Stubble Burning: ਆਬੋ-ਹਵਾ ਵਿਗੜਣ ਮਗਰੋਂ ਪ੍ਰਾਇਮਰੀ ਸਕੂਲ ਬੰਦ ਕਰਨ ਦਾ ਐਲਾਨ, ਭਗਵੰਤ ਮਾਨ ਤੇ ਕੇਜਰੀਵਾਲ ਨੇ ਦੱਸੀ ਵਜ੍ਹਾ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜਿੰਨੀ ਦੇਰ ਤੱਕ ਪ੍ਰਦੂਸ਼ਨ ਦੀ ਸਥਿਤੀ ਸਹੀ ਨਹੀਂ ਹੁੰਦੀ ਓਨੀਂ ਦੇਰ ਤੱਕ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ।
Stubble Burning: ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਜਿੰਨੀ ਦੇਰ ਤੱਕ ਪ੍ਰਦੂਸ਼ਨ ਦੀ ਸਥਿਤੀ ਸਹੀ ਨਹੀਂ ਹੁੰਦੀ ਓਨੀਂ ਦੇਰ ਤੱਕ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਪਰਾਲੀ ਸਾੜਨ ਤੇ ਪ੍ਰਦੂਸ਼ਨ ਵਧਣ ਦੇ ਮੁੱਦਿਆਂ ਬਾਰੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਨੂੰ ਘੇਰਦਿਆਂ ਪਰਾਲੀ ਸਾੜਨ ਤੇ ਪ੍ਰਦੂਸ਼ਨ ਵਧਣ ਦੇ ਮੁੱਦਿਆਂ ਉੱਪਰ ਆਪਣਾ ਸਪਸ਼ਟੀਕਰਨ ਵੀ ਰੱਖਿਆ। ਕੇਜਰੀਵਾਲ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਉੱਤਰੀ ਭਾਰਤ ਦੀ ਸਮੱਸਿਆ ਹੈ। 'ਆਪ', ਦਿੱਲੀ ਸਰਕਾਰ ਜਾਂ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਨਹੀਂ ਹਨ। ਉਨ੍ਹਾਂ ਕਿਹਾ ਕਿ ਇਕ-ਦੂਜੇ ਵੱਲ ਉਂਗਲ ਕਰਨ ਦੀ ਥਾਂ ਇਸ ਦਾ ਹੱਲ ਕੱਢਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਇਹ ਸਥਿਤੀ ਸਹੀ ਨਹੀਂ ਹੁੰਦੀ, ਓਨੀਂ ਦੇਰ ਤੱਕ ਦਿੱਲੀ ਦੇ ਪ੍ਰਾਇਮਰੀ ਸਕੂਲ ਬੰਦ ਰਹਿਣਗੇ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਲਈ 1.20 ਮਸ਼ੀਨਾਂ ਦਿੱਤੀਆਂ ਗਈਆਂ ਹਨ। ਅਗਲੇ ਸਾਲ ਨਵੰਬਰ ਤੱਕ ਪਰਾਲੀ ਦਾ ਹੱਲ ਕੱਢਾਂਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :