ਨਵੀਂ ਦਿੱਲੀ: ਦਿੱਲੀ ਦੀਆਂ ਹੱਦਾਂ ਉੱਪਰ ਬੈਠੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਕੇਂਦਰ ਤੋਂ ਬਾਅਦ ਅਗਲਾ ਨਿਸ਼ਾਨਾ ਪੰਜਾਬ ਸਰਕਾਰ ਹੈ। ਪੰਜਾਬ ਸਰਕਾਰ ਪੂਰਨ ਕਰਜ਼ ਮਾਫ਼ੀ ਕਰਕੇ ਇਲੈਕਸ਼ਨ ਦੌਰਾਨ ਕੀਤਾ ਆਪਣਾ ਵਾਅਦਾ ਪੂਰਾ ਕਰੇ।



ਕਿਸਾਨ ਲੀਡਰ ਜੰਗਵੀਰ ਸਿੰਘ ਚੌਹਾਨ ਤੇ ਮੁਕੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਜਦੋਂ ਕੇਂਦਰ ਸਰਕਾਰ ਸਾਨੂੰ ਫਰੀ ਕਰ ਦੇਵੇ ਤਾਂ ਅਸੀਂ ਚੰਡੀਗੜ੍ਹ ਦਾ ਰੁਖ ਕਰਨਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਖ਼ਤਮ ਕਰਨ ਤੋਂ ਬਾਅਦ 32 ਕਿਸਾਨ ਯੂਨੀਅਨ ਸਿਆਸਤ ਨੂੰ ਲੈ ਕੇ ਫੈਸਲਾ ਕਰਨਗੀਆਂ। ਉਨ੍ਹਾਂ ਕਿਹਾ ਕਿ ਜੇ ਕੇਂਦਰ ਸਰਕਾਰ ਸਾਡੇ ਅਨੁਸਾਰ ਕਮੇਟੀ ਬਣਾ ਦਿੰਦੀ ਹੈ ਤੇ ਸਾਡੀਆਂ ਬਾਕੀ ਮੰਗਾਂ ਪੂਰੀ ਕਰ ਦੇਵੇ ਤਾਂ ਅਸੀਂ ਅੰਦੋਲਨ ਖ਼ਤਮ ਕਰ ਦੇਵਾਂਗੇ।

ਦੱਸ ਦਈਏ ਕਿ ਖੇਤੀ ਕਾਨੂੰਨਾਂ ਦੀ ਵਾਪਸੀ ਮਗਰੋਂ ਕਿਸਾਨ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ ਕੇਂਦਰ ਕੋਲ ਸਾਡੀਆਂ ਬਕਾਇਆ ਮੰਗਾਂ ਦਾ ਜਵਾਬ ਦੇਣ ਲਈ ਅੱਜ ਤੱਕ ਦਾ ਸਮਾਂ ਹੈ। ਅਸੀਂ ਭਵਿੱਖੀ ਰਣਨੀਤੀ ਘੜਨ ਲਈ ਸੰਯੁਕਤ ਕਿਸਾਨ ਮੋਰਚੇ ਦੀ ਬੁੱਧਵਾਰ ਨੂੰ ਹੰਗਾਮੀ ਮੀਟਿੰਗ ਸੱਦ ਲਈ ਹੈ। ਇਸ ਵਿੱਚ ਤੈਅ ਹੋਏਗੀ ਕਿ ਅੰਦੋਲਨ ਦਾ ਅਗਲਾ ਰੂਪ ਕੀ ਹੋਏਗਾ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨੇ ਭਵਿੱਖੀ ਰਣਨੀਤੀ ਘੜਨ ਲਈ ਆਪਣੇ ਹੰਗਾਮੀ ਮੀਟਿੰਗ ਬੁੱਧਵਾਰ ਪਹਿਲੀ ਦਸੰਬਰ ਨੂੰ ਸੱਦ ਲਈ ਹੈ। ਕਿਸਾਨ ਆਗੂਆਂ ਨੇ ਕਿਹਾ, ‘‘ਕਾਨੂੰਨ ਵਾਪਸੀ ਸਾਡੀ ਜਿੱਤ ਹੈ। ਅਸੀਂ ਚਾਹੁੰਦੇ ਹਾਂ ਕਿ ਕਿਸਾਨਾਂ ਖਿਲਾਫ਼ ਦਰਜ ਕੇਸ ਵਾਪਸ ਲਏ ਜਾਣ। ਅਸੀਂ ਚਾਹੁੰਦੇ ਹਾਂ ਕਿ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।


ਇਹ ਵੀ ਪੜ੍ਹੋ: ਕੋਰੋਨਾ ਦੇ ਨਵੇਂ ਰੂਪ ਬਾਰੇ WHO ਦੀ ਚੇਤਾਵਨੀ! ਦੁਨੀਆ ਨੂੰ ਬਹੁਤ ਜ਼ਿਆਦਾ ਖਤਰਾ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904