹ 'ਹੈਰਾਨੀ' ਵਾਲੀ ਗੱਲ ਹੈ ਕਿ ਸਰਕਾਰ ਕਹਿ ਰਹੀ ਹੈ ਕਿ ਵਾਈਨ ਸ਼ਰਾਬ ਨਹੀਂ ਹੈ।

ਜੇਕਰ ਸਰਕਾਰ ਨਾ ਜਾਗੀ ਤਾਂ...
ਅੰਨਾ ਹਜ਼ਾਰੇ ਨੇ ਕਿਹਾ- 'ਰਾਜ ਦੇ 36 ਜ਼ਿਲ੍ਹਿਆਂ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਜਨਤਕ ਸੰਗਠਨ ਹਨ। ਉਨ੍ਹਾਂ ਸਾਰੇ ਵਰਕਰਾਂ ਨੇ ਆਪਣਾ ਜਨਤਕ ਰੋਸ ਜ਼ਾਹਰ ਕਰਦੇ ਹੋਏ ਇੱਕ ਬਿਆਨ ਤੁਹਾਨੂੰ ਭੇਜਿਆ ਹੈ। ਨਾਲ ਹੀ ਸੂਬੇ ਦੀਆਂ ਵੱਖ-ਵੱਖ ਗੈਰ-ਸਿਆਸੀ, ਸਮਾਜਿਕ ਜਥੇਬੰਦੀਆਂ ਸਾਡੇ ਨਾਲ ਵਿਚਾਰ ਵਟਾਂਦਰਾ ਕਰ ਰਹੀਆਂ ਹਨ। ਸਾਰੇ ਇਸ ਫੈਸਲੇ ਖਿਲਾਫ ਸੂਬਾ ਵਿਆਪੀ ਅੰਦੋਲਨ ਕਰਨ ਲਈ ਤਿਆਰ ਹਨ। ਜੇਕਰ ਸਰਕਾਰ ਨਾ ਜਾਗੀ ਤਾਂ ਧਰਨੇ ਤੋਂ ਬਿਨਾਂ ਕੋਈ ਚਾਰਾ ਨਹੀਂ ਹੈ।

ਗਾਂਧੀਵਾਦੀ ਨੇਤਾ ਨੇ ਚਿੱਠੀ 'ਚ ਕਿਹਾ ਹੈ- 'ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਦੇ ਵੀ ਮੇਰੀ ਚਿੱਠੀ ਦਾ ਜਵਾਬ ਨਹੀਂ ਦਿੰਦੇ। ਹੁਣ ਸੂਬੇ ਦੇ ਮੁੱਖ ਮੰਤਰੀ ਵੀ ਅਜਿਹਾ ਹੀ ਕਰਦੇ ਨਜ਼ਰ ਆ ਰਹੇ ਹਨ। ਮੈਂ ਕਦੇ ਵੀ ਪ੍ਰਧਾਨ ਮੰਤਰੀ ਜਾਂ ਮੁੱਖ ਮੰਤਰੀ ਨੂੰ ਕਿਸੇ ਨਿੱਜੀ ਮਾਮਲੇ 'ਤੇ ਚਿੱਠੀ ਨਹੀਂ ਲਿਖੀ। ਮੈਂ ਕੇਵਲ ਵਿਆਪਕ ਹਿੱਤ ਦੇ ਸਮਾਜਿਕ ਮੁੱਦਿਆਂ 'ਤੇ ਹੀ ਚਿੱਠੀਆਂ ਲਿਖਦਾ ਹਾਂ।

ਸਮਾਜ ਸੇਵੀ ਨੇ ਕਿਹਾ ਕਿ  ਬੱਚੇ ਸਾਡੀ ਰਾਸ਼ਟਰੀ ਵਿਰਾਸਤ ਹਨ। ਇਹ ਕੱਲ ਦੇ ਹੀਰੋ ਹਨ। ਜੇਕਰ ਸ਼ਰਾਬ ਨੂੰ ਸੁਪਰਮਾਰਕੀਟਾਂ ਤੇ ਕਰਿਆਨੇ ਦੀਆਂ ਦੁਕਾਨਾਂ ਵਿੱਚ ਰੱਖਿਆ ਜਾਵੇ ਤਾਂ ਇਹ ਬੱਚੇ ਵੀ ਆਦੀ ਹੋ ਜਾਣਗੇ। ਜੇਕਰ ਦੁਕਾਨ 'ਤੇ ਸ਼ਰਾਬ ਆਉਂਦੀ ਹੈ ਤਾਂ ਇਹ ਸਾਡੇ ਸੱਭਿਆਚਾਰ ਨੂੰ ਤਬਾਹ ਕਰ ਦੇਵੇਗੀ।

 

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ
Hair Oiling : ਆਓ ਜਾਣਦੇ ਹਾਂ ਕਿ ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Embed widget